ਫਿਰੋਜ਼ਪੁਰ: ਹਲਕਾ ਮੱਖੂ ਦੇ ਨਾਲ ਲੱਗਦੇ ਪਿੰਡ ਜੋਗੇਵਾਲਾ ਦੀ ਬਸਤੀ ਸ਼ਾਮ ਵਾਲੀ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ ‘ਚ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਇੱਕ ਧਿਰ ਨੇ ਦੂਜੀ ਧਿਰ ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਦੇ ਵਿੱਚ 3 ਲੋਕ ਜ਼ਖ਼ਮੀ ਹੋ ਗਈ ਜਿੰਨ੍ਹਾਂ ‘ਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਬਸਤੀ ਸ਼ਾਮ ਸਿੰਘ ਵਾਸੀ ਜਗਜੀਤ ਸਿੰਘ ਵੱਲੋਂ ਠੇਕੇ ਉੱਪਰ ਜ਼ਮੀਨ ਲਈ ਗਈ ਸੀ ਜਿਸ ਵਿੱਚ ਉਹ ਵਾਹੀ ਕਰ ਰਿਹਾ ਸੀ ਤੇ ਕੁੱਝ ਦੂਰੀ ਉਪਰ ਰਹਿ ਰਹੇ ਵਿਅਕਤੀਆਂ ਵੱਲੋਂ ਆ ਕੇ ਉਨ੍ਹਾਂ ਉੱਪਰ ਧਾਵਾ ਬੋਲ ਦਿੱਤਾ। ਇਸ ਮੌਕੇ ਉਸ ਦੇ ਭਤੀਜੇ ਗੁਰਜੀਤ ਸਿੰਘ ਅਤੇ ਉਹ ਆਪਣੀ ਜਾਨ ਬਚਾ ਕੇ ਆਪਣੇ ਘਰ ਦੇ ਨਜਦੀਕ ਪੈਂਦੀ ਪੁਲਿਸ ਚੌਕੀ ਵਿੱਚ ਚਲੇ ਗਏ। ਇਸ ਦੌਰਾਨ ਪੀੜਤ ਪਰਿਵਾਰ ਨੇ ਪੁਲਿਸ ਦੀ ਕਾਰਗੁਜਾਰੀ ਤੇ ਸਵਾਲ ਚੁੱਕਦਿਆਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਗਈ। ਪਰਿਵਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਦੀ ਮਦਦ ਨਹੀਂ ਕੀਤੀ ਗਈ ਜਿਸ ਕਰਕੇ ਇੱਕ ਸ਼ਖ਼ਸ ਦੀ ਮੌਤ ਹੋ ਗਈ।
ਇਸ ਮੌਕੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਘਟਨਾ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਪਰਿਵਾਰਾਂ ਵਿੱਚ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ ਹੈ ਜਿਸ ਵਿਚ ਗੁਰਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜ ਮੁਲਜ਼ਮਾਂ ਖਿਲਾਫ਼ ਅਤੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਬਾਕੀਆਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਇੱਕ ਹੋਰ ਭਾਜਪਾ ਵਰਕਰ ਚੜਿਆ ਕਿਸਾਨਾਂ ਦੇ ਧੱਕੇ, ਪਾੜੇ ਕੱਪੜੇ