ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਪੁਲਿਸ (Ferozepur counter intelligence) ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਜੇਲ੍ਹ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਇੱਕ ਜੇਲ੍ਹ ਵਾਰਡਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਥੇ ਹੈਰਾਨੀਜਨਕ ਪਹਿਲੂ ਇਹ ਹੈ ਕਿ ਗ੍ਰਿਫ਼ਤਾਰ ਜੇਲ੍ਹ ਵਾਰਡਨ ਦਾ ਲੜਕਾ ਨਸ਼ਾ ਤਸਕਰਾਂ ਲਈ ਨਸ਼ਾ ਲਿਆਉਂਦਾ ਸੀ।
ਜੇਲ੍ਹ ਵਾਰਡਨ ਆਪਣੇ ਬੱਚਿਆਂ ਦੀ ਮਦਦ ਨਾਲ ਕਰਦਾ ਸੀ ਨਸ਼ਾ ਸਪਲਾਈ:- ਇਸ ਸਬੰਧੀ ਜਾਣਕਾਰੀ ਦਿੰਦੇ ਹੋਏ (Ferozepur counter intelligence) ਕਾਊਂਟਰ ਇੰਟੈਲੀਜੈਂਸ ਅਫਸਰ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਪਿਛਲੇ ਕਾਫੀ ਸਮੇਂ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਲੱਗੀ ਹੋਈ ਸੀ। ਉਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਦੀ ਟੀਮ ਨੇ ਫਿਰੋਜ਼ਪੁਰ ਛਾਉਣੀ ਦੇ ਕਿਲ੍ਹੇ ਵਾਲਾ ਚੌਕ ਨੇੜਿਓ ਅਕਾਸ਼ਦੀਪ ਸਿੰਘ ਅਤੇ ਗੁਰਮੀਤ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੇ ਪਿਤਾ ਜੋ ਕਿ ਜੇਲ੍ਹ 'ਚ ਵਾਰਡਨ ਹਨ, ਜੋ ਕਿ ਅੱਗੇ ਜੇਲ੍ਹ ਵਿੱਚ ਨਸ਼ਾ ਸਪਲਾਈ ਕਰਦੇ ਸਨ।
ਪੁਲਿਸ ਪ੍ਰਸ਼ਾਸਨ ਸਵਾਲਾਂ ਦੇ ਘੇਰੇ ਵਿੱਚ:- ਇਸ ਤੋਂ ਇਲਾਵਾ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਦੀ ਡਿਉਢੀ ਵਿੱਚ 2018 ਤੋਂ ਤਾਇਨਾਤ ਹੈ ਅਤੇ ਇਹ ਪਹਿਲਾਂ ਵੀ ਜੇਲ੍ਹ ਵਿੱਚ ਨਸ਼ੇ ਦੀ ਸਪਲਾਈ ਕਰ ਚੁੱਕਾ ਹੈ। ਪੁਲਿਸ ਨੇ ਪਿਓ-ਪੁੱਤ ਅਤੇ 2 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਫਿਰੋਜ਼ਪੁਰ ਜੇਲ੍ਹ 'ਚ ਵੱਡੇ ਗੈਂਗਸਟਰ ਕੈਦੀ ਬੰਦ ਹਨ ਅਤੇ ਲੰਬੇ ਸਮੇਂ ਤੋਂ ਜੇਲ੍ਹ 'ਚ ਨਸ਼ੀਲੇ ਪਦਾਰਥ ਅਤੇ ਮੋਬਾਇਲ ਫੋਨ ਮਿਲ ਰਹੇ ਹਨ। ਜੋ ਕਿ ਪੁਲਿਸ ਪ੍ਰਸ਼ਾਸਨ ਉੱਤੇ ਜੇਲ੍ਹ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰਦਾ ਹੈ। ਸੋ ਅੱਗੇ ਦੇਖਣਾ ਹੋਵੇਗਾ ਕਿ ਪੁਲਿਸ ਪ੍ਰਸ਼ਾਸ਼ਨ ਅੱਗੇ ਜੇਲ੍ਹ ਦੀ ਸੁਰੱਖਿਆ ਲਈ ਕੀ ਕਦਮ ਚੁੱਕਦਾ ਹੈ।
ਇਹ ਵੀ ਪੜੋ:- Beas police arrested: ਕੈਦੀਆਂ ਦੇ ਜਾਅਲੀ ਕਾਗਜ਼ ਤਿਆਰ ਕਰ ਕੇ ਰਿਹਾਈ ਕਰਵਾਉਣ ਵਾਲੇ ਕਾਬੂ