ਫ਼ਿਰੋਜ਼ਪੁਰ: ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ (Punjab) ਅੰਦਰ ਲਗਾਤਾਰ ਅਪਰਾਧਿਕ ਘਟਨਾਵਾ ਵੱਧ ਰਹੀਆਂ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਫ਼ਿਰੋਜ਼ਪੁਰ (Ferozepur) ਤੋਂ ਸਾਹਮਣੇ ਆਈਆ ਹਨ। ਜਿੱਥੇ ਪਿੰਡ ਦੇ ਕੁਝ ਨੌਜਵਾਨਾਂ ‘ਤੇ ਇੱਕ ਪਰਿਵਾਰ ‘ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਪੀੜਤ ਪਰਿਵਾਰ ਨੇ ਦੱਸਿਆ ਕਿ ਦੇਰ ਰਾਤ ਜਦੋਂ ਉਨ੍ਹਾਂ ਦੇ ਘਰ ਦੀ ਔਰਤ ਨੇ ਉਨ੍ਹਾਂ ਦੇ ਘਰ ਬਾਹਰ ਘੁੰਮ ਰਹੇ ਨੌਜਵਾਨਾਂ ਨੂੰ ਉੱਥੇ ਘੁੰਮਣ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੇ ਬਿਨ੍ਹਾਂ ਕੋਈ ਗੱਲਬਾਤ ਤੋਂ ਔਰਤ ਨੂੰ ਚਪੇੜਾ ਮਾਰੀਆਂ, ਜਿਸ ਤੋਂ ਬਾਅਦ ਪੀੜਤ ਔਰਤ ਦੇ ਪਤੀ ਨੇ ਨੌਜਵਾਨਾਂ ਤੋਂ ਬਚਾ ਔਰਤ ਨੂੰ ਘਰ ਅੰਦਰ ਬਾੜ ਲਿਆ।
ਉਨ੍ਹਾਂ ਦੱਸਿਆ ਕਿ ਸਾਰਾ ਮਾਮਲਾ ਸ਼ਾਂਤ ਹੋਏ ਤੋਂ ਬਾਅਦ ਫਿਰ ਤੋਂ ਕੁਝ ਨੌਜਵਾਨ ਉਨ੍ਹਾਂ ਦੇ ਘਰ ਅੰਦਰ ਜਬਰਦਸਤੀ ਦਾਖਲ ਹੋਏ। ਇਸ ਮੌਕੇ ਜਿੱਥੇ ਉਨ੍ਹਾਂ ਨੌਜਵਾਨਾਂ ਨੇ ਪਰਿਵਾਰਿਕ ਮੈਂਬਰਾਂ ਨਾਲ ਕੁੱਟਮਾਰ ਕੀਤੀ ਉੱਥੇ ਹੀ ਘਰ ਦੀ ਵੀ ਤੋੜਬੰਨ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੌਜਵਾਨਾਂ ਕੋਲ ਤੇਜ਼ਧਾਰ ਹਥਿਆਰ (Young people have sharp weapons) ਸਨ। ਜਿਸ ਨਾਲ ਉਨ੍ਹਾਂ ਨੇ ਉਨ੍ਹਾਂ ‘ਤੇ ਹਮਲਾ ਕੀਤਾ।
ਉੱਥੇ ਹੀ ਇਸ ਮੌਕੇ ਪੀੜਤ ਪਰਿਵਾਰ ਨੇ ਦੱਸਿਆ ਕਿ ਇਹ ਨੌਜਵਾਨ ਪਿੰਡ ਵਿੱਚੋਂ ਨਸ਼ਾ ਖਰੀਦਣ ਆਏ ਸਨ। ਉਨ੍ਹਾਂ ਕਿਹਾ ਕਿ ਪਿੰਡ ਦੇ ਕੁਝ ਘਰ ਨਸ਼ਾ ਵੇਚਦੇ ਹਨ। ਜਿੱਥੇ ਅਕਸਰ ਨੌਜਵਾਨ ਨਸ਼ਾ ਖਰੀਦਣ ਦੇ ਲਈ ਆਉਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਨਸ਼ੇੜੀ ਨੌਜਵਾਨ ਅਕਸਰ ਹੀ ਨਸ਼ੇ ਦੀ ਪੂਰਤੀ ਲਈ ਪਿੰਡ ਵਿੱਚ ਚੋਰੀਆਂ ਵੀ ਕਰਦੇ ਹਨ।
ਉਧਰ ਇਸ ਬਾਬਤ ਜਦ ਥਾਣਾ ਮੱਲਾਂਵਾਲਾ ਦੇ ਐੱਸ.ਐੱਚ.ਓ ਗੁਰਪ੍ਰੀਤ ਸਿੰਘ ਨੂੰ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ ਛੋਟੀ ਜਿਹੀ ਗੱਲ ਨੂੰ ਲੈ ਕੇ ਦੋ ਧਿਰਾ ਵਿੱਚ ਤਕਰਾਰ ਹੋਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਜੋ ਵੀ ਕਾਨੂੰਨ ਮੁਤਾਬਿਕ ਹੋਵੇਗਾ। ਉਹ ਕਾਰਵਾਈ ਮੁਲਜ਼ਮਾਂ ‘ਤੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਹਾਈ ਵੋਲਟੇਜ ਤਾਰ ਨਾਲ ਟਕਰਾਇਆ ਮੰਦਰ ਦਾ ਰੱਥ, 10 ਸ਼ਰਧਾਲੂਆਂ ਦੀ ਮੌਤ