ਫਿਰੋਜ਼ਪੁਰ: ਲਗਾਤਾਰ ਵਿਵਾਦਿਤ ਬਿਆਨ ਦੇਣ ਵਾਲੀ ਕੰਗਨਾ ਰਣੌਤ (Kangana Ranaut) ਵਿਰੁੱਧ ਆਮ ਆਦਮੀ ਪਾਰਟੀ (Aam Aadmi Party) ਨੇ ਪੁਲਿਸ ਪ੍ਰਸ਼ਾਸਨ (Police administration) ਨੂੰ ਦਿੱਤੀ ਦਰਖ਼ਾਸਤ। ਫਿਰੋਜ਼ਪੁਰ (Ferozepur) ਦੇ ਸੀਨੀਅਰ ਕਪਤਾਨ ਪੁਲਿਸ ਨੂੰ ਦਰਖ਼ਾਸਤ ਦੇ ਕੇ ਜਿਥੇ ਆਮ ਆਦਮੀ ਪਾਰਟੀ ਵੱਲੋਂ ਕੰਗਨਾ ਰਣੌਤ ਵਿਰੁੱਧ ਮੁਕੱਦਮਾ ਦਰਜ ਕਰਨ ਦੀ ਗੁਹਾਰ ਲਗਾਈ ਹੈ, ਉਥੇ ਭਾਰਤ ਦੀ ਮੋਦੀ ਸਰਕਾਰ ਉੱਪਰ ਵੀ ਕਈ ਸਵਾਲ ਖੜ੍ਹੇ ਕੀਤੇ ਹਨ। ਰੋਹ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਅਕਸਰ ਹੀ ਵਿਵਾਦਿਤ ਬਿਆਨ ਦੇਣ ਵਾਲੀ ਕੰਗਨਾ ਰਣੌਤ ਦਾ ਹਰ ਵਰਗ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਪਰ ਭਾਰਤ ਸਰਕਾਰ ਨੇ ਉਸ ਨੂੰ ਪਦਮਸ੍ਰੀ ਐਵਾਰਡ ਦੇ ਕੇ ਨਿੰਦਣਯੋਗ ਕੰਮ ਕੀਤਾ ਹੈ।
ਕੰਗਨਾ ਰਣੌਤ (Kangana Ranaut) ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ ਆਗੂਆਂ ਨੇ ਕਿਹਾ ਕਿ ਹਾਲ ਹੀ ਵਿਚ ਕੰਗਨਾ ਰਣੌਤ ਵੱਲੋਂ ਅਸਲ ਆਜ਼ਾਦੀ 2014 ਵਿਚ ਮਿਲਣ ਦੀ ਗੱਲ ਕਰਦਿਆਂ 1947 ਦੀ ਆਜ਼ਾਦੀ ਨੂੰ ਆਜ਼ਾਦੀ ਨਾ ਕਹਿ ਕੇ ਭੀਖ ਦੱਸਿਆ ਹੈ, ਜਿਸ ਦੀ ਨਿਖੇਧੀ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਉਸ ਵੱਲੋਂ ਅਜਿਹੇ ਸ਼ਬਦਾਂ ਦੀ ਵਰਤੋਂ ਕਰਦਿਆਂ ਭਾਰਤ ਵਾਸੀਆਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈ, ਕਿਉਂਕਿ ਜਿਸ ਭਾਰਤ ਦੀ 1947 ਵਿਚ ਵਿਲੱਖਣ ਪਹਿਚਾਣ ਬਣੀ ਉਸ ਵਿਰੁੱਧ ਕੰਗਣ ਰਣੌਤ (Kangana Ranaut) ਬੋਲੀ ਹੈ। ਉਨ੍ਹਾਂ ਕਿਹਾ ਕਿ 1947 ਬਾਅਦ ਬਾਬਾ ਭੀਮ ਰਾਓ ਅੰਬੇਦਕਰ ਜੀ ਵੱਲੋਂ ਭਾਰਤ ਦਾ ਸੰਵਿਧਾਨ ਲਿਖਿਆ, ਜਿਸ ਵਿਚ ਸਾਨੂੰ ਬੋਲਣ ਦਾ ਅਧਿਕਾਰ ਮਿਲਿਆ ਹੈ, ਪਰ ਅਜਿਹੀ ਔਰਤ ਗਲਤ ਬਿਆਨਬਾਜ਼ੀ ਕਰਕੇ ਦੇਸ਼ ਦੀ ਆਜ਼ਾਦੀ ਨੂੰ ਗ੍ਰਹਿਣ ਲਗਾ ਰਹੀ ਹੈ।
ਉਨ੍ਹਾਂ ਸਪੱਸ਼਼ਟ ਕੀਤਾ ਕਿ ਕੰਗਣਾ ਰਣੌਤ (Kangana Ranaut) ਜੋ ਵਿਵਾਦਿਤ ਬਿਆਨ ਦੇ ਕੇ ਭਾਰਤ ਅਤੇ ਭਾਰਤ ਵਾਸੀਆਂ ਦੀ ਬੇਇਜ਼ਤੀ ਕਰ ਰਹੀ ਹੈ, ਜੋ ਬਰਦਾਸ਼ਤਯੋਗ ਨਹੀਂ ਅਤੇ ਇਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣਾ ਲਾਜ਼ਮੀ ਹੈ। ਨਾਲ ਹੀ ਉਸ ਖਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ ਜਿਸਨੇ ਉਸਦੀ ਇਹ ਵੀਡੀਓ ਵਾਇਰਲ ਕੀਤੀ ਹੈ।
ਜਿਕਰੇਖਾਸ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਜਦੋਂ ਕੰਗਨਾ ਰਣੌਤ (Kangana Ranaut) ਖਿਲਾਫ਼ ਲੋਕ ਰੋਹ ਭਖਿਆ ਹੋਵੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਕਈ ਵਿਵਾਦਿਤ ਬਿਆਨ ਸਾਹਮਣੇ ਆਏ ਹਨ ਜਿਸਦਾ ਵਿਰੋਧ ਕੀਤਾ ਜਾ ਰਿਹਾ ਹੈ। ਖਾਸ ਕਰ ਪੰਜਾਬ ਦੇ ਵਿੱਚ ਉਨ੍ਹਾਂ ਖਿਲਾਫ਼ ਪਿਛਕੇ ਕਾਫੀ ਸਮੇਂ ਤੋਂ ਵਿਰੋਧ ਹੁੰਦਾ ਆ ਰਿਹਾ ਹੈ। ਜੇ ਤਾਜਾ ਮਸਲੇ ਦੀ ਗੱਲ ਕੀਤੀ ਤਾਂ ਸਭ ਤੋਂ ਵੱਡਾ ਮੁੱਦਾ ਕਿਸਾਨੀ ਹੈ ਜਿਸ ਨੂੰ ਲੈ ਕੇ ਵੀ ਉਨ੍ਹਾਂ ਦੇ ਕਈ ਪ੍ਰਤੀਕਰਮ ਸਾਹਮਣੇ ਆਏ ਹਨ ਜਿਸ ਦਾ ਕਿਸਾਨਾਂ ਤੇ ਆਮ ਲੋਕਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਉਨ੍ਹਾਂ ਦਾ ਨਾਤਾ ਇੱਕ ਹੋਰ ਨਵੇਂ ਵਿਵਾਦ ਨਾਲ ਜੁੜ ਚੁੱਕਿਆ ਹੈ।
ਇਹ ਵੀ ਪੜ੍ਹੋ:ਡੀਏਪੀ ਖਾਦ ਦੀ ਘਾਟ ਨੂੰ ਲੈ ਕੇ ਮੱਚੀ ਹਾਹਾਕਾਰ, ਕਿਸਾਨਾਂ ਨੇ ਰੋਕੀ ਰੇਲ ਗੱਡੀ