ਫ਼ਿਰੋਜ਼ਪੁਰ: ਪਿਛਲੇ ਲੰਬੇ ਸਮੇਂ ਤੋਂ ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਮਹਿੰਗਾਈ ਭ੍ਰਿਸ਼ਟਾਚਾਰ ਐੱਮ.ਐੱਸ.ਪੀ. ਬਿਜਲੀ ਮੀਟਰਾਂ ਦੇ ਲਖੀਮਪੁਰ ਖੀਰੀ ਦੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦੇ ਚਲਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾ ਹਫਤਾ (Black week) ਮਨਾਉਂਦੇ ਹੋਏ ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ (Kisan Sangharsh Committee Kotbudha) ਵੱਲੋਂ ਐੱਸ.ਡੀ.ਐੱਮ. ਸੂਬਾ ਸਿੰਘ ਨੂੰ ਸੁਖਦੇਵ ਸਿੰਘ ਮੰਡ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਇਲਾਕੇ ਦੇ ਵੱਖ-ਵੱਖ ਆਗੂਆਂ ਵੱਲੋਂ ਮਿਲ ਕੇ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਸੁਖਦੇਵ ਸਿੰਘ ਮੰਡ ਸੂਬਾ ਪ੍ਰਧਾਨ ਨੇ ਦੱਸਿਆ ਗਿਆ ਕਿ ਜਿਸ ਸਮੇਂ ਕੇਂਦਰ ਸਰਕਾਰ ਖ਼ਿਲਾਫ਼ ਚਲਦਾ ਧਰਨਾ (Protest against the central government) ਚੁੱਕਿਆ ਗਿਆ ਸੀ। ਉਸ ਵਿੱਚ ਫ਼ੈਸਲਾ ਇਹ ਹੋਇਆ ਸੀ ਕਿ ਸਰਕਾਰ ਦੇ 5 ਮੈਂਬਰ ਤੇ ਕਿਸਾਨਾਂ ਦੇ 5 ਮੈਂਬਰ ਕਮੇਟੀ ਬਣਾ ਕੇ ਕਿਸਾਨਾਂ ਦੇ ਹਿੱਤ ਵਾਸਤੇ ਕਾਨੂੰਨ ਬਣਾਉਣਗੇ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਤਾਂ 5 ਮੈਂਬਰ ਦੇ ਦਿੱਤੇ ਗਏ ਹਨ, ਪਰ ਸਰਕਾਰ ਵੱਲੋਂ ਅਜੇ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੇ ਮੁਲਜ਼ਮ (Accused of Lakhimpur Khiri) ਨੂੰ ਫੜਨ ਵਾਸਤੇ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ ਸਗੋਂ ਉਲਟਾ ਸਾਡੇ ਕਿਸਾਨਾਂ (Farmers) ਉੱਪਰ ਪਰਚੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ. ਦੇ ਮੁੱਦੇ ‘ਤੇ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ ਅਤੇ ਨਾ ਹੀ ਬਿਜਲੀ ਸੋਧ ਬਿੱਲ ‘ਤੇ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਕਾਲਾ ਹਫਤਾ ਮਨਾਉਂਦੇ ਹੋਏ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਚਿੱਪ ਵਾਲੇ ਮੀਟਰਾਂ ਦੇ ਬਾਬਤ ਸੰਯੁਕਤ ਮੋਰਚੇ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ, ਪਰ ਸਾਡੀ ਜਥੇਬੰਦੀ ਵੱਲੋਂ ਕਿਸੇ ਕਿਸਾਨ (Farmers) ਮਜ਼ਦੂਰ ਦੇ ਘਰ ਦੇ ਬਾਹਰ ‘ਚ ਚਿੱਪ ਵਾਲਾ ਮੀਟਰ ਨਹੀਂ ਲੱਗਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਦੇ ਵੱਡੇ-ਵੱਡੇ ਕੱਟ ਲਗਾਏ ਜਾ ਰਹੇ ਹਨ ਤੇ ਸਰਕਾਰ ਦਾ ਇਸ ਉੱਪਰ ਕੋਈ ਵੀ ਕੰਟਰੋਲ ਨਹੀਂ ਉਨ੍ਹਾਂ ਕਿਹਾ ਕਿ ਕੁਝ ਦਿਨਾਂ ਵਿੱਚ ਕਿਸਾਨ ਫ਼ਸਲ ਕੱਟ ਕੇ ਵਿਹਲੇ ਹੋ ਜਾਣਗੇ ਤੇ ਫਿਰ ਸਰਕਾਰ ਨੂੰ ਘੇਰਨ ਦਾ ਕੰਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਬਿਜਲੀ ਸਪਲਾਈ ਘੱਟ ਮਿਲਣ ਕਾਰਨ ਕਿਸਾਨਾਂ ਨੇ ਕੀਤਾ ਰੋਡ ਜਾਮ