ਫਿਰੋਜ਼ਪੁਰ: ਪੰਜਾਬ ਵਿੱਚ ਕਿਸਾਨਾਂ ਵੱਲੋਂ ਇੱਕ ਪਾਸੇ ਜਿੱਥੇ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੇ ਪੰਜਾਬ ਬਿਜਲੀ ਬੋਰਡ ਖ਼ਿਲਾਫ਼ ਵੀ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫਿਰੋਜ਼ਪੁਰ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ, ਕਿ ਝੋਨੇ ਦੇ ਸੀਜਨ ਵਿੱਚ ਪੰਜਾਬ ਸਰਕਾਰ ਵੱਲੋਂ 8 ਘੰਟੇ ਮੋਟਰਾਂ ਦੀ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਵੱਲੋਂ 2 ਤੋਂ 3 ਘੰਟੇ ਹੀ ਬਿਜਲੀ ਦਿੱਤੀ ਜਾਂਦੀ ਹੈ। ਜਿਸ ਕਰਕੇ ਕਿਸਾਨਾਂ ਨੂੰ ਝੋਨੇ ਦੇ ਲਵਾਈ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨਾਂ ਦਾ ਕਹਿਣਾ ਹੈ, ਕਿ ਬਿਜਲੀ ਨਾ ਆਉਣ ਕਰਕੇ ਉਹ ਮਹਿੰਗੇ ਮੁੱਲ ਦਾ ਡੀਜ਼ਲ ਫੂਕ ਰਹੇ ਹਨ। ਉਨ੍ਹਾਂ ਨੇ ਕਿਹਾ, ਜੇਕਰ ਅਸੀਂ ਜਨੇਟਰ ਦੇ ਨਾਲ ਝੋਨੇ ਦੀ ਫਸਲਾ ਕਰਾਂਗੇ, ਤਾਂ ਸਾਨੂੰ ਇਸ ਮਹਿੰਗਾਈ ਦੇ ਦੌਰ ਵਿੱਚ ਪਹਿਲਾਂ ਵੀ ਘਾਟੇ ਦਾ ਸੌਦਾ ਬਣੀ ਖੇਤੀ ਹੋਰ ਵੀ ਹੇਠਾਂ ਲੈ ਜਾਵੇਗੀ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਕਿਸਾਨਾਂ ਨੇ ਕਿਹਾ, ਕਿ ਬਿਜਲੀ ਵਿਭਾਗ ਦਾ ਕੋਈ ਵੀ ਮੁਲਾਜ਼ਮ ਜਾਂ ਫਿਰ ਕੋਈ ਵੀ ਅਫਸਰ ਉਨ੍ਹਾਂ ਦਾ ਫੋਨ ਨਹੀਂ ਚੁੱਕ ਰਿਹਾ, ਕਿਸਾਨਾਂ ਨੇ ਕਿਹਾ, ਅਸੀਂ ਕਿਹੜੇ ਅਧਿਕਾਰੀ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਏ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੰਦੇ ਕਿਹਾ, ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।
ਇਹ ਵੀ ਪੜ੍ਹੋ:Agricultural Laws: 2024 ਤਕ ਵੀ ਜਾ ਸਕਦਾ ਹੈ ਸਾਡਾ ਸੰਘਰਸ਼: ਕਿਸਾਨ ਆਗੂ