ਫਿਰੋਜ਼ਪੁਰ: ਪਿੰਡ ਸ਼ਾਦੇ ਹਾਸ਼ਮ ਦੇ ਨਜਦੀਕ ਇੱਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਪੁਲਿਸ ਮੁਲਾਜ਼ਮ ਡਿਊਟੀ ਤੋਂ ਘਰ ਵਾਪਿਸ ਜਾ ਰਹੀ ਸੀ ਅਤੇ ਰਾਸਤੇ ਵਿੱਚ ਟਰਾਲੇ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਜਿਸ ਦੌਰਾਨ ਉਸ ਦੀ ਮੌਤ ਹੋ ਗਈ।
ਡਿਊਟੀ ਤੋਂ ਪਰਤ ਰਹੀ ਸੀ ਪੁਲਿਸ ਮੁਲਾਜ਼ਮ: ਫਿਰੋਜ਼ਪੁਰ ਦੇ ਪਿੰਡ ਸਾਂਦੇ ਹਾਸ਼ਮ ਦੇ ਨਜਦੀਕ ਅੱਜ ਇੱਕ ਟਰਾਲੇ ਅਤੇ ਆਈ ਟਵੰਟੀ ਕਾਰ ਦੀ ਟੱਕਰ ਹੋ ਗਈ ਜਿਸ ਵਿੱਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਲਾ ਪੁਲਿਸ ਮੁਲਾਜ਼ਮ ਕੁਲਵਿੰਦਰ ਕੌਰ ਉਮਰ ਕਰੀਬ 32 ਸਾਲ ਜੋ ਜੀਰਾ ਦੇ ਪਿੰਡ ਸਨੇਰ ਦੀ ਰਹਿਣ ਵਾਲੀ ਸੀ। ਜਿਸ ਦਾ ਕਰੀਬ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਵਿਖੇ ਵਿਆਹ ਹੋਇਆ ਸੀ।
ਦੋ ਮਹੀਨਾ ਪਹਿਲਾਂ ਹੋਇਆ ਸੀ ਵਿਆਹ: ਡਿਊਟੀ ਤੋਂ ਵਾਪਿਸ ਘਰ ਆ ਰਹੀ ਸੀ ਕਿ ਪਿੰਡ ਸਾਂਦੇ ਹਾਸ਼ਮ ਦੇ ਨਜਦੀਕ ਸਾਹਮਣੇ ਤੋਂ ਆ ਰਹੇ ਟਰਾਲੇ ਨੇ ਅਚਾਨਕ ਕੱਟ ਮਾਰ ਦਿੱਤਾ ਅਤੇ ਟਰਾਲਾ ਸਿੱਧਾ ਆਕੇ ਉਸਦੀ ਆਈ ਟਵੰਟੀ ਕਾਰ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ ਜਿਸ ਦੌਰਾਨ ਮਹਿਲਾ ਪੁਲਿਸ ਕੁਲਵਿੰਦਰ ਕੌਰ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਉੱਥੇ ਪਹੁੰਚੇ ਕਿਸਾਨ ਆਗੂ ਸੁਖਦੇਵ ਸਿੰਘ ਨੇ ਦੱਸਿਆ ਕਿ ਲੜਕੀ ਦੀ ਉਮਰ 30 ਸਾਲ ਤੋਂ ਉਪਰ ਸੀ। ਅਜੇ ਕੁਝ ਮਹੀਨੇ ਪਹਿਲਾਂ ਹੀ ਉਸ ਦਾ ਵਿਆਬ ਹੋਇਆ ਸੀ। ਲੜਕੀ ਕੁਲਵਿੰਦਰ ਕੌਰ ਕੈਨੇਡੀ ਵਿੱਚ ਹੀ ਸੀ ਅਤੇ ਉਸ ਦਾ ਸਾਰਾ ਪਰਿਵਾਰ ਵੀ ਉੱਥੇ ਹੀ ਹੈ। ਅਜੇ 15 ਦਿਨ ਪਹਿਲਾਂ ਹੀ ਮ੍ਰਿਤਕ ਕੁਲਵਿੰਦ ਪੰਜਾਬ ਆਈ ਸੀ ਅਤੇ ਉਸ ਨੇ ਵਾਪਿਸ ਕੈਨੇਡਾ ਹੀ ਜਾਣਾ ਸੀ, ਪਰ ਉਸ ਤੋਂ ਪਹਿਲਾਂ ਉਸ ਨਾਲ ਅਜਿਹਾ ਭਾਣਾ ਵਾਪਰ ਗਿਆ।
ਟਰਾਲਾ ਚਾਲਕ ਮੌਕੇ ਤੋਂ ਫ਼ਰਾਰ: ਉਧਰ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਟਰਾਲਾ ਕਬਜੇ ਵਿੱਚ ਲੈਕੇ ਅੱਗੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਦੂਸਰੇ ਪਾਸੇ ਸਿਵਲ ਹਸਪਤਾਲ ਦੇ ਡਾਕਟਰ ਆਗਿਆਪਾਲ ਨਾਲ ਜਦੋਂ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਕਿਹਾ ਕਿ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਲਾਸ਼ ਉਨ੍ਹਾਂ ਕੋਲ ਆਈ ਹੈ ਜਿਸ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਾ ਦਿੱਤਾ ਹੈ।
ਇਹ ਵੀ ਪੜ੍ਹੋ: Road Accident Bathinda: ਨੌਕਰੀ ਦਾ ਪਹਿਲਾ ਦਿਨ ਬਣਿਆ ਆਖਰੀ ! ਜਾਣੋ ਕਿਵੇਂ