ਫਿਰੋਜ਼ਪੁਰ: ਸੂਬੇ ਭਰ ਵਿੱਚ ਝੋਨੇ ਦੀ ਫਸਲ (Paddy crop) ਤਿਆਰ ਹੋ ਚੁੱਕੀ ਹੈ ਤੇ ਕਈ ਥਾਵਾਂ ’ਤੇ ਫਸਲ ਮੰਡੀਆਂ ਵਿੱਚ ਆਉਣਾ ਸ਼ੁਰੂ ਹੋ ਚੁੱਕੀ ਹੈ। ਜਿੱਥੇ ਪੰਜਾਬ ਸਰਕਾਰ ਨੇ ਝੋਨੇ ਦੀ ਸਰਕਾਰੀ ਖ਼ਰੀਦ (Government procurement of paddy) 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਉਥੇ ਹੀ ਕੇਂਦਰ ਸਰਕਾਰ ਨੇ ਇਸ ਨੂੰ 10 ਦਿਨਾਂ ਲਈ ਵਧਾ ਦਿੱਤਾ ਸੀ। ਉਥੇ ਹੀ ਕੇਂਦਰ ਸਰਕਾਰ ਦੇ ਇਸ ਫੈਸਲਾ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਜਿਸ ਤੋਂ ਮਗਰੋਂ ਕੇਂਦਰ ਸਰਕਾਰ ਨੇ ਆਪਣਾ ਫੈਸਲਾ ਬਦਲ ਲਿਆ ਤੇ 3 ਅਕਤੂਬਰ ਤੋਂ ਹੀ ਝੋਨੇ ਦੀ ਖਰੀਦ (Procurement of paddy) ਕਰਨ ਦਾ ਫੈਸਲਾ ਲੈ ਲਿਆ।
ਇਹ ਵੀ ਪੜੋ: ਮੰਡੀ 'ਚ ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧਾਂ ਦੀ ਖੁੱਲ੍ਹੀ ਪੋਲ
ਜੇਕਰ ਪੰਜਾਬ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਸਬੰਧੀ ਈਟੀਵੀ ਭਾਰਤ ਦੀ ਟੀਮ ਵੱਲੋਂ ਦਾਣਾ ਮੰਡੀ (Bait market) ਜ਼ੀਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਸੈਕਟਰੀ ਗੁਰਨਾਮ ਸਿੰਘ ਨੇ ਕਿਹਾ ਕਿ ਮੰਡੀਆਂ ਵਿੱਚ ਜ਼ਿਮੀਂਦਾਰਾਂ ਦੇ ਰਹਿਣ ਵਾਸਤੇ, ਪੀਣ ਵਾਸਤੇ ਪਾਣੀ, ਤੇ ਹਰ ਵਸਤਾਂ ਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ।
ਉਹਨਾਂ ਨੇ ਕਿਹਾ ਕਿ ਮੰਡੀਆਂ (Bait market) ਵਿੱਚ ਸਾਫ ਸਫਾਈ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਜੇ ਦਾਣਾ ਮੰਡੀ ਜ਼ੀਰਾ ਵਿੱਚ ਝੋਨੇ ਦੀ ਫ਼ਸਲ ਬਹੁਤ ਘੱਟ ਆ ਰਹੀ ਹੈ ਤੇ ਜਲਦ ਹੀ ਜ਼ੋਰ ਫੜ੍ਹ ਲਵੇਗੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 17 ਲੱਖ 14 ਹਜ਼ਾਰ ਕੁਇੰਟਲ ਦੇ ਕਰੀਬ ਝੋਨੇ ਦੀ ਆਮਦ ਹੋਈ ਸੀ ਜਿਸ ’ਤੇ ਸਾਨੂੰ ਉਮੀਦ ਹੈ ਕਿ ਇਸ ਸਾਲ ਵੀ ਇੰਨੀ ਹੀ ਖਰੀਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਝੋਨੇ ਦੀ ਨਮੀ ਨੂੰ ਵੇਖ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਜਿਸ ਨਾਲ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਤੇ ਉਹ ਆਪਣੀ ਫਸਲ ਸਮੇਂ ਸਿਰ ਵੇਚ ਕੇ ਘਰ ਜਾ ਸਕਣ।