ਫਿਰੋਜ਼ਪੁਰ : ਸੂਬੇ ਭਰ ਵਿੱਚ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਹਰ ਪਾਸੇ ਭਾਰੀ ਪੁਲਿਸ ਬਲ ਤਾਇਨਾਤ ਹੈ ਅਤੇ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਉੱਤੇ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ। ਉਥੇ ਹੀ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੁਲਿਸ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਵੱਲੋਂ ਵਾਧੂ ਚੌਕਸੀ ਵਰਤੀ ਜਾ ਰਹੀ ਹੈ। ਰਾਤ ਸਮੇਂ ਵੱਖ-ਵੱਖ ਥਾਵਾਂ ‘ਤੇ ਪੁਲਿਸ ਅਤੇ ਬੀਐਸਐਫ ਦੀਆਂ ਨਾਕਿਆਂ ‘ਤੇ ਸ਼ੱਕੀ ਚੀਜਾਂ ਅਤੇ ਵਿਅਕਤੀਆਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ।
ਦੋ ਵੱਖ ਵੱਖ ਮਾਮਲਿਆਂ 'ਚ ਕਾਬੂ ਕੀਤੇ ਮੁਲਜ਼ਮ : ਇਸ ਹੀ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਨੂੰ ਵੱਡੀ ਕਮਾਯਾਬੀ ਹਾਸਿਲ ਹੋਈ ਹੈ। ਦਰਅਸਲ ਪੁਲਿਸ ਨੇ 2 ਕਿਲੋ ਹੈਰੋਇਨ ਸਣੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜੋ ਕਿ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਰਣਧੀਰ ਕੁਮਾਰ ਨੇ ਦੱਸਿਆ ਕਿ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕਈ ਟੀਮਾਂ ਬਣਾਈਆਂ ਗਈਆਂ ਤੇ ਇਸ ਤੇ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਇਸ ਸਮੇ ਪੁਲਿਸ ਵੱਲੋਂ ਇਸ ਨਸ਼ਾ ਵੇਚਣ ਵਾਲੇ ਸਮਗਲਰਾਂ ਦੇ ਖਿਲਾਫ਼ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਘਰਾਂ ਵਿੱਚੋਂ ਵੀ ਫੜਿਆ ਜਾ ਰਿਹਾ ਹੈ ਤੇ ਕਈ ਹੋਰ ਜਗ੍ਹਾ ਦਾ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਨਸ਼ਾ ਕਿਸ ਜਗ੍ਹਾ ਤੋਂ ਲੈ ਕੇ ਆਉਂਦੇ ਹਨ ਤੇ ਕਿੱਥੇ ਦੇਣ ਜਾਂਦੇ ਹਨ। ਇਸੇ ਤਰ੍ਹਾਂ ਪੰਜਾਬ ਪੁਲਿਸ ਨੂੰ ਫਿਰੋਜ਼ਪੁਰ 'ਚ ਵੱਡੀ ਕਾਮਯਾਬੀ ਮਿਲੀ, ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ, ਇਸੇ ਤਰ੍ਹਾਂ 8 ਮਹੀਨਿਆਂ 'ਚ ਪੰਜਾਬ ਪੁਲਿਸ ਨੇ 45 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
- ਸੀਐੱਮ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰਾਜੈਕਟ ਜਲਦ ਕਰਨਗੇ ਲੋਕ ਅਰਪਿਤ, ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ ਦਾਅਵਾ
- ਭਾਰਤ ਸਰਕਾਰ ਵੱਲੋਂ ਤਿੰਨ ਪਾਕਿਸਤਾਨੀ ਨਾਗਰਿਕ ਪਾਕਿਸਤਾਨ ਲਈ ਕੀਤੇ ਰਵਾਨਾ
- ਮਾਸਟਰ ਤਿਰਲੋਚਨ ਸਿੰਘ ਦੇ ਅੰਤਿਮ ਸਸਕਾਰ ਮੌਕੇ ਰੋਏ ਗਾਇਕ ਬੱਬੂ ਮਾਨ, ਕਿਹਾ-ਵੱਡਾ ਭਰਾ ਖੋਹ ਲਿਆ
ਜੰਮੂ ਕਸ਼ਮੀਰ ਨਾਲ ਸਬੰਧਤ ਮੁਲਜ਼ਮ : ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਦੋਂ ਕਿ ਇਹ ਦੋਵੇਂ ਨੌਜਵਾਨ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ।ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਦੂਜੇ ਮਾਮਲੇ ਵਿੱਚ ਫਿਰੋਜ਼ਪੁਰ ਦੀ ਪੁਲਿਸ ਥਾਣਾ ਛਾਉਣੀ ਦੀ ਪੁਲਿਸ ਨੇ ਜੰਮੂ ਦੇ ਰਹਿਣ ਵਾਲੇ ਇੱਕ ਨੌਜਵਾਨ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿੱਥੋਂ ਲਿਆਂਦੀ ਗਈ ਅਤੇ ਕਿੱਥੇ ਵੇਚੀ ਗਈ।ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ। ਇਸੇ ਤਰ੍ਹਾਂ 8 ਮਹੀਨਿਆਂ 'ਚ ਫਿਰੋਜ਼ਪੁਰ 'ਚ ਪੰਜਾਬ ਪੁਲਸ ਨੇ 45 ਕਿਲੋ ਹੈਰੋਇਨ ਬਰਾਮਦ ਕੀਤੀ ਹੈ।