ETV Bharat / state

ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਕੀਤਾ ਫਰੀਜ਼, ਜਲਦ ਫੜ੍ਹੇ ਜਾਣਗੇ ਵੱਡੇ ਮਗਰਮੱਛ - punjab drugs

Ferozepur police has frozen the properties of drug smugglers: ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਏ ਗਏ ਪੈਸਿਆਂ ਨਾਲ ਖ਼ਰੀਦੀਆਂ ਜ਼ਮੀਨਾਂ ਸਿਜ਼ ਕਰਨ ਦੀ ਮੁਹਿੰਮ ਚਲਾਈ ਹੋਈ ਹੈ ਇਸ ਤਹਿਤ ਪੁਲਿਸ ਨੂੰ ਲਗਾਤਾਰ ਵੱਡੀ ਸਫਲਤਾ ਮਿਲ ਰਹੀ ਹੈ। ਹੁਣ ਤੱਕ ਪੁਲਿਸ ਨੇ 40 ਲੱਖ ਦੀ ਜ਼ਮੀਨ ਜ਼ਬਤ ਕੀਤੀ ਹੈ।

Ferozepur police has frozen the properties of drug smugglers, big crocodiles will be caught soon
ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਕੀਤਾ ਫਰੀਜ਼, ਜਲਦ ਫੜ੍ਹੇ ਜਾਣਗੇ ਵੱਡੇ ਮਗਰਮੱਛ
author img

By ETV Bharat Punjabi Team

Published : Dec 5, 2023, 5:43 PM IST

ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਕੀਤਾ ਫਰੀਜ਼

ਫਿਰੋਜ਼ਪੁਰ : ਪੰਜਾਬ ਭਰ ਵਿੱਚ ਨਸ਼ੇ ਦਾ ਕਹਿਰ ਇਸ ਕਦਰ ਵੱਧ ਚੁੱਕਾ ਹੈ ਕਿ ਉਸ ਨੂੰ ਠੱਲ ਪਾਉਣ ਵਾਸਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਹਨਾਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕਰਕੇ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋਂ ਸਖਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਵੱਡੀ ਮਾਤਰਾ ਵਿੱਚ ਨਸ਼ੇ ਨੂੰ ਫੜ ਕੇ ਨਸ਼ਟ ਵੀ ਕੀਤਾ ਜਾ ਰਿਹਾ ਹੈ। ਪਰ ਨਸ਼ਾ ਤਸਕਰ ਆਪਣੇ ਨਸ਼ੇ ਨੂੰ ਦੇ ਕਾਰੋਬਾਰ ਨੂੰ ਬੰਦ ਨਹੀਂ ਕਰ ਰਹੇ। ਜਿਸ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਭਰ ਦੇ ਐਸਐਸਪੀ ਨੂੰ ਆਦੇਸ਼ ਕੀਤੇ ਗਏ ਕਿ ਨਸ਼ਾ ਤਸਕਰਾਂ ਦੀਆਂ ਨਸ਼ਾ ਵੇਚ ਕੇ ਜੋ ਪ੍ਰਾਪਰਟੀਆਂ ਬਣਾਈਆਂ ਗਈਆਂ ਹਨ। ਉਹਨਾਂ ਨੂੰ ਜਪਤ ਕੀਤਾ ਜਾਵੇ। ਤਾਂ ਜੋ ਉਹਨਾਂ ਦੇ ਮਨ ਵਿੱਚ ਕਿਸੇ ਤਰ੍ਹਾਂ ਦਾ ਡਰ ਬਣ ਸਕੇ।

ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਸੀਜ : ਇਸ ਤਹਿਤ ਹੀ ਪੰਜਾਬ ਦੇ ਫਿਰੋਜ਼ਪੁਰ ਵਿਖੇ ਅਲੱਗ-ਅਲੱਗ ਥਾਣਿਆਂ ਦੇ ਅੰਦਰ ਪੈਂਦੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਸੀਜ ਕਰਨ ਵਾਸਤੇ ਦਿੱਲੀ ਅਥੋਰਟੀ ਨੋ ਰਿਪੋਰਟਾਂ ਬਣਾ ਕੇ ਭੇਜੀਆਂ ਗਈਆਂ। ਪੰਜਾਬ ਪੁਲਿਸ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ। ਜੇਕਰ ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਹਲਕਾ ਗੁਰੂਹਰਸਹਾਏ ਦੇ ਥਾਣਾ ਲੱਖੋ ਕੇ ਬਹਿਰਾਮ ਵਿੱਚ ਇੱਕ ਨਸ਼ਾ ਤਸਕਰਾਂ ਦੀ ਪ੍ਰੋਪਰਟੀ ਨੂੰ ਪੁਲਿਸ ਵੱਲੋਂ ਫਰੀਜ ਕੀਤਾ ਗਿਆ। ਫਿਰੋਜ਼ਪੁਰ.ਪੁਲਿਸ ਨੇ ਤਸਕਰ ਦੀ 40 ਲੱਖ ਰੁਪਏ ਦੀ ਜਾਇਦਾਦ ਸੀਲ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਰਣਧੀਰ ਨੇ ਦੱਸਿਆ ਕਿ ਹੁਣ ਤੱਕ 30 ਮਾਮਲਿਆਂ ਵਿੱਚ 14 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜਬਤ ਕੀਤੀ ਜਾ ਚੁੱਕੀ ਹੈ। ਲੱਖੋ ਕੇ ਬਹਿਰਾਮ ਵਿੱਚ ਪੜ੍ਹਦੇ ਇੱਕ ਨਸ਼ਾ ਤਸਕਰ ਦੀ 40 ਲੱਖ ਰੁਪਏ ਦੀ ਜਾਇਦਾਦ ਪੁਲਿਸ ਨੇ ਜਸ਼ਨ ਦੇ ਉਤੇ ਸਾਢੇ ਛੇ ਕਿੱਲੋ ਅਫੀਮ ਸਮੇਤ ਉਸ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਦੇ ਤਹਿਤ ਉਸ ਖਿਲਾਫ ਮੁਕਦਮਾ ਦਰਜ ਹੋਇਆ ਸੀ ਉਸ ਦੀ 40 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਦਿੱਤੀ ਗਈ ਹੈ। ਇਸ ਸਬੰਧੀ ਹੁਣ ਅਗਲੀ ਕਾਰਵਾਈ ਅਮਲ ਵਿਚ ਲਿਆਉਂਦੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.