ਫਿਰੋਜ਼ਪੁਰ: ਪੰਜਾਬ ਦੇ ਵਿੱਚ ਪੁਲਿਸ ਦੇ ਵੱਲੋਂ ਅਪਰਾਧਕ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਲਈ ਲਗਾਤਾਰ ਮੁਸਤੈਦੀ ਦਿਖਾਈ ਜਾ ਰਹੀ ਹੈ ਜਿਸ ਦੇ ਚੱਲਦਿਆਂ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਾਲੇ ਮੁਕਾਬਲੇ ਵੀ ਦੇਖਣ ਨੂੰ ਮਿਲ ਰਹੇ ਹਨ। ਹੁਣ ਫਿਰੋਜ਼ਪੁਰ ਦੇ ਤਲਵੰਡੀ ਵਿਖੇ ਸ਼ੁੱਕਰਵਾਰ ਨੂੰ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ 'ਚ ਗੈਂਗਸਟਰ ਗੁਰਪਿਆਰ ਸਿੰਘ ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਦੇ ਨੇ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗੁਰਪਿਆਰ ਸਿੰਘ ਅਰਸ਼ ਡੱਲਾ ਦਾ ਸਾਥੀ ਹੈ। ਜਿਸ ਨੂੰ ਹਾਲ ਹੀ ਵਿੱਚ ਅੱਤਵਾਦੀ ਐਲਾਨਿਆ ਗਿਆ ਹੈ। ਪੰਜਾਬ ਪੁਲਿਸ ਨੂੰ ਪਹਿਲਾਂ ਹੀ ਗੈਂਗਸਟਰ ਗੁਰਪਿਆਰ ਸਿੰਘ ਦੀ ਕਈ ਅਪਰਾਧਿਕ ਮਾਮਲਿਆਂ ਵਿੱਚ ਭਾਲ ਸੀ।
ਗੈਂਗਸਟਰ ਅਤੇ ਪੁਲਿਸ ਵਿਚਾਲੇ ਮੁਕਾਬਲਾ: ਗੈਂਗਸਟਰ ਗੁਰਪਿਆਰ ਸਿੰਘ ਮੋਗਾ ਦਾ ਰਹਿਣ ਵਾਲਾ ਹੈ। ਜਿਸ ਨੂੰ ਤਲਵੰਡੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਤਲਵੰਡੀ ਵਿੱਚ ਪੁਲਿਸ ਦੀ ਟੀਮ ਨੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਗੈਂਗਸਟਰ ਗੁਰਪਿਆਰ ਸਿੰਘ ਉਥੋ ਲੰਘਮ ਲੱਗਿਆ ਤਾਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ ਕੀਤੀ। ਪਰ ਗੈਂਗਸਟਰ ਗੁਰਪਿਆਰ ਸਿੰਘ ਨੇ ਪੁਲਿਸ ਟੀਮ ਉਤੇ ਗੋਲੀਆਂ ਚਲਾਇਆ ਤਾਂ ਕਿ ਉਹ ਭੱਜ ਸਕੇ ਪਰ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ ਜਿਸ ਵਿੱਚ ਗੈਂਦਸਟਰ ਨੂੰ ਗੋਲੀ ਲੱਗ ਗਈ। ਜਿਸ ਕਾਰਨ ਉਹ ਭੱਜਣ ਵਿੱਚ ਕਾਮਯਾਬ ਨਹੀਂ ਹੋ ਸਕਿਆ। ਪੁਲਿਸ ਨੇ ਘੇਰਾ ਪਾ ਕੇ ਗੈਂਗਸਟਰ ਨੂੰ ਕਾਬੂ ਕਰ ਲਿਆ।
ਫਿਰੌਤੀ ਦੀ ਮੰਗ ਕਈ ਅਪਰਾਧਾ ਵਿੱਚ ਸ਼ਾਮਲ: ਪੁਲਿਸ ਦੇ ਕਹਿਣ ਮੁਤਾਬਕ ਗੁਰਪਿਆਰ ਨੇ ਕਿਸੇ ਖਾਸ ਵਿਅਕਤੀ ਤੋਂ ਫਿਰੌਤੀ ਮੰਗੀ ਸੀ। ਗੈਂਗਸਟਰ ਗੁਰਪਿਆਰ ਸਿੰਘ ਟਾਰਗੇਟ ਕਿਲਿੰਗ, ਨਸ਼ਾ ਅਤੇ ਹਥਿਆਰਾ ਦੀ ਤਸਕਰੀ ਵਰਗੇ ਅਪਰਾਧਾ ਵਿੱਚ ਸ਼ਾਮਲ ਹੈ। ਮੁਲਜ਼ਮ ਗੁਰਪਿਆਰ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਵੀ ਰਹਿ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਹਾਲ ਹੀ ਵਿੱਚ ਅਰਸ਼ ਡੱਲਾ ਨੂੰ ਅੱਤਵਾਦੀ ਐਲਾਨਿਆ ਹੈ।
ਇਲਾਜ ਤੋਂ ਬਾਅਦ ਅਦਾਲਤ ਵਿੱਚ ਪੇਸ਼: ਮੁਕਾਬਲੇ ਵਿੱਚ ਗੈਂਗਸਟਰ ਗੁਰਪਿਆਰ ਸਿੰਘ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਪੁਲਿਸ ਗੈਂਗਸਟਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰ ਸਕਦੀ ਹੈ। ਪੁਲਿਸ ਮੁਤਾਬਕ ਮੁਲਜ਼ਮ ਹੋਰ ਵਾਰਦਾਤਾ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ ਕਰ ਰਿਹਾ ਸੀ
ਇਹ ਵੀ ਪੜ੍ਹੋ: Bharat Jodo Yatra Third day in Punjab: ਲਾਡੋਵਾਲ ਤੋਂ ਅਗਲੇ ਪੜਾਅ ਵੱਲ ਵਧੇ ਰਾਹੁਲ, ਸੁਰੱਖਿਆ ਵਿੱਚ ਵਾਧਾ