ਫਿਰੋਜ਼ਪੁਰ: ਜ਼ਿਲ੍ਹੇ ਵਿੱਚ ਕੋਰੋਨਾ ਪੌਜ਼ੀਟਿਵ ਆਏ ਇੱਕ ਵਿਅਕਤੀ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਨਾਂਅ ਅਸ਼ੋਕ ਕੁਮਾਰ ਦੱਸਿਆ ਜਾ ਰਿਹਾ ਹੈ ਜੋ ਕਿ ਪਿੰਡ ਅਲੀ ਕੇ ਦਾ ਰਹਿਣ ਵਾਲਾ ਸੀ। ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਹੋਣ ਵਾਲੀ ਇਹ ਪਹਿਲੀ ਮੌਤ ਹੈ।
ਅਸ਼ੋਕ ਕੁਮਾਰ ਦਾ ਪਿਛਲੇ 4 ਦਿਨਾਂ ਤੋਂ ਸਿਵਲ ਹਸਪਤਾਲ ਵਿੱਚ ਇਲਾਜ ਚਲ ਰਿਹਾ ਸੀ, ਜਿਸ ਨੂੰ ਬਾਅਦ ਵਿੱਚ ਫ਼ਰੀਦਕੋਟ ਦੇ ਮੈਡੀਕਲ ਵਿੱਚ ਰੈਫਰ ਕੀਤਾ ਗਿਆ ਸੀ ਜਿੱਥੇ ਇਸ ਦੀ ਕੱਲ ਰਾਤ ਮੌਤ ਹੋ ਗਈ।
ਇਹ ਵੀ ਪੜੋ: ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 989, ਹੁਣ ਤੱਕ 20 ਦੀ ਹੋ ਚੁੱਕੀ ਹੈ ਮੌਤ