ਚੰਡਗੜ੍ਹ: ਫਿਰੋਜ਼ਪੁਰ ਜ਼ਿਲ੍ਹੇ 'ਚ ਪਾਕਿਸਤਾਨੀ ਸਰਹੱਦ ਉੱਤੇ ਬੀਐੱਸਐੱਫ਼ ਤੇ ਪੰਜਾਬ ਪੁਲਿਸ ਨੇ ਜਵਾਨਾਂ ਨੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਦਰਾਅਸਰ ਸਰਹੱਦ ਉੱਤੇ ਪਾਕਿਸਤਾਨ ਸਮੱਗਲਰਾਂ ਨਾਲ ਬੀਐੱਸਐੱਫ਼ ਅਤੇ ਪੰਜਾਬ ਪੁਲਿਸ ਦੀ ਗੋਲੀਬਾਰੀ ਹੋਈ ਤੇ ਇਸ ਗੋਲੀਬਾਰੀ ਦੌਰਾਨ ਬੀਐਸਐਫ ਨੇ 2 ਤਸਕਰਾਂ ਨੂੰ ਫੜਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਗੋਲੀ ਲੱਗਣ ਕਾਰਨ ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਹੀ ਬੀਐਸਐਫ ਤੇ ਪੰਜਾਬ ਪੁਲਿਸ ਨੇ ਇਸ ਕਾਰਵਾਈ ਦੌਰਾਨ 29.26 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਹੈ ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਦੇ ਖਿਲਾਫ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਮੁਹਿੰਮ ਵਿੱਚ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੈਰੋਇਨ ਦੇ 26 ਪੈਕੇਟ (29.26 ਕਿਲੋਗ੍ਰਾਮ) ਜ਼ਬਤ ਕੀਤੇ ਹਨ ਅਤੇ 2 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸੁਰੱਖਿਆ ਬਲਾਂ ਨਾਲ ਗੋਲੀਬਾਰੀ 'ਚ 1 ਪਾਕਿ ਨਾਗਰਿਕ ਜ਼ਖਮੀ ਹੋ ਗਿਆ ਹੈ। ਐਫਆਈਆਰ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। - ਗੌਰਵ ਯਾਦਵ, ਡੀਜੀਪੀ ਪੰਜਾਬ
-
FIR is registered at SSOC Fazilka. Investigations on-going to establish backward and forward linkages@PunjabPoliceInd is totally committed in War Against Drugs to make Punjab drug-free as per directions of CM @BhagwantMann 2/2
— DGP Punjab Police (@DGPPunjabPolice) August 21, 2023 " class="align-text-top noRightClick twitterSection" data="
">FIR is registered at SSOC Fazilka. Investigations on-going to establish backward and forward linkages@PunjabPoliceInd is totally committed in War Against Drugs to make Punjab drug-free as per directions of CM @BhagwantMann 2/2
— DGP Punjab Police (@DGPPunjabPolice) August 21, 2023FIR is registered at SSOC Fazilka. Investigations on-going to establish backward and forward linkages@PunjabPoliceInd is totally committed in War Against Drugs to make Punjab drug-free as per directions of CM @BhagwantMann 2/2
— DGP Punjab Police (@DGPPunjabPolice) August 21, 2023
2 ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ: ਦੱਸ ਦਈਏ ਕਿ ਇਹ ਘਟਨਾ ਤੜਕੇ ਦੇ ਕਰੀਬ ਵਾਪਰੀ ਹੈ। ਇਸ ਘਟਨਾ ਤੋਂ ਬਾਅਦ ਬੀਐਸਐਫ ਅਧਿਕਾਰੀਆਂ ਨੂੰ ਨੀਲੇ ਰੰਗ ਦੇ ਡਰੰਮ ਵਿੱਚ ਕੁੱਲ 26 ਪੈਕੇਟ ਮਿਲੇ ਹਨ, ਜਿਨ੍ਹਾਂ ਦਾ ਵਜ਼ਨ 29.26 ਕਿਲੋ ਦੇ ਕਰੀਬ ਹੈ, ਜਿਸ ਦੀ ਕੀਮਤ 150 ਕਰੋੜ ਤੋਂ ਵੱਧ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਜਵਾਨਾਂ ਨੇ 2 ਤਸਕਰਾਂ ਨੂੰ ਫੜਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ।
ਸੂਚਨਾ ਮਿਲਣ ਤੋਂ ਬਾਅਦ ਚਲਾਇਆ ਸੀ ਆਪਰੇਸ਼ਨ: ਬੀਐਸਐਫ ਅਤੇ ਪੰਜਾਬ ਪੁਲਿਸ (ਸੀ.ਆਈ. ਫਿਰੋਜ਼ਪੁਰ) ਵੱਲੋਂ ਪਿੰਡ ਗੱਟੀ ਮਟੌਰ ਨੇੜੇ ਸਤਲੁਜ ਦਰਿਆ ਦੇ ਕੰਢੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਵਾਨਾਂ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਲਲਕਾਰਿਆ, ਪਰ ਫਿਰ ਬਾਅਦ ਵਿੱਚ ਖਤਰੇ ਨੂੰ ਭਾਂਪਦੇ ਹੋਏ ਜਵਾਨਾਂ ਨੇ ਤਸਕਰਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਤਸਕਰਾਂ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਇਕ ਤਸਕਰ ਦੇ ਹੱਥ 'ਤੇ ਗੋਲੀ ਲੱਗ ਗਈ। ਇਸ ਤੋਂ ਬਾਅਦ ਬੀਐਸਐਫ ਅਤੇ ਸੀਆਈ ਫਿਰੋਜ਼ਪੁਰ ਨੇ 2 ਸਮੱਗਲਰਾਂ ਨੂੰ ਖੇਪ ਸਮੇਤ ਗ੍ਰਿਫ਼ਤਾਰ ਕਰ ਲਿਆ। ਫਸਟ ਏਡ ਤੋਂ ਬਾਅਦ ਜ਼ਖਮੀ ਤਸਕਰ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ।