ਫ਼ਿਰੋਜ਼ਪੁਰ: ਲੋਕ ਸਭਾ ਚੋਣਾਂ ਦੀ ਜਿਵੇਂ-ਜਿਵੇਂ ਤਰੀਕ ਨੇੜੇ ਆ ਰਹੀ ਹੈ ਉਵੇਂ ਹੀ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਨੂੰ ਮੈਦਾਨ 'ਵਿਚ ਉਤਾਰਿਆ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 2 ਹੋਰ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਫ਼ਿਰੋਜ਼ਪੁਰ ਸੀਟ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਮੌਜੂਦਾ ਸੰਸਦ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਉਮੀਦਵਾਰ ਐਲਾਨਿਆ ਹੈ।
ਇਸ ਐਲਾਨ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਆਪਣੀ ਖੁਸ਼ੀ ਨੂੰ ਲੈ ਕੇ ਵਰਕਰਾਂ ਵਲੋਂ ਲੱਡੂ ਵੰਡੇ ਜਾ ਰਹੇ ਹਨ। ਫ਼ਿਰੋਜ਼ਪੁਰ ਹਲਕਾ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਆਣ ਤੋਂ ਬਾਅਦ ਵਰਕਰਾਂ ਦਾ ਹੌਸਲਾ ਹੋਰ ਵੱਧ ਗਿਆ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਖ਼ੁਦ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੋਵੇਗਾ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ‘ਆਪ’ ਉਮੀਦਵਾਰ ਬਲਜਿੰਦਰ ਕੌਰ ਨਾਲ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ‘ਚ 7ਵੇਂ ਗੇੜ ‘ਚ 19 ਮਈ ਨੂੰ ਵੋਟਾਂ ਪੈਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਆਉਣਗੇ।