ਫਿਰੋਜ਼ਪੁਰ: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਦੁਲਚੀਕੇ ਵਿੱਚ ਇੱਕ ਵੱਡਾ ਰੂਹ ਕੰਬਾਊ ਹਾਦਸਾ ਵਾਪਰਿਆ ਹੈ। ਜਿਥੇ ਇੱਕ ਮੇਲੇ ਵਿੱਚ ਝੂਲੇ ’ਤੇ ਝੂਲਦੇ ਸਮੇਂ ਤਿੰਨ ਬੱਚਿਆਂ ਦੇ ਗਲੇ ਵਿੱਚ ਟੁੱਟੀ ਹੋਈ ਰੱਸੀ ਫਸ ਗਈ। ਇਸ ਕਾਰਨ ਤਿੰਨੋਂ ਬੱਚੇ ਝੂਲੇ ਤੋਂ ਹੇਠਾਂ ਡਿੱਗ ਗਏ। ਜਿਸ 'ਚ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਗੰਭੀਰ ਜ਼ਖ਼ਮੀ ਹੈ। ਇਹ ਹਾਦਸਾ ਝੂਲਾ ਟੁੱਟਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਉਧਰ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ 'ਚ ਰੱਖਿਆ ਗਿਆ ਹੈ।
ਦੋ ਬੱਚਿਆਂ ਦੀ ਮੌਤ ਇੱਕ ਗੰਭੀਰ ਜ਼ਖ਼ਮੀ: ਇਸ ਘਟਨਾ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦੁਲਚੀਕੇ ਵਿੱਚ ਲੱਗੇ ਮੇਲੇ ਦੌਰਾਨ ਝੂਲਾ ਝੂਲਦੇ ਸਮੇਂ ਤਿੰਨ ਬੱਚਿਆਂ ਦੇ ਗਲੇ ਵਿੱਚ ਟੁੱਟੀ ਹੋਈ ਰੱਸੀ ਫਸ ਗਈ। ਜਿਸ ਕਾਰਨ ਬੱਚੇ ਝੂਲੇ ਤੋਂ ਹੇਠਾਂ ਡਿੱਗ ਗਏ। ਜਦੋਂ ਤੱਕ ਝੂਲਾ ਰੁਕਿਆ ਤਾਂ ਤਿੰਨੋਂ ਬੱਚੇ ਝੂਲੇ ਦੀ ਲਪੇਟ ਵਿੱਚ ਆ ਕੇ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ 'ਚੋਂ 2 ਬੱਚਿਆਂ ਦੀ ਮੌਤ ਹੋ ਗਈ, ਜਦਕਿ ਇਕ ਬੱਚਾ ਗੰਭੀਰ ਜ਼ਖਮੀ ਹੈ। ਇੱਕ ਬੱਚੇ ਦੀ ਪਛਾਣ ਅਮਨਦੀਪ ਪੁੱਤਰ ਜੋਗਿੰਦਰ ਸਿੰਘ ਵਾਸੀ ਕਾਲੂਵਾਲਾ ਉਮਰ 15 ਸਾਲ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਝੂਲੇ ਦਾ ਮਾਲਕ ਉਥੋਂ ਫਰਾਰ ਹੋ ਗਿਆ।
ਸਾਲ ਪਹਿਲਾਂ ਮੁਹਾਲੀ 'ਚ ਹੋਇਆ ਸੀ ਹਾਦਸਾ: ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਪੰਜਾਬ ਦੇ ਮੁਹਾਲੀ 'ਚ ਝੂਲਾ ਟੁੱਟਣ ਦੀ ਵੀਡੀਓ ਵੀ ਕਰੀਬ ਇੱਕ ਸਾਲ ਪਹਿਲਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ। ਜਿਸ 'ਚ ਝੂਲਾ ਸਿਰਫ ਤਿੰਨ ਸਕਿੰਟਾਂ ਵਿੱਚ 50 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗ ਗਿਆ ਸੀ। ਇਸ ਵਿੱਚ 30 ਲੋਕ ਸਵਾਰ ਸਨ। ਜਿਸ 'ਚੋਂ 20 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋਏ ਸਨ। ਸਾਰਿਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਸੀ।
- ICC World Cup 2023 ENG Vs AFG: ਦਿੱਲੀ 'ਚ ਇੰਗਲੈਂਡ ਨਾਲ ਭਿੜੇਗਾ ਅਫਗਾਨਿਸਤਾਨ, ਜਾਣੋ ਕੀ ਕਹਿੰਦੇ ਹਨ ਦੋਵਾਂ ਟੀਮਾਂ ਦੇ ਅੰਕੜੇ
- SYL Canal Survey Portal: ਪੰਜਾਬ 'ਚ SYL ਨਹਿਰ ਸਰਵੇਖਣ ਪੋਰਟਲ ਜਾਰੀ!, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਬਾਦਲ ਤੇ ਮਜੀਠੀਆ ਦੇ ਨਿਸ਼ਾਨੇ 'ਤੇ ਸਰਕਾਰ, CM ਮਾਨ ਤੋਂ ਮੰਗਿਆ ਅਸਤੀਫਾ
- Stubble Burn Issue: ਪਰਾਲੀ ਦੀ ਸੰਭਾਲ ਲਈ ਸਰਕਾਰ ਵੱਲੋਂ ਉਪਲਬਧ ਕਰਾਈ ਜਾ ਰਹੀ ਮਸ਼ੀਨਰੀ 'ਤੇ 50 ਪ੍ਰਤੀਸ਼ਤ ਸਬਸਿਡੀ ਨੂੰ ਲੈਕੇ ਕਿਸਾਨਾਂ ਨੇ ਖੜੇ ਕੀਤੇ ਸਵਾਲ
ਪ੍ਰਸ਼ਾਸਨ ਦੀ ਲਾਪਰਵਾਹੀ ਆਈ ਸੀ ਸਾਹਮਣੇ: ਦਰਅਸਲ, ਮੁਹਾਲੀ ਦੇ ਫੇਜ਼-8 ਦੁਸਹਿਰਾ ਗਰਾਊਂਡ ਵਿੱਚ ਮੇਲਾ ਚੱਲ ਰਿਹਾ ਸੀ। ਜਿਥੇ ਝੂਲੇ ਦੀ ਹਾਈਡ੍ਰੌਲਿਕ ਤਾਰ ਟੁੱਟਣ ਕਾਰਨ ਡਰਾਪ ਟਾਵਰ ਹੇਠਾਂ ਡਿੱਗ ਗਿਆ ਸੀ। ਮੁੱਢਲੀ ਜਾਂਚ ਵਿੱਚ ਇਹ ਖਾਮੀ ਸਾਹਮਣੇ ਆਈ ਸੀ ਪਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਸੀ। ਇਸ ਦੇ ਨਾਲ ਹੀ ਇਸ ਹਾਦਸੇ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ 'ਤੇ ਵੀ ਸਵਾਲੀਆ ਨਿਸ਼ਾਨ ਲਗਾ ਦਿੱਤਾ ਸੀ। ਮੇਲਾ ਕਰਵਾਉਣ ਦੀ ਪ੍ਰਵਾਨਗੀ ਦੇਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੁਰੱਖਿਆ ਸਬੰਧੀ ਪ੍ਰਬੰਧ ਮੁਕੰਮਲ ਹਨ ਜਾਂ ਨਹੀਂ ਇਹ ਦੇਖਣਾ ਵੀ ਮੁਨਾਸਿਬ ਨਹੀਂ ਸਮਝਿਆ ਸੀ।