ਫਿਰੋਜ਼ਪੁਰ : ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੇ ਵਿਰੁੱਧ ਲੜ ਰਹੀਆਂ ਆਂਗਣਵਾੜੀ ਵਰਕਰਾਂ ਵੱਲੋਂ ਨਵੀਂ ਸਰਕਾਰ ਬਣਨ ਦੇ ਤੁਰੰਤ ਬਾਅਦ ਆਪਣਾ ਧਰਨਾ ਜਾਰੀ ਰੱਖਦੇ ਹੋਏ ਜ਼ੀਰਾ ਬੱਸ ਸਟੈਂਡ ਤੋਂ ਵੱਡਾ ਇਕੱਠ ਇਕੱਤਰ ਕਰ ਕੀਤਾ। ਇਸ ਦੀ ਪ੍ਰਧਾਨਗੀ ਪਿਆਰ ਜੀਤ ਕੌਰ ਪੰਜਾਬ ਸਕੱਤਰ ਦੀ ਅਗਵਾਈ ਵਿੱਚ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ, ਇਸ ਦੌਰਾਨ ਉਨ੍ਹਾਂ ਵੱਲੋਂ ਬਾਜ਼ਾਰ ਵਿੱਚ ਰੋਸ ਮਾਰਚ ਕੱਢਦੇ ਹੋਏ ਆਪਣਾ ਇਕੱਠ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਵਿੱਚ ਜਾ ਕੇ ਰੋਕਿਆ ਤੇ ਉਨ੍ਹਾਂ ਦੀ ਗੈਰ ਹਾਜ਼ਰੀ ਵਿਚ ਉਨ੍ਹਾਂ ਦੀ ਪਤਨੀ ਮਨਮੀਤ ਕੌਰ ਜ਼ੀਰਾ ਦੇ ਤੇ ਨਗਰ ਕੌਂਸਲ ਦੇ ਪ੍ਰਧਾਨ ਡਾ. ਰਛਪਾਲ ਸਿੰਘ ਨੂੰ ਆਪਣੀਆਂ ਮੰਗਾਂ ਦਾ ਮੰਗ ਪੱਤਰ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਆਪਣੀਆਂ ਮੰਗਾਂ ਦਾ ਮੰਗ ਪੱਤਰ ਵਿਧਾਇਕ ਜ਼ੀਰਾ ਨੂੰ ਦੇ ਚੁੱਕੇ ਹਾਂ ਤੇ ਜਿਸ ਵਿੱਚ ਸਾਡੀ ਮੁੱਖ ਮੰਗ ਨਰਸਰੀ ਦੇ ਬੱਚਿਆਂ ਨੂੰ ਵਾਪਸ ਆਪਣੇ ਆਂਗਣਵਾੜੀ ਵਿਚ ਲੈ ਕੇ ਆਉਂਦੀ ਹੈ ਤੇ ਅਸੀਂ ਨਵੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਡੀ ਇਸ ਮੰਗ ਨੂੰ ਪੂਰਾ ਕੀਤਾ ਜਾਵੇ।
ਇਹ ਵੀ ਪੜ੍ਹੋ:ਰੋਡਵੇਜ਼ ਮੁਲਾਜ਼ਮਾਂ ਵੱਲੋਂ 2 ਘੰਟੇ ਲਈ ਕੀਤੀ ਹੜਤਾਲ, ਆਮ ਲੋਕ ਪ੍ਰੇਸ਼ਾਨ
ਇਸ ਮੌਕੇ ਡਾ. ਰਸ਼ਪਾਲ ਸਿੰਘ ਪ੍ਰਧਾਨ ਨਗਰ ਕੌਂਸਲ ਜ਼ੀਰਾ ਨੇ ਮੰਗ ਪੱਤਰ ਲੈਂਦੇ ਹੋਏ ਉਨ੍ਹਾਂ ਨੂੰ ਵਿਧਾਇਕ ਜ਼ੀਰਾ ਵੱਲੋਂ ਵਿਸ਼ਵਾਸ ਦਿਵਾਇਆ ਕਿ ਜਿਸ ਦਾ ਉਨ੍ਹਾਂ ਵਲੋਂ ਪਹਿਲਾਂ ਮੰਗ ਪੱਤਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾ ਦਿੱਤਾ ਗਿਆ ਸੀ ਉਸੇ ਤਰ੍ਹਾਂ ਇਸ ਨੂੰ ਵੀ ਨਵੇਂ ਚੁਣੇ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਭੇਜ ਦਿੱਤਾ ਜਾਵੇਗਾ ਤੇ ਵਿਸ਼ਵਾਸ ਦੁਆਉਂਦੇ ਹਾਂ ਕਿ ਜਲਦ ਤੋਂ ਜਲਦ ਤੁਹਾਡੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆ।