ਫ਼ਿਰੋਜ਼ਪੁਰ: ਸੂਬੇ ਵਿੱਚ ਪੈ ਰੇਹ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਰਕੇ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਫ਼ਿਰੋਜ਼ਪੁਰ ਦੇ ਡੀਸੀ ਨੇ 52 ਪਿੰਡਾਂ ਨੂੰ ਖ਼ਾਲੀ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਰੂਪਨਗਰ ਵਿੱਚ ਆਇਆ ਹੜ੍ਹ
ਜਾਣਕਾਰੀ ਮੁਤਾਬਕ ਰੋਪੜ ਹੈਡ ਵਰਕਸ ਤੋਂ ਸਤਲੁਜ ਦਰਿਆ ਵਿੱਚ 2 ਲੱਖ 40 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ ਤੇ ਨਾਲ ਹੀ ਹੀਰਕੇ ਡਾਊਨ ਸਟ੍ਰੀਮ ਤੋਂ 75 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ। ਇਹ ਪਾਣੀ ਸੋਮਵਾਰ ਸਵੇਰ ਤੱਕ ਹੁਸੈਣੀਵਾਲਾ ਬਾਰਡਰ 'ਤੇ ਪੁੱਜੇਗਾ। ਇਸ ਦੇ ਨਾਲ ਹੀ ਹੁਸੈਣੀਵਾਲਾ ਬਾਰਡਰ ਤੋਂ 6 ਫਲੱਡ ਗੇਟ ਪਾਕਿਸਤਾਨ ਵੱਲ ਨੂੰ ਖੋਲ੍ਹੇ ਗਏ ਹਨ ਤੇ ਪਾਣੀ ਨਿਕਲਣਾ ਸ਼ੁਰੂ ਹੋ ਗਿਆ ਹੈ। ਉੱਥੇ ਹੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ ਜਿਸ ਕਰਕੇ ਉਨ੍ਹਾਂ ਨੂੰ ਫ਼ਸਲਾਂ ਤਬਾਹ ਹੋਣ ਦਾ ਡਰ ਸਤਾ ਰਿਹਾ ਹੈ।
ਦੱਸ ਦਈਏ, ਪਿਛਲੇ 2 ਦਿਨਾਂ ਤੋਂ ਪੰਜਾਬ ਵਿੱਚ ਮੀਂਹ ਪੈ ਰਿਹਾ ਹੈ ਜਿਸ ਕਰਕੇ ਹੜ੍ਹ ਵਰਗੀ ਸਥਿਤੀ ਬਣ ਗਈ ਹੈ ਤੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੇ ਪਿੰਡਾਂ ਨੂੰ ਖ਼ਾਲੀ ਕਰਨ ਦਾ ਹੁਕਮ ਦੇ ਦਿੱਤਾ ਹੈ।