ਫਿਰੋਜ਼ਪੁਰ: ਫ਼ਿਰੋਜ਼ਪੁਰ 'ਚ ਸਰਕਾਰੀ ਸਕੂਲਾਂ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਦੇ ਗਬਨ ਦੀ ਹੇਰਾਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤਹਿਤ ਅੱਜ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗੁਰੂਹਰਸਹਾਏ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮੇਤ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
- Winter Session 2023 : ਮੋਦੀ ਨੇ ਕਿਹਾ- ਸਰਕਾਰ ਖਿਲਾਫ ਕੋਈ ਲਹਿਰ ਨਹੀਂ, ਵਿਰੋਧੀ ਧਿਰ ਨੂੰ ਸਦਨ 'ਚ ਹਾਰ ਦਾ ਗੁੱਸਾ ਨਹੀਂ ਕੱਢਣਾ ਚਾਹੀਦਾ
- ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ 'ਆਪ' ਨੇ ਭਾਜਪਾ ਨੂੰ ਦਿੱਤੀ ਵਧਾਈ, ਕਿਹਾ- ਆਪਣੇ ਵਾਅਦਿਆਂ 'ਤੇ ਖਰਾ ਉਤਰੇਗੀ ਭਾਜਪਾ
- Mizoram Elections Result Live Updates : ਮਿਜ਼ੋਰਮ ਵਿਧਾਨਸਭਾ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਹਰ ਅਪਡੇਟ
1 ਕਰੋੜ 51 ਲੱਖ ਰੁਪਏ ਦਾ ਗਬਨ: ਪੁਲਿਸ ਅਨੁਸਾਰ ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੇਖਾ ਵਿਭਾਗ ਦੇ ਮੁਲਾਜ਼ਮ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਅਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿਚ ਪੈਸੇ ਜਮ੍ਹਾਂ ਕਰਵਾ ਦਿੰਦੇ ਸਨ। ਸਕੂਲਾਂ ਵਿਚ ਗ੍ਰਾਂਟਾਂ ਨਹੀਂ ਵੰਡੀਆਂ ਗਈਆਂ ਅਤੇ ਅਜਿਹਾ ਕਰਕੇ 1 ਕਰੋੜ 51 ਲੱਖ ਰੁਪਏ ਦਾ ਗਬਨ ਕੀਤਾ ਗਿਆ। ਪਹਿਲਾਂ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿਚ ਵਿਭਾਗੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ, ਲੇਖਾ ਵਿਭਾਗ ਦੇ ਕਲਰਕ ਚਰਨਜੀਤ ਸਿੰਘ, ਮਹਿੰਦਰ ਸਿੰਘ, ਰਾਕੇਸ਼ ਕੁਮਾਰ ਵਾਸੀ ਕੋਟਲੀ ਰੋਡ ਮੁਕਤਸਰ ਸਮੇਤ 12 ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਹੈ।
ਮਾਮਲੇ ਵਿੱਚ ਵਿਭਾਗੀ ਕਾਰਵਾਈ: ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿੱਚ ਵਿਭਾਗੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਗੁਰੂਹਰਸਹਾਏ ਪੁਲਿਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ, ਲੇਖਾ ਵਿਭਾਗ ਦੇ ਕਲਰਕ ਚਰਨਜੀਤ ਸਿੰਘ, ਮਹਿੰਦਰ ਸਿੰਘ, ਰਾਕੇਸ਼ ਕੁਮਾਰ ਵਾਸੀ ਕੋਟਲੀ ਰੋਡ ਮੁਕਤਸਰ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।