ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਜਾਣ ਤੇ ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ। ਪੰਨੂ ਨੇ ਦੱਸਿਆ ਕਿ ਇੰਦਰਜੀਤ ਸਿੰਘ ਜ਼ੀਰਾ ਤੇ ਕੁਲਬੀਰ ਸਿੰਘ ਜ਼ੀਰਾ ਦੇ ਗੈਂਗ ਵਲੋਂ ਹੋਏ ਧਰਨੇ ਦੌਰਾਨ ਕਿਸਾਨਾਂ ਨੂੰ ਬੀਤੇ ਸਮੇਂ ਪਹਿਲਾਂ ਨੂੰ ਖੁਦਕੁਸ਼ੀ ਕਰਨ ਲਈ ਉਕਸਾਇਆ ਗਿਆ। ਉਨ੍ਹਾਂ ਕਿਹਾ ਕਿ ਗੈਂਗ ਨੇ ਧਰਨੇ ਦੌਰਾਨ ਕਿਸਾਨਾਂ ਵਲੋਂ ਕੁੱਟਮਾਰ ਕੀਤੀ ਗਈ ਸੀ ਤੇ ਕਈਆਂ ਨੂੰ ਮਾਰਿਆ ਗਿਆ । ਉਨ੍ਹਾਂ ਦੀਆਂ ਲਾਸ਼ਾਂ ਨੂੰ ਖ਼ੁਰਦ-ਬੁਰਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੀਸੀ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਦੇ ਨਾਲ ਹੀ ਹੋਰ ਵੀ ਕਈ ਮੰਗਾਂ ਸਾਹਮਣੇ ਰਖੀਆਂ।
ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ 13 ਫ਼ਰਵਰੀ ਨੂੰ ਰੇਲ ਮਾਰਗ ਜਾਮ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਸਰਕਾਰ ਆਪ ਹੋਵੇਗੀ।