ਫਿਰੋਜ਼ਪੁਰ: ਜ਼ਿਲ੍ਹੇ ਦੇ ਹਲਕਾ ਜ਼ੀਰਾ ਦੇ ਹੈੱਡ ਯਾਤਰਾ ਵਿਚ ਦੋ ਧਿਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ। ਜਿਸ ਕਾਰਨ ਇਸ ਦੌਰਾਨ ਇਕ ਵਿਅਕਤੀ ਫੱਟੜ ਹੋ ਗਿਆ, ਜਿਸ ਨੂੰ ਜ਼ਖਮੀ ਹਾਲਤ ’ਚ ਸਰਕਾਰੀ ਹਸਪਤਾਲ ਜ਼ੀਰਾ ਵਿੱਚ ਦਾਖਲ ਕਰਵਾਇਆ ਗਿਆ ਸੀ ਜਿਸ ’ਤੇ ਵਿਰੋਧੀ ਧਿਰ ਵੱਲੋਂ ਹਸਪਤਾਲ ਵਿਚ ਆ ਕੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਇਸ ਨਾਲ ਸਰਕਾਰੀ ਹਸਪਤਾਲ ਦੇ ਮਰੀਜ਼ਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਹਸਪਤਾਲ ਵਿੱਚ ਇਲਾਜ ਕਰਵਾ ਰਹੇ ਪਿੰਡ ਝੱਤਰਾ ਦੇ ਨਿਵਾਸੀ ਤੇਜਾ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦੇ ਪਿੰਡ ਵਿੱਚ ਹੀ ਕੁਝ ਲੋਕਾਂ ਦੇ ਨਾਲ ਝਗੜਾ ਹੋ ਗਿਆ ਸੀ ਤੇ ਉਹ ਆਪਣਾ ਇਲਾਜ ਕਰਵਾਉਣ ਲਈ ਸਰਕਾਰੀ ਹਸਪਤਾਲ ਜ਼ੀਰਾ ਵਿੱਚ ਦਾਖ਼ਲ ਹੋਇਆ ਜਿਸ ’ਤੇ ਦੂਜੀ ਧਿਰ ਵੱਲੋਂ ਕੁਝ ਵਿਅਕਤੀਆਂ ਨੂੰ ਨਾਲ ਲੈ ਕੇ ਉਸ ਦੇ ਪੁੱਤਰ ਉੱਪਰ ਸਰਕਾਰੀ ਹਸਪਤਾਲ ਜ਼ੀਰਾ ਅਤੇ ਵਿਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਥਾਣਾ ਸਦਰ ਜ਼ੀਰਾ ਬਚਨ ਸਿੰਘ ਨੇ ਦੱਸਿਆ ਕਿ ਦੋ ਧਿਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਜਿਸ ਤੋਂ ਬਾਅਦ ਕੁਝ ਵਿਅਕਤੀਆਂ ਵੱਲੋਂ ਹਸਪਤਾਲ ਵਿਚ ਦਾਖਲ ਮਰੀਜ਼ ਉੱਪਰ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕੀਤਾ ਤੇ ਇਕ ਵਿਅਕਤੀ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਨੂੰ ਹਸਪਤਾਲ ਵੱਲੋਂ ਫ਼ਰੀਦਕੋਟ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਰੈਫਰ ਕਰਨਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਦੀ ਭਾਲ ਜਾਰੀ ਹੈ ਤੇ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਇਸ ਮੌਕੇ ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਸ ਤਰ੍ਹਾਂ ਦੀ ਗੁੰਡਾਗਰਦੀ ਕਰਨ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜੋ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਰਿਵਾਰ ਨੇ ਲਾਈ ਇਨਸਾਫ ਦੀ ਗੁਹਾਰ