ETV Bharat / state

ਜ਼ਿਲ੍ਹਾ ਸਿਹਤ ਅਫ਼ਸਰ ਅਤੇ ASI ਦੀ ਰਿਸ਼ਵਤ ਦੇ 2 ਕੇਸਾਂ 'ਚ ਗ੍ਰਿਫ਼ਤਾਰੀ - ਏਐੱਸਆਈ

ਵਿਜੀਲੈਂਸ ਵਿਭਾਗ ਨੇ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਏਐੱਸਆਈ ਨੂੰ ਰਿਸ਼ਵਤ ਲੈਣ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫ਼ਾਈਲ ਫ਼ੋਟੋ।
author img

By

Published : May 11, 2019, 11:15 AM IST

ਚੰਡੀਗੜ : ਪੰਜਾਬ ਵਿਜੀਲੈਂਸ ਬਿਓਰੋ ਵਲੋਂ ਭ੍ਰਿਸ਼ਟਾਚਾਰ ਦੇ ਦੋ ਵੱਖ-ਵੱਖ ਕੇਸਾਂ 'ਚ ਅੰਮ੍ਰਿਤਸਰ ਵਿਖੇ ਤਾਇਨਾਤ ਜ਼ਿਲ੍ਹਾ ਸਿਹਤ ਅਫ਼ਸਰ ਲਖਬੀਰ ਸਿੰਘ ਭਾਗੋਵਾਲੀਆ ਨੂੰ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਅਤੇ ਵਪਾਰਕ ਅਦਾਰਿਆਂ ਤੋਂ ਰਿਸ਼ਵਤ ਦੇ ਰੂਪ ਵਿੱਚ ਰਕਮਾਂ ਉਗਰਾਹੁਣ ਅਤੇ ਫ਼ਿਰੋਜਪੁਰ ਦੇ ਥਾਣਾ ਲਖੋ ਕੇ ਬਹਿਰਾਮ ਵਿਖੇ ਤਾਇਨਾਤ ਏਐੱਸਆਈ ਪਵਨ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੂੰ ਪ੍ਰਾਪਤ ਸ਼ਿਕਾਇਤਾਂ ਅਤੇ ਖੁਫ਼ੀਆ ਜਾਣਕਾਰੀ ਤੋਂ ਇਹ ਸਪੱਸ਼ਟ ਹੋਇਆ ਕਿ ਉੱਕਤ ਜ਼ਿਲ੍ਹਾ ਸਿਹਤ ਅਫ਼ਸਰ ਹੋਰਨਾਂ ਵਿਅਕਤੀਆਂ ਨਾਲ ਮਿਲ ਕੇ ਆਪਣੇ ਆਹੁਦੇ ਦੀ ਦੁਰਵਰਤੋਂ ਕਰ ਰਿਹਾ ਸੀ। ਉਸ ਨੇ ਜ਼ਿਲ੍ਹੇ ਵਿੱਚ ਹੋਟਲਾਂ ਦੇ ਮੈਨੇਜਰਾਂ, ਮਾਲਕਾਂ ਅਤੇ ਦੁਕਾਨਦਾਰਾਂ ਆਦਿ ਪਾਸੋਂ ਉਨ੍ਹਾਂ ਨੂੰ ਲਾਇਸੰਸ ਜਾਰੀ ਕਰਨ, ਨਮੂਨੇ ਭਰਨ ਅਤੇ ਚੈਕਿੰਗ ਦੌਰਾਨ ਮਦਦ ਕਰਨ ਬਦਲੇ ਲੱਖਾਂ ਰੁਪਏ ਬਤੌਰ ਰਿਸ਼ਵਤ ਲਏ ਸਨ।

ਵਿਜੀਲੈਂਸ ਨੇ ਇਸ ਮਾਮਲੇ ਵਿੱਚ ਦੋਸ਼ੀ ਜ਼ਿਲ੍ਹਾ ਸਿਹਤ ਅਧਿਕਾਰੀ ਅਤੇ ਹੋਰਨਾਂ ਵਿਅਕਤੀਆਂ ਵਿਰੁੱਧ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਸਥਿਤ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਹੈ।

ਵਿਜੀਲੈਂਸ ਬਿਊਰੋ ਨੇ ਇੱਕ ਹੋਰ ਰਿਸ਼ਵਤ ਦੇ ਕੇਸ ਵਿੱਚ ਫ਼ਿਰੋਜਪੁਰ ਦੇ ਥਾਣਾ ਲਖੋ ਕੇ ਬਹਿਰਾਮ ਵਿਖੇ ਤਾਇਨਾਤ ਏਐੱਸਆਈ ਪਵਨ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐੱਸਆਈ ਨੂੰ ਸ਼ਿਕਾਇਤਕਰਤਾ ਸੁਖਚੈਨ ਸਿੰਘ ਵਾਸੀ ਪਿੰਡ ਡਾਲਾ, ਜ਼ਿਲ੍ਹਾ ਮੋਗਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਭਰਾ ਨੂੰ ਦਰਜ ਕੇਸ ਵਿੱਚ ਨਾਮਜ਼ਦ ਨਾ ਕਰਨ ਬਦਲੇ ਏਐੱਸਆਈ ਪਵਨ ਕੁਮਾਰ ਵਲੋਂ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਉਹ ਪਹਿਲਾਂ ਹੀ 10,000 ਰੁਪਏ ਬਤੌਰ ਰਿਸ਼ਵਤ ਏਐੱਸਆਈ ਨੂੰ ਅਦਾ ਕਰ ਚੁੱਕਾ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏਐੱਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੋਰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫ਼ਿਰੋਜਪੁਰ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Intro:Body:Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.