ਫਿਰੋਜ਼ਪੁਰ: ਗੁਰੂਹਰਸਹਾਏ (Guruharsahai) ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਦੌਰਾ ਕੀਤਾ ਗਿਆ ਸੀ।ਇਸ ਦੌਰੇ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਸੀਐਮ ਚੰਨੀ ਦਾ ਵਿਰੋਧ ਕੀਤਾ ਗਿਆ ਹੈ।ਵਿਰੋਧਤਾ ਇੰਨੀ ਕੁ ਵਧ ਗਈ ਕਿ ਮੁੱਖ ਮੰਤਰੀ ਪ੍ਰੋਗਰਾਮ ਅਧੂਰਾ ਛੱਡ ਕੇ ਹੀ ਗੁਰੂਹਰਸਹਾਏ ਵਿਚੋਂ ਨਿਕਲਣਾ ਪਿਆ।
ਪੁਲਿਸ ਪ੍ਰਸ਼ਾਸਨ ਵੱਲੋਂ ਜਥੇਬੰਦੀਆਂ ਦੀ ਵਿਰੋਧਤਾ ਨੂੰ ਰੋਕਣ ਲਈ ਲਾਠੀਚਾਰਜ ਵੀ ਕਰਨਾ ਪਿਆ ਪਰ ਲਾਠੀਚਾਰਜ ਦੇ ਬਾਵਜੂਦ ਵੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਵਿਰੋਧ ਜਾਰੀ ਰੱਖਿਆ ਗਿਆ।
ਮੁੱਖ ਮੰਤਰੀ ਦੇ ਪੁੱਜਣ ਵੇਲੇ ਤੋਂ ਹੀ ਸ਼ੁਰੂ ਹੋਏ ਭਾਰੀ ਵਿਰੋਧ ਦੇ ਚਲਦਿਆਂ ਮੁੱਖ ਮੰਤਰੀ ਜਲਦੀ-ਜਲਦੀ ਆਪਣੇ ਪਹਿਲੇ ਪ੍ਰੋਗਰਾਮ ਰੇਲਵੇ ਸਕਾਈ ਵਾਕ ਬ੍ਰਿਜ ਦਾ ਉਦਘਾਟਨ ਕਰਨ ਲਈ ਪੁੱਜੇ। ਜਿੱਥੇ ਵੀ ਵੱਖ-ਵੱਖ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦਾ ਭਾਰੀ ਵਿਰੋਧ ਕੀਤਾ ਗਿਆ। ਜਿਸ ਦੌਰਾਨ ਪੁਲਿਸ ਨੇ ਲੋਕਾਂ ਨੂੰ ਖਦੇੜਨ ਲਈ ਹਲਕਾ ਲਾਠੀਚਾਰਜ ਵੀ ਕੀਤਾ ਪਰ ਜਥੇਬੰਦੀਆਂ ਜੋਸ਼ ਵਿੱਚ ਵਿਰੋਧ ਕਰਦੀਆ ਰਹੀਆ।
ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਕੀਤਾ ਗਿਆ।ਜਿੱਥੇ ਵੀ ਭਾਰੀ ਵਿਰੋਧ ਦੇਖਣ ਨੂੰ ਮਿਲਿਆ । ਗੁਰੂਹਰਸਹਾਏ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ ਨੂੰ ਦੇਖਦੇ ਹੋਏ ਨਿਰਾਸ਼ਤਾ ਵਿੱਚ ਆਖ਼ਿਰਕਾਰ ਆਪਣਾ ਅਗਲਾ ਪ੍ਰੋਗਰਾਮ ਗੋਲੂ ਕਾ ਮੋੜ ਵਿਖੇ ਗੁਰੂ ਹਰਸਹਾਏ ਵੈਲਕਮ ਗੇਟ ਦਾ ਉਦਘਾਟਨ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਅਤੇ ਪ੍ਰੈੱਸ ਕਾਨਫ਼ਰੰਸ ਵੀ ਨਾ ਕੀਤੀ ਅਤੇ ਹੈਲੀਕਾਪਟਰ ਵਿਚ ਬੈਠਕੇ ਗੁਰੂ ਹਰਸਹਾਏ ਨੂੰ ਛੱਡ ਵਾਪਸ ਫੁੁਰਰ ਹੋ ਗਏ ।
ਇਹ ਵੀ ਪੜੋ:ਕੁਝ ਚੈਨਲਾਂ 'ਤੇ ਕਿਸਾਨ ਅੰਦੋਲਨ ਦੇ ਕਾਰਨ ਵੀ ਹੋਈ ਕਾਰਵਾਈ: ਮਜੀਠੀਆ