ਫਿਰੋਜ਼ਪੁਰ: ਪਿਛਲੇ ਪੰਜ ਮਹੀਨਿਆਂ ਤੋਂ ਪੰਜਾਬ ਦੇ ਆਮ ਲੋਕਾਂ ਅਤੇ ਸਿਆਸੀ ਗਲੀਆਂ ਦਾ ਮੁੱਦਾ ਬਣੇ ਜ਼ਰੀ ਸ਼ਰਾਬ ਫੈਕਟਰੀ ਮਾਮਲੇ ਨੂੰ ਬੀਤੇ ਦਿਨ ਮੁੱਖ ਮੰਤਰੀ ਨੇ ਬੰਦ ਕਰਨ ਦਾ ਐਲਾਨ ਕਰਕੇ ਸਾਰੀਆਂ ਚਰਚਾਵਾਂ ਨੂੰ ਰੋਕਣ ਦੀ ਕੋਸ਼ਿਸ਼ ਤਾਂ ਕੀਤੀ ਪਰ ਸਾਡੇ 5 ਮਹੀਨਿਆਂ ਤੋਂ ਫੈਕਟਰੀ ਦੇ ਵਿਰੋਧ ਵਿੱਚ ਪੱਕਾ ਮੋਰਚਾ ਲਾਈ ਬੈਠੇ ਕਿਸਾਨ ਧਰਨਾ ਚੁੱਕਣ ਲਈ ਤਿਆਰ ਨਹੀਂ ਹੋਏ ਹਨ।
ਲਿਖਤੀ ਨੋਟੀਫਿਕੇਸ਼ਨ ਦੀ ਮੰਗ: ਦੱਸ ਦਈਏ ਕਿ ਭਗਵੰਤ ਮਾਨ ਦੇ ਐਲਾਨ ਤੋਂ ਬਾਅਦ ਹੁਣ ਲੋਕ ਸ਼ਰਾਬ ਫੈਕਟਰੀ ਬੰਦ ਕਰਨ ਦਾ ਲਿਖਤੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਲੋਲੀਪਾਪ ਲੈਕੇ ਘਰ ਨਹੀਂ ਜਾਣਾ ਚਾਹੁੰਦੇ ਅਤੇ ਜਦੋਂ ਤੱਕ ਉਨ੍ਹਾਂ ਨੂੰ ਲਿਖਤੀ ਵਿਸ਼ਵਾਸ ਨਹੀਂ ਮਿਲਦਾ ਉਹ ਧਰਨਾ ਨਹੀਂ ਚੁੱਕਣਗੇ।
ਕਮੇਟੀ ਮਿਲਣ ਲਈ ਪਹੁੰਚੀ: ਦੂਜੇ ਪਾਸੇ ਕਿਸਾਨਾਂ ਨੂੰ ਮਿਲਣ ਲਈ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਮਾਮਲੇ ਦੀ ਜਾਂਚ ਲਈ ਬਣਾਈ ਗਈ ਕਮੇਟੀ ਮਿਲਣ ਲਈ ਪਹੁੰਚੀ। ਇਸ ਕਮੇਟੀ ਵਿੱਚ ਚੇਅਰਮੈਨ ਅਤੇ ਸੇਵਾਮੁਕਤ ਜੱਜ ਆਰ ਕੇ ਨੇਹਰੂ ਅਤੇ ਅਧਿਕਾਰੀ ਪਹੁੰਚੇ। ਇਸ ਕਮੇਟੀ ਨੇ ਪੂਰੇ ਮੁੱਦੇ ਨੂੰ ਲੈਕੇ ਪਿੰਡ ਵਾਸੀਆਂ ਨਾਲ ਗੱਲਬਾਤ ਵੀ ਕੀਤੀ। ਕਮੇਟੀ ਦੇ ਚੇਅਰਮੈਨ ਅਤੇ ਰਿਟਾਇਰਡ ਜੱਜ ਆਰ ਕੇ ਨਹਿਰੂ ਨਾਲ ਚਰਚਾ ਹੋਈ, ਤਾਂ ਉਨ੍ਹਾਂ ਕਿਹਾ ਕਿ ਹੁਣ ਇਹ ਮਾਮਲਾ ਹਾਈਕੋਰਟ ਵਿਚ ਹੈ ਅਤੇ ਇਸ ਮਾਮਲੇ ਉੱਤੇ ਬੋਲਣਾ ਉਚਿਤ ਨਹੀਂ ਹੋਵੇਗਾ, ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਹਾਈਕੋਰਟ 'ਚ ਦਾਇਰ ਕੀਤੀ ਜਾਵੇਗੀ, ਉਸ ਤੋਂ ਬਾਅਦ ਪਤਾ ਲੱਗੇਗਾ।
ਇਹ ਵੀ ਪੜ੍ਹੋ: ਮਾਨ ਸਾਬ੍ਹ ਸਕੂਲਾਂ ਦੀ ਨੁਹਾਰ ਬਦਲਣ ਦੇ ਦਾਅਵੇ ਛੱਡ ਕੇ ਪਹਿਲਾਂ ਲੋਕਾਂ ਦੇ ਇੱਕ ਵਾਰੀ ਟਵੀਟ ਵੀ ਪੜ੍ਹ ਲਓ ...
ਜਦਕਿ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਕਿਹਾ ਕਿ ਜਸਟਿਸ ਸੇਵਾਮੁਕਤ ਆਰ.ਕੇ.ਨੇਹਰੂ ਇੱਥੇ ਪੁੱਜੇ ਸਨ, ਉਨ੍ਹਾਂ ਨੇ ਇੱਥੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਉਨ੍ਹਾਂ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਦੱਸਿਆ। ਉਕਤ ਪਿਕਟਿੰਗ ਕਮੇਟੀ ਦੇ ਗੁਰਮੇਲ ਸਿੰਘ ਅਤੇ ਐਡਵੋਕੇਟ ਗੁਰਸੇਵਕ ਸਿੰਘ ਨੇ ਕਿਹਾ ਕਿ ਅਸੀਂ ਆਪਣੇ ਸਾਰੇ ਤੱਥ ਕਮੇਟੀ ਦੇ ਸਾਹਮਣੇ ਰੱਖੇ ਹਨ, ਇਸ ਬਾਰੇ ਉਨ੍ਹਾਂ ਨੂੰ ਦੱਸਿਆ ਹੈ ਜਾਂ ਕਮੇਟੀ ਇਸ ਬਾਰੇ ਜਾਣਨ ਲਈ ਫੈਕਟਰੀ ਆਈ ਸੀ ਅਤੇ ਉਨ੍ਹਾਂ ਨੇ ਸਾਡੇ ਨਾਲ ਗੱਲ ਵੀ ਕੀਤੀ ਸੀ ਤਾਂ ਜੋ ਅਸੀਂ ਉਹਨਾਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ