ਫਿਰੋਜ਼ਪੁਰ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (Krantikari Kisan Union Punjab) ਦੀ ਜ਼ੋਨ ਮੀਟਿੰਗ ਜ਼ੀਰਾ ਦੇ ਮੱਲੋਕੇ ਪਿੰਡ ਵਿੱਚ ਸੂਬਾ ਪ੍ਰੈੱਸ ਸਕੱਤਰ (State Press Secretary) ਅਵਤਾਰ ਸਿੰਘ ਮਹਿਮਾ ਦੀ ਅਗਵਾਈ ਵਿਚ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਆਗੂਆਂ ਨੇ ਆਪਣਾ-ਆਪਣੇ ਵਿਚਾਰ ਰੱਖੇ, ਕੀ ਅੱਗੇ ਦੀ ਰਣਨੀਤੀ ਕੀ ਹੋਣੀ ਚਾਹੀਦੀ ਹੈ।
ਇਸ ਮੌਕੇ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ (Sanyukat Kisan Morcha) ਦੇ ਸੱਦੇ 'ਤੇ 27 ਸਤੰਬਰ ਨੂੰ ਪੂਰੇ ਭਾਰਤ ਦੇ ਬੰਦ ਨੂੰ ਕਾਮਯਾਬ ਬਣਾਉਣ ਵਾਸਤੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਾਜਨੀਤਕ ਪਾਰਟੀਆਂ (Political parties) ਦਾ ਸਾਥ ਨਾ ਦੇਣ ਤੇ ਉਨ੍ਹਾਂ ਦੇ ਪ੍ਰਚਾਰ ਵਿਚ ਨਾ ਜਾਣ ਵਾਸਤੇ ਵੀ ਲਾਮਬੰਦ ਕੀਤਾ ਜਾ ਰਿਹਾ ਹੈ।ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਅਕਾਲੀ, ਭਾਜਪਾ, ਕਾਂਗਰਸੀ, ਆਮ ਆਦਮੀ ਪਾਰਟੀ (Aam Aadmi Party) ਦੇ ਲੀਡਰ ਕਿਸਾਨਾਂ ਨੂੰ ਵਰਗਲਾ ਕੇ ਆਪਣੇ ਨਾਲ ਲਿਜਾ ਰਹੇ ਹਨ ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੋ ਆਦੇਸ਼ ਸਾਨੂੰ ਸੰਯੁਕਤ ਕਿਸਾਨ ਮੋਰਚੇ (Sanyukat Kisan Morcha) ਦੇ ਹੋਣ ਉਸ ਦਾ ਸਾਥ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਇਧਰ ਸੀਐਮ ਚੰਨੀ ਦਾ ਸਟੇਜ ‘ਤੇ ਭੰਗੜਾ, ਉਧਰ ਕੈਬਨਿਟ ‘ਤੇ ਮਗਜ ਖਪਾਈ
ਉਨ੍ਹਾਂ ਕਿਹਾ ਕਿ ਜੇ ਅਸੀਂ ਰਾਜਨੀਤਕ ਪਾਰਟੀਆਂ (Political parties) ਦਾ ਸਾਥ ਦਿੰਦੇ ਰਹਾਂਗੇ ਤਾਂ ਸੰਯੁਕਤ ਕਿਸਾਨ ਮੋਰਚਾ (Sanyukat Kisan Morcha) ਕਮਜ਼ੋਰ ਹੋਵੇਗਾ। ਕਿਉਂਕਿ ਸਾਨੂੰ ਕਈ ਜਗ੍ਹਾ ਇਸ ਤਰ੍ਹਾਂ ਦੇ ਸਵਾਲ ਪੁੱਛੇ ਜਾਂਦੇ ਹਨ ਕਿ ਕਿਸਾਨ ਕਿਸ-ਕਿਸ ਪਾਰਟੀ ਨਾਲ ਜੁੜੇ ਹੋਏ ਹਨ ਜਾਂ ਸੰਯੁਕਤ ਕਿਸਾਨ ਮੋਰਚੇ (Sanyukat Kisan Morcha) ਦਾ ਸਾਥ ਦੇਣਗੇ।