ETV Bharat / state

ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ DSP ਗੁਰਚਰਨ ਸਿੰਘ ਧਾਲੀਵਾਲ ਗ੍ਰਿਫ਼ਤਾਰ - Latest news of Ferozepur

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ DSP ਗੁਰਚਰਨ ਸਿੰਘ ਧਾਲੀਵਾਲ (Deputy Superintendent) ਨੂੰ ਜੇਲ੍ਹ ਵਿਚ ਬੰਦ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਿਮ ਕਾਰਡਾਂ ਸਮੇਤ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਅਤੇ ਬਦਲੇ ਵਿਚ ਮੋਟੀ ਰਕਮ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ 'ਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। Ferozepur latest news in Punjabi

Firozpur Central Jail DSP Gurcharan Singh Dhaliwal arrested

author img

By

Published : Nov 11, 2022, 10:54 AM IST

Updated : Nov 11, 2022, 7:10 PM IST

ਫਿਰੋਜ਼ਪੁਰ: ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ DSP ਗੁਰਚਰਨ ਸਿੰਘ ਧਾਲੀਵਾਲ (Deputy Superintendent) ਨੂੰ ਜੇਲ੍ਹ ਵਿਚ ਬੰਦ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਿਮ ਕਾਰਡਾਂ ਸਮੇਤ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਅਤੇ ਬਦਲੇ ਵਿਚ ਮੋਟੀ ਰਕਮ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ 'ਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ DSP ਗੁਰਚਰਨ ਸਿੰਘ ਧਾਲੀਵਾਲ ਗ੍ਰਿਫ਼ਤਾਰ

ਸਟਾਫ਼ ਨਾਲ ਮਿਲ ਕੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸਪਲਾਈ ਕਰਦੇ ਹਨ ਮੋਬਾਈਲ ਫ਼ੋਨ: ਇਸੇ ਸਬੰਧੀ ਜਾਣਕਾਰੀ ਦਿੰਦਿਆਂ SSP ਫਿਰੋਜ਼ਪੁਰ ਸ੍ਰੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜਦੋਂ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ SHO ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਫਿਰੋਜ਼ਪੁਰ ਸ਼ਹਿਰ ਦੇ ਬਗਦਾਦੀ ਗੇਟ ਕੋਲ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ DSP ਗੁਰਚਰਨ ਸਿੰਘ ਧਾਲੀਵਾਲ ਜੋ ਕਿ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਵਜੋਂ ਤਾਇਨਾਤ ਹਨ, ਜੇਲ੍ਹ ਅੰਦਰ ਆਪਣੇ ਸਟਾਫ਼ ਨਾਲ ਮਿਲ ਕੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੱਡੀ ਪੱਧਰ 'ਤੇ ਮੋਬਾਈਲ ਫ਼ੋਨ, ਸਿਮ ਅਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਹਨ ਅਤੇ ਬਾਹਰਲੇ ਨਸ਼ਾ ਤਸਕਰਾਂ ਤੋਂ ਨਸ਼ਾ ਪ੍ਰਾਪਤ ਕਰਕੇ ਇਹ ਧੰਦਾ ਕਰਦੇ ਹਨ ਅਤੇ ਜੇਲ੍ਹ ਦੇ ਅੰਦਰ ਹਵਾਲਾਤੀਆਂ ਅਤੇ ਕੈਦੀਆਂ ਨੂੰ ਸਟਾਫ ਦੁਆਰਾ ਸਪਲਾਈ ਕਰਦੇ ਹਨ ਅਤੇ ਹੁਣ ਵੀ ਕੇਂਦਰੀ ਜੇਲ ਫ਼ਿਰੋਜ਼ਪੁਰ ਵਿਚ ਬੰਦ ਬੰਦੀਆਂ ਅਤੇ ਕੈਦੀਆਂ ਵੱਲੋਂ ਜੇਲ੍ਹ ਦੇ ਅੰਦਰ ਮੋਬਾਈਲ ਨੰਬਰ 96466 85719 ਅਤੇ 9914187049 ਦੀ ਵਰਤੋਂ ਕੀਤੀ ਜਾ ਰਹੀ ਹੈ।

DSP ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫਤਾਰ ਕਰਕੇ ਕੀਤੀ ਪੁੱਛਗਿੱਛ: ਇਸੇ ਦੌਰਾਨ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਹ ਵੀ ਸੂਚਨਾ ਮਿਲੀ ਸੀ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਅੰਦਰ ਹੀ DSP ਗੁਰਚਰਨ ਸਿੰਘ ਧਾਲੀਵਾਲ ਵੱਲੋਂ ਗੈਂਗਸਟਰਾਂ, ਦਹਿਸ਼ਤਗਰਦਾਂ ਅਤੇ ਨਸ਼ਾ ਤਸਕਰਾਂ ਨਾਲ ਮਿਲ ਕੇ ਜੇਲ੍ਹ ਅੰਦਰ ਡਰੋਨ ਰਾਹੀਂ ਬਾਹਰਲੇ ਸੂਬਿਆਂ ਅਤੇ ਸਰਹੱਦ ਪਾਰੋਂ ਮੋਬਾਈਲ ਅਤੇ ਨਸ਼ੀਲੇ ਪਦਾਰਥ ਮੰਗਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ ਵਿੱਚ ਬੰਦ ਹਵਾਲਾਤੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ DSP ਗੁਰਚਰਨ ਸਿੰਘ ਧਾਲੀਵਾਲ ਵੱਲੋਂ 20/25 ਦਿਨ ਪਹਿਲਾਂ 5 ਮੋਬਾਈਲ ਫੋਨ ਦਿੱਤੇ ਗਏ ਹਨ, ਜਿਸ ਦੇ ਬਦਲੇ ਵਿੱਚ ਪੈਸੇ ਵੱਡੇ ਪੱਧਰ 'ਤੇ ਲਏ ਗਏ। ਲਾਂਬਾ ਨੇ ਦੱਸਿਆ ਕਿ DSP ਗੁਰਚਰਨ ਸਿੰਘ ਧਾਲੀਵਾਲ ਨੂੰ SHO ਇੰਸਪੈਕਟਰ ਮੋਹਿਤ ਧਵਨ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਗਈ ਹੈ।

ਐਸਪੀਡੀ ਗੁਰਮੀਤ ਸਿੰਘ ਚੀਮਾ ਦਾ ਬਿਆਨ: ਉੱਥੇ ਹੀ ਐਸਪੀਡੀ ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ (Deputy Superintendent) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਮਾਮਲੇ ਦੀ ਜਾਂਚ ਜਾਰੀ ਹੈ, ਜ਼ਿਆਦਾ ਜਾਣਕਾਰੀ ਬਾਅਦ ਵਿੱਚ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਡੇਰਾ ਪ੍ਰੇਮੀ ਪ੍ਰਦੀਪ ਦਾ ਕਤਲ ਮਾਮਲਾ: ਸ਼ੂਟਰਾਂ ਦੀ ਹੋਈ ਪਛਾਣ, 2 ਪੰਜਾਬ ਤੇ 4 ਹਰਿਆਣਾ ਦੇ ਰਹਿਣ ਵਾਲੇ !

Last Updated : Nov 11, 2022, 7:10 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.