ਫਿਰੋਜ਼ਪੁਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿੱਚ ਲਾਗਾਤਰ ਕਿਸਾਨਾਂ ਵੱਲੋਂ ਭਾਜਪਾ ਨੇਤਾਵਾਂ ਅਤੇ ਭਾਜਪਾ ਆਗੂਆਂ ਦਾ ਵਿਰੋਧ ਲਾਗਾਤਰ ਜਾਰੀ ਹੈ। ਇਸੇ ਤਹਿਤ ਫਿਰੋਜ਼ਪੁਰ ਦੇ ਵਿੱਚ ਭਾਜਪਾ ਵੱਲੋਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਸੀ, ਜ਼ਿਲ੍ਹਾ ਭਾਜਪਾ ਪ੍ਰਧਾਨ ਦੇ ਘਰ ਦੇ ਬਾਹਰ ਕਿਸਾਨਾਂ ਵੱਲੋਂ ਰੋਸ਼ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿਤਾ।
ਇਸ ਮੌਕੇ ਵਡੀ ਗਿਣਤੀ ਵਿੱਚ ਪੁਲੀਸ ਬਲ ਤੈਨਾਤ ਕੀਤਾ ਗਿਆ ਸੀ ਤੇ ਕਿਸਾਨਾਂ ਨੇ ਲਾਗਾਤਰ ਕੇਂਦਰ ਸਰਕਾਰ ਖਿਲਾਫ਼ ਨਾਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਅਸੀਂ ਬਾਰ-ਬਾਰ ਭਾਜਪਾ ਆਗੂਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਜਿਨੀ ਦੇਰ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਕੀਤਾ ਜਾਦਾ, ਉਨ੍ਹਾਂ ਚਿਰ ਤੱਕ ਭਾਜਪਾ ਨੇਤਾ ਅਤੇ ਭਾਜਪਾ ਆਗੂ ਕੋਈ ਪ੍ਰੋਗਰਾਮ ਨਾ ਕਰਨ, ਪਰ ਫਿਰ ਵੀ ਇਹ ਲਾਗਾਤਰ ਪ੍ਰੋਗਰਾਮ ਕਰ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਭਾਜਪਾ ਨੇਤਾਵਾਂ ਦਾ ਤੇ ਆਗੂਆਂ ਦਾ ਭੋਗ, ਵਿਆਹ, ਉਦਘਾਟਨ 'ਤੇ ਜਾਣ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਭਾਜਪਾ ਆਗੂ ਇਸ ਮਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ।