ਫਿਰੋਜ਼ਪੁਰ: ਪਿਛਲੇ ਕਾਫੀ ਮਹੀਨਿਆਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਇਸ ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸੇ ਤਰ੍ਹਾਂ ਹੀ ਫਿਰੋਜ਼ਪੁਰ ਦੇ ਜ਼ੋਨ ਗੁਰੂ ਹਰਸਹਾਏ ਦੇ ਪਿੰਡ ਚੱਕ ਪਿੱਪਲੀ ਵਿਖੇ ਕਿਸਾਨ ਜਰਨੈਲ ਸਿੰਘ ਦੀ ਵੀ ਅੰਦੋਲਨ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਕਿਸਾਨ ਦਿੱਲੀ ਚ ਚਲ ਰਹੇ ਸੰਘਰਸ਼ ਦੌਰਾਨ ਜੋ ਕਿ 15 ਜੂਨ ਤੋਂ ਲਗਾਤਾਰ ਦਿੱਲੀ ਮੋਰਚੇ ’ਚ ਜੁੜਿਆ ਹੋਇਆ ਸੀ ਅਚਾਨਕ ਉਸਦੀ ਸਿਹਤ ਵਿਗੜ ਗਈ ਅਤੇ ਉਸਦੀ ਮੌਤ ਹੋ ਗਈ।
ਇਸ ਮੌਕੇ ਕਿਸਾਨ ਮਜਦੂਰ ਸਘੰਰਸ਼ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਹੋਏ ਕਿਸਾਨ ਜਰਨੈਲ ਸਿੰਘ ਦੇ ਪਰਿਵਾਰ ਨੂੰ 5 ਲੱਖ ਦਾ ਮੁਆਵਜ਼ਾ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਹੈ, ਲੋਕ ਮਾਰੂ ਨੀਤੀਆਂ ਕਾਰਨ ਕੇਂਦਰ ਸਰਕਾਰ ਹਰ ਵਰਗ ਨੂੰ ਪਰੇਸ਼ਾਨ ਕਰ ਰਹੀ ਹੈ। ਕਿਸਾਨਾਂ ਆਗੂਆਂ ਦਾ ਕਹਿਣਾ ਹੈ ਕਿ ਜਦੋ ਤੱਕ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਸ ਸਮੇਂ ਤੱਕ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰੱਖਣਗੇ।