ਫਿਰੋਜ਼ਪੁਰ: ਪਿੰਡ ਲੋਹਗੜ੍ਹ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੋ ਦੇ ਇੱਕ ਨੌਜਵਾਨ ਸ਼ੁਭਦੀਪ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਟਰੱਕ ਨੂੰ ਅੱਗ ਲੱਗਣ ਕਾਰਨ ਸ਼ੁਭਦੀਪ ਸਿੰਘ ਨਾਂਅ ਦੇ ਨੌਜਵਾਨ ਸੜ ਗਿਆ ਅਤੇ ਉਸ ਦੀ ਮੌਤ ਹੋ ਗਈ। ਜਦਕਿ, ਉਸ ਦਾ ਸਾਥੀ (road accident Canada) ਜਖ਼ਮੀ ਹੋ ਗਿਆ ਜਿਸ ਦਾ ਉੱਥੇ ਦੇ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ।
ਕੈਨੇਡਾ ਤੋਂ ਆਈ ਇਸ ਮੰਦਭਾਗੀ ਖ਼ਬਰ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜਵਾਨ ਸ਼ੁਭਦੀਪ ਸਿੰਘ ਦੁਸਾਂਝ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸ਼ੁਭਦੀਪ ਆਪਣੇ ਮਾਂ-ਪਿਓ ਦਾ ਇਕਲੌਤਾ ਪੁੱਤ ਸੀ ਜਿਸ ਨੂੰ ਕਰੀਬ ਡੇਢ ਕੁ ਮਹੀਨਾ ਪਹਿਲਾਂ ਹੀ ਕੈਨੇਡਾ ਵਿੱਚ ਪੀਆਰ ਮਿਲੀ ਸੀ। ਪਰਿਵਾਰ ਨੇ ਦੱਸਿਆ ਕਿ ਸ਼ੁਭਦੀਪ (Ferozepur Lohgarh youngest died in canada) ਪਿਛਲੇ 5 ਸਾਲਾਂ ਤੋਂ ਕੈਨੇਡਾ ਦੇ ਬਰੈਂਪਟਨ ਵਿੱਚ ਰਹਿ ਰਿਹਾ ਸੀ।
ਪਰਿਵਾਰ ਨੇ ਦੱਸਿਆ ਕਿ ਇਸ ਸਾਲ ਸ਼ੁਭਦੀਪ ਨੇ ਵਾਪਸ ਆਉਣਾ ਸੀ ਅਤੇ ਅਸੀਂ ਬੜੇ ਹੀ ਚਾਵਾਂ ਨਾਲ ਉਸ ਦਾ ਵਿਆਹ ਕਰਨਾ ਸੀ। ਪਰ, ਸ਼ਾਇਦ ਕਿਸਮਤ ਨੂੰ ਕੁੱਝ ਹੋਰ ਹੀ ਮੰਨਜ਼ੂਰ ਸੀ। ਪਰਿਵਾਰ ਦੇ ਸਾਰੇ ਚਾਅ ਅਧੂਰੇ ਰਹਿ ਗਏ। ਉਨ੍ਹਾਂ ਕਿਹਾ ਪੰਜਾਬ ਵਿੱਚ ਰੋਜ਼ਗਾਰ ਨਾ ਮਿਲਣ ਕਾਰਨ ਬੱਚੇ ਵਿਦੇਸ਼ਾਂ ਵਿੱਚ ਜਾ ਰਹੇ ਹਨ। ਜੇਕਰ ਸਰਕਾਰਾਂ ਬੱਚਿਆਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਦੇਵੇ ਤਾਂ ਬੱਚੇ ਬਾਹਰ ਨਾ ਜਾਣ।
ਦੂਜੇ ਪਾਸੇ ਇਸ ਘਟਨਾ ਨੂੰ ਲੈਕੇ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਜਿੱਥੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਮਾਹੌਲ ਹੀ ਇਸ ਤਰ੍ਹਾਂ ਦਾ ਸਿਰਜਿਆ ਹੋਇਆ ਸੀ ਕਿ ਰੋਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਵਿਦੇਸ਼ਾਂ ਵਿੱਚ ਗਏ ਹਨ। ਪਰ, ਉਨ੍ਹਾਂ ਦੀ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਨੌਜਵਾਨ ਨੂੰ ਵਿਦੇਸ਼ ਜਾਣ ਦੀ ਲੋੜ ਨਾ ਪਵੇ।
ਇਹ ਵੀ ਪੜ੍ਹੋ: ਪਿੰਡ ਸਲ੍ਹੀਣਾ ਦੀ ਸਰਪੰਚਣੀ ਅੱਧੀ ਰਾਤ ਨੂੰ ਵੀ ਲੋਕਾਂ ਦੀਆਂ ਤਕਲੀਫ਼ਾਂ ਸੁਣਨ ਲਈ ਹਾਜ਼ਰ, ਪਿੰਡ ਵਾਸੀਆਂ ਨੂੰ ਮਾਣ