ਫ਼ਿਰੋਜ਼ਪੁਰ: ਕਿਸਾਨਾਂ (FARMERS) ਨੇ ਦਿੱਲੀ ਦੀ ਸਰਹੱਦਾਂ (Borders of Delhi) ਤੋਂ ਅੰਦੋਲਨ ਖ਼ਤਮ ਕਰ ਪੰਜਾਬ ਆ ਕੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਨੇ ਪੰਜਾਬ ਵਿੱਚ ਡੀਸੀ ਦਫ਼ਤਰਾਂ ਦੇ ਘਿਰਾਓ ਕਰਨੇ ਸ਼ੁਰੂ ਕਰ ਦਿੱਤੇ ਹਨ। ਉੱਥੇ ਹੀ ਕਿਸਾਨਾਂ ਨੇ ਫ਼ਿਰੋਜ਼ਪੁਰ ਵਿੱਚ ਰੇਲਵੇ ਮਾਰਗ ਨੂੰ ਜਾਮ ਕਰਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇੱਥੇ ਕਿਸਾਨਾਂ (Farmers) ਵੱਲੋਂ ਰੇਲਵੇ ਮਾਰਗ ਜਾਮ ਕਰਨ ਕਰਕੇ ਰੇਲਵੇ ਆਵਾਜਾਈ ਬਿਲਕੁਲ ਠੱਪ ਹੋ ਗਈ ਹੈ। ਇਸ ਮੌਕੇ ਕਿਸਾਨਾਂ (Farmers) ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨਾਂ (Farmers) ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਇਆ ਗਿਆ ਇਹ ਧਰਨਾ ਪੱਕੇ ਤੌਰ ‘ਤੇ ਉਦੋਂ ਤੱਕ ਚੱਲੇਗਾ ਜਦੋਂ ਤੱਕ ਪੰਜਾਬ ਸਰਕਾਰ (Government of Punjab) ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ। ਇਹ ਰੇਲਵੇ ਟਰੈਕ ਜਾਮ ਹੋਣ ‘ਤੇ ਫ਼ਿਰੋਜ਼ਪੁਰ ਤੋਂ ਦਿੱਲੀ ਅਤੇ ਫ਼ਿਰੋਜ਼ਪੁਰ ਤੋਂ ਜੰਮੂ ਅਤੇ ਦੂਰ ਨੜੇ ਜਾਨ ਵਾਲਿਆਂ ਕਈ ਰੇਲ ਗੱਡੀਆ ਰੱਦ ਹੋਈਆਂ ਹਨ।
ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕਰਜਾ ਮਾਫੀ ਦਾ ਵਾਅਦਾ ਕੀਤਾ ਸੀ, ਜੋ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਇਹ ਵਾਅਦਾ ਪੂਰਾ ਨਹੀਂ ਕੀਤਾ ਤਾਂ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਕਿਸਾਨਾਂ ਨੇ ਕਾਂਗਰਸ ਪਾਰਟੀ (Congress Party) ਵੱਲੋਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਸਰਕਾਰ ਨੂੰ ਯਾਦ ਕਰਵਾਉਦੇ ਕਿਹਾ ਕਿ ਉਸ ਸਮੇਂ ਕਾਂਗਰਸ ਪਾਰਟੀ ਨੇ ਘਰ-ਘਰ ਨੌਕਰੀ ਦੇਣ, ਕੱਚੇ ਮੁਲਾਜ਼ਮਾਂ ਨੂੰ ਪਹਿਲਾਂ ਕੈਬਨਿਟ ਦੀ ਬੈਠ ਵਿੱਚ ਪੱਕੇ ਕਰਨ ਦਾ ਨੋਟਿਸ ਜਾਰੀ ਕਰਨ, 4 ਹਫਤਿਆ ਵਿੱਚ ਨਸ਼ਾਂ ਖ਼ਤਮ ਕਰਨ ਅਤੇ ਹਰ ਸਾਲ 10 ਲੱਖ ਨੌਜਵਾਨਾਂ ਨੂੰ ਰੁਜ਼ਾਗਰ ਦੇਣ ਦੇ ਵਾਅਦੇ ਕੀਤੇ ਸਨ, ਜੋ ਹੁਣ ਤੱਕ ਪੂਰੇ ਨਹੀਂ ਹੋਏ।
ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਹੀਂ ਕੀਤੀਆਂ ਤਾਂ ਉਹ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਕੀਆਂ ਰੇਲਾਂ, ਯਾਤਰੀ ਪਰੇਸ਼ਾਨ