ETV Bharat / state

ਕਣਕ ਦੀ ਖ਼ਰੀਦ ਲਈ ਫਿਰੋਜ਼ਪੁਰ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ

author img

By

Published : Apr 6, 2021, 3:47 PM IST

ਫਿਰੋਜ਼ਪੁਰ ਦੀ ਮੰਡੀ ਵਿਚ ਫਸਲ ਦੀ ਖਰੀਦ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਸ਼ਾਸ਼ਨ ਵੱਲੋਂ ਦਾਅਵਾ ਕੀਤਾ ਗਿਆ ਕਿ 8 ਅਪ੍ਰੈਲ ਤੱਕ ਸਾਰੇ ਪ੍ਰਬੰਧ ਪੂਰੇ ਕਰ ਲਏ ਜਾਣਗੇ।

ਕਣਕ ਦੀ ਖ਼ਰੀਦ ਲਈ ਪ੍ਰਬੰਧ ਮੁਕੰਮਲ
ਕਣਕ ਦੀ ਖ਼ਰੀਦ ਲਈ ਪ੍ਰਬੰਧ ਮੁਕੰਮਲ

ਫਿਰੋਜ਼ਪੁਰ: ਮੰਡੀਆਂ ਵਿਚ ਫਸਲ ਦੀ ਖਰੀਦ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਅਤੇ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਤਾਂ ਕਿ ਜਦੋਂ ਕਿਸਾਨ ਆਪਣੀ ਫਸਲ ਮੰਡੀ ਵਿਚ ਲੈ ਕੇ ਆਉਣ ਤਾਂ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

ਕਣਕ ਦੀ ਖ਼ਰੀਦ ਲਈ ਪ੍ਰਬੰਧ ਮੁਕੰਮਲ
ਫਿਰੋਜ਼ਪੁਰ ਸ਼ਹਿਰ ਦੀ ਮਾਰਕੀਟ ਕਮੇਟੀ ਦੇ ਸੈਕਟਰੀ ਮੁਕੇਸ਼ ਨੇ ਦੱਸਿਆ ਕਿ ਮੰਡੀ ਵਿਚ ਸਾਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਦੀ ਸਹੂਲਤ ਲਈ ਸਾਫ਼ ਤੇ ਸ਼ੁੱਧ (ਆਰਓ) ਪਾਣੀ ਮੁਹੱਇਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਿਸਾਨ ਭਰਾ ਕਣਕ ਨੂੰ ਢੱਕਣ ਲਈ ਤਰਪਾਲਾਂ ਆਪਣੀਆਂ ਲੈ ਕੇ ਆਉਣ। ਉਨ੍ਹਾ ਕਿਹਾ ਕਿ ਖ਼ਰੀਦ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਤੋਂ ਪਹਿਲਾਂ ਪੂਰੀ ਮੰਡੀ ਦੇ ਨਾਲ ਨਾਲ ਤੋਲਣ ਵਾਲੀ ਕੰਡੇ ਵੱਟਿਆਂ ਨੂੰ ਵੀ ਸੈਨੀਟਾਈਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: RBI ਵਲੋਂ ਹਾੜ੍ਹੀ ਮੰਡੀਕਰਨ ਸੀਜ਼ਨ ਲਈ 21658.73 ਕਰੋੜ ਰੁਪਏ CCL ਨੂੰ ਹਰੀ ਝੰਡੀ

ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਧਿਆਨ ਵਿਚ ਰੱਖਦਿਆਂ ਜੋ ਸਰਕਾਰ ਵੱਲੋਂ ਹੁਕਮ ਆਉਣਗੇ ਉਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.