ETV Bharat / state

ਗਰਭਵਤੀ ਮਹਿਲਾ ਨੂੰ ਡਿਲਿਵਰੀ ਲਈ ਬਠਿੰਡਾ ਲਿਜਾਣ ਲਈ ਡੀਸੀ ਨੇ ਵੱਟਸਐਪ ‘ਤੇ ਦਿੱਤੀ ਪ੍ਰਵਾਨਗੀ - dc ferozpur

ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਗਰਭਵਤੀ ਮਹਿਲਾ ਨੂੰ ਡਿਲਿਵਰੀ ਲਈ ਬਠਿੰਡਾ ਲਿਜਾਣ ਲਈ ਵੱਟਸਐਪ ‘ਤੇ ਪ੍ਰਵਾਨਗੀ ਦਿੱਤੀ। ਗਰਭਵਤੀ ਮਹਿਲਾ ਨੇ ਬੀਤੇ ਦਿਨੀਂ ਇੱਕ ਲੜਕੇ ਨੂੰ ਜਨਮ ਦਿੱਤਾ ਤੇ ਜੱਚਾ -ਬੱਚਾ ਦੋਵੇਂ ਪੂਰੀ ਤਰ੍ਹਾਂ ਤੰਦਰੁਸਤ ਹਨ।

ਫ਼ਿਰੋਜ਼ਪੁਰ
ਫ਼ਿਰੋਜ਼ਪੁਰ
author img

By

Published : Mar 31, 2020, 10:46 PM IST

ਫ਼ਿਰੋਜ਼ਪੁਰ: ਸ਼ਹਿਰ ਦੇ ਡਿਪਟੀ ਕਮਿਸ਼ਨਰ ਨੇ ਗਰਭਵਤੀ ਮਹਿਲਾ ਨੂੰ ਡਿਲਿਵਰੀ ਲਈ ਬਠਿੰਡਾ ਲਿਜਾਣ ਲਈ ਵੱਟਸਐਪ ‘ਤੇ ਪ੍ਰਵਾਨਗੀ ਦਿੱਤੀ। ਗਰਭਵਤੀ ਮਹਿਲਾ ਨੇ ਬੀਤੇ ਦਿਨੀਂ ਇੱਕ ਲੜਕੇ ਨੂੰ ਜਨਮ ਦਿੱਤਾ ਤੇ ਜੱਚਾ-ਬੱਚਾ ਦੋਵੇਂ ਪੂਰੀ ਤਰ੍ਹਾਂ ਤੰਦਰੁਸਤ ਹਨ। ਪਰਿਵਾਰ ਨੇ ਇਹ ਖ਼ੁਸ਼ੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨਾਲ ਸਾਂਝੀ ਕੀਤੀ ਤੇ ਨਵੇਂ ਜੰਮੇ ਬੱਚੇ ਦੀਆਂ ਤਸਵੀਰਾਂ ਵੱਟਸਐਪ 'ਤੇ ਭੇਜੀਆਂ ਤੇ ਨਾਲ ਹੀ ਧੰਨਵਾਦੀ ਮੈਸੇਜ ਕੀਤਾ।

ਧਵਨ ਕਾਲੋਨੀ ਦੇ ਰਹਿਣ ਵਾਲੇ ਕੁਲਦੀਪ ਸਿੰਘ ਸਰਾਂ ਨੇ ਦੱਸਿਆ ਕਿ ਉਸ ਦੀ ਪਤਨੀ ਮਨਪ੍ਰੀਤ ਕੌਰ ਗਰਭਵਤੀ ਸੀ ਤੇ ਉਸ ਦਾ ਇਲਾਜ ਬਠਿੰਡਾ ਦੇ ਕਪਿਲਾ ਹਸਪਤਾਲ ਵਿੱਚ ਚੱਲ ਰਿਹਾ ਸੀ। ਜਦੋਂ ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਨੂੰ ਹਸਪਤਾਲ ਲੈ ਕੇ ਜਾਣ ਦੀ ਜ਼ਰੂਰਤ ਪਈ ਪਰ ਕਰਫ਼ਿਊ ਕਰਕੇ ਉਹ ਜਾ ਨਹੀਂ ਪਾ ਰਹੇ ਸਨ ਅਤੇ ਪਾਸ ਬਣਵਾਉਣ ਦਾ ਵੀ ਸਮਾਂ ਨਹੀਂ ਸੀ। ਇਸ ਲਈ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਫ਼ੋਨ ਤੇ ਸਾਰੀ ਗੱਲ ਦੱਸੀ।

ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਬੜੇ ਹੈਰਾਨ ਹੋਏ ਜਦੋਂ ਕੁੱਝ ਸਮੇਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਵੱਟਸਐਪ ‘ਤੇ ਹੀ ਉਨ੍ਹਾਂ ਨੂੰ ਪਰਮਿਸ਼ਨ ਲੈਟਰ ਭੇਜਿਆ ਗਿਆ ਜੋ ਕਿ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੇ ਲੈਟਰ ਹੈੱਡ ਤੇ ਸੀ।

ਇਸ ਲੈਟਰ ਵਿੱਚ ਕੁਲਦੀਪ ਸਿੰਘ ਸਮੇਤ ਉਨ੍ਹਾਂ ਦੀ ਪਤਨੀ ਤੇ ਪਿਤਾ ਨੂੰ ਬਠਿੰਡਾ ਆਉਣ ਜਾਣ ਦੀ ਪਰਮਿਸ਼ਨ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਰਮਿਸ਼ਨ ਲੈਟਰ ਨੂੰ ਮਿਲਦਿਆਂ ਹੀ ਉਹ ਤੁਰੰਤ ਆਪਣੀ ਪਤਨੀ ਨੂੰ ਲੈ ਕੇ ਬਠਿੰਡਾ ਲਈ ਰਵਾਨਾ ਹੋਏ ਜਿੱਥੇ ਉਨ੍ਹਾਂ ਦਾ ਇਲਾਜ ਸ਼ੁਰੂ ਹੋਇਆ।

ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਨੇ ਇੱਕ ਲੜਕੇ ਨੂੰ ਜਨਮ ਦਿੱਤਾ ਤੇ ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ। ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਲਈ ਉਹ ਡਿਪਟੀ ਕਮਿਸ਼ਨਰ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਥੋੜ੍ਹੇ ਸਮੇਂ ਵਿੱਚ ਉਨ੍ਹਾਂ ਨੂੰ ਪਰਮਿਸ਼ਨ ਲੈਟਰ ਜਾਰੀ ਕਰਵਾਇਆ।

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਕਰਫ਼ਿਊ ਦੌਰਾਨ ਲੋਕਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹੋ ਜਿਹੇ ਹਾਲਾਤਾਂ ਵਿੱਚ ਲੋਕਾਂ ਤੱਕ ਮਦਦ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਕਿਸੇ ਤਰ੍ਹਾਂ ਦੀ ਮੁਸ਼ਕਲ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰਾਂ ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕੋਵਿਡ-19 ਦੇ ਰਾਹਤ ਕੰਮਾਂ ਨੂੰ ਲੈ ਕੇ ਲੋਕਾਂ ਨੂੰ ਖੁੱਲ੍ਹ ਕੇ ਦਾਨ ਦੇਣ ਦੀ ਅਪੀਲ ਕੀਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.