ਫਿਰੋਜ਼ਪੁਰ: ਕਿਸਾਨਾਂ ਵੱਲੋਂ ਬੀਜੇਪੀ ਆਗੂਆਂ ਦਾ ਲਾਗਾਤਰ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਫਿਰੋਜ਼ਪੁਰ ਸ਼ਹਿਰ ਵਿੱਚ ਭਾਜਪਾ ਦੇ ਜ਼ਿਲ੍ਹਾਂ ਪ੍ਰਧਾਨ ਦੇ ਘਰ ਕਾਰਜਕਾਰਨੀ ਮੀਟਿੰਗ ਕੀਤੀ ਜਾਣੀ ਸੀ ਅਤੇ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਲਗ ਗਿਆ ਜਿਸ ਤੋਂ ਬਾਅਦ ਕਿਸਾਨਾਂ ਨੇ ਜ਼ਿਲ੍ਹਾਂ ਪ੍ਰਧਾਨ ਦੇ ਘਰ ਦੀ ਕਲੋਨੀ ਨੂੰ ਘੇਰਾ ਪਾ ਲਿਆ ਅਤੇ ਜਬਰਦਸਤ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਬੀਜੇਪੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਇਸ ਪ੍ਰਦਰਸ਼ਨ ਦੌਰਾਨ ਕਈ ਕਿਸਾਨ ਕਲੋਨੀ ਦੀ ਕੰਧ ਟੱਪ ਕੇ ਬੀਜੇਪੀ ਆਗੂ ਦੇ ਘਰ ਦੇ ਬਾਹਰ ਪਹੁੰਚ ਗਏ ਸਨ। ਜਿੱਥੇ ਕਿਸਾਨਾਂ ਨੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਦੀ ਪੁਲਿਸ ਨਾਲ ਧੱਕਾ ਮੁਕੀ ਵੀ ਹੋਈ। ਇਸ ਮੌਕੇ ਕਿਸਾਨਾਂ ਦੇ ਇੱਕਠ ਨੂੰ ਵੇਖਦੇ ਹੋਏ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਇਸ ਮੌਕੇ ਪੁਲਿਸ ਨੇ ਕਿਸਾਨਾਂ ਨੂੰ ਖਦੇੜਨ ਲਈ ਪਾਣੀ ਵਾਲੀਆਂ ਗੱਡੀਆ ਵੀ ਮੰਗਵਾਈਆ ਹਨ।
ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ, ਕਿ ਜਦੋਂ ਤੱਕ ਕੇਂਦਰ ਦੀ ਬੀਜੇਪੀ ਸਰਕਾਰ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਬੀਜੇਪੀ ਦੇ ਲੀਡਰਾਂ ਦਾ ਘਿਰਾਓ ਕਰਕੇ ਵਿਰੋਧ ਜਾਰੀ ਰਹੇਗਾ।
ਦੂਜੇ ਪਾਸੇ ਬੀਜੇਪੀ ਦੇ ਫਿਰੋਜ਼ਪੁਰ ਤੋਂ ਜ਼ਿਲ੍ਹਾਂ ਪ੍ਰਧਾਨ ਸੁਰਿੰਦਰ ਸਿੰਘ ਨੇ ਕਿਹਾ, ਕਿ ਅਸੀਂ ਆਪਣੇ ਘਰ ਅੰਦਰ ਪਾਰਟੀ ਵਰਕਰਾਂ ਨਾਲ ਮੀਟਿੰਗ ਕਰ ਰਹੇ ਹਾਂ, ਪਰ ਕਿਸਾਨ ਸਾਨੂੰ ਇੱਥੇ ਵੀ ਮੀਟਿੰਗ ਨਹੀਂ ਕਰਨ ਦਿੰਦੇ।
ਇਹ ਵੀ ਪੜ੍ਹੋ:ਹਰਿਆਣੇ ਬੀਜੇਪੀ ਸਾਂਸਦ 'ਜਾਂਗੜਾ' ਲੇਖੀ ਤੋਂ ਵੀ ਅੱਗੇ ਲੰਘਿਆ, ਕਿਹਾ-ਧਰਨਕਾਰੀ ਕਿਸਾਨ 'ਨਸ਼ੇੜੀ ਤੇ ਮਵਾਲੀ'