ਫਿਰੋਜ਼ਪੁਰ: ਫਿਰੋਜ਼ਪੁਰ ਦੀ ਕੇਂਦਰੀ ਜੇਲ ਲਗਾਤਾਰ ਸੁਰਖੀਆਂ 'ਚ ਰਹਿੰਦੀ ਹੈ। ਕੇਂਦਰੀ ਜੇਲ੍ਹ ਵਿੱਚ ਦੇਰ ਸ਼ਾਮ ਜੇਲ੍ਹ (Clash of gangsters in Ferozepur Central Jail) ਦੇ ਹਾਈ ਸਕਿਓਰਿਟੀ ਜ਼ੋਨ ਵਿੱਚ ਨਜ਼ਰਬੰਦ ਗੈਂਗਸਟਰਾਂ ਵਿਚਾਲੇ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਇਕ ਹਵਾਲਾਤੀ ਅਮਿਤ ਚੰਬੀ ਅਤੇ ਇਕ ਕੈਦੀ ਹਰਪ੍ਰੀਤ ਸਿੰਘ ਗੈਂਗਸਟਰ ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਜ਼ਖਮੀ ਹੋ ਗਏ ਹਨ।
ਦੋਵਾਂ ਨੂੰ ਭੇਜਿਆ ਜੇਲ੍ਹ: ਇਨ੍ਹਾਂ ਗੈਗਸਟਰਾਂ ਨੂੰ ਥਾਣਾ ਸਿਟੀ ਦੀ ਪੁਲਿਸ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਦੋਵੇਂ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀ ਹਵਾਲਾਤੀ ਕੈਦੀ ਗੈਂਗਸਟਰ ਖਿਲਾਫ ਕਤਲ ਅਤੇ ਹੋਰ ਕਈ ਮਾਮਲੇ ਦਰਜ ਹਨ। ਇਸੇ ਦੌਰਾਨ ਹਵਾਲਾਤੀ ਅਮਿਤ ਨੇ ਦੱਸਿਆ ਕਿ ਅਸੀਂ ਉੱਚ ਸੁਰੱਖਿਆ ਖੇਤਰ ਵਿੱਚ ਬੰਦ ਸੀ। ਜਦੋਂ ਮੈਂ ਹਰਪ੍ਰੀਤ ਨੂੰ ਛੁਡਾਉਣ ਗਿਆ ਤਾਂ ਉਨ੍ਹਾਂ ਨੇ ਮੇਰੇ 'ਤੇ ਵੀ ਹਮਲਾ ਕਰ ਦਿੱਤਾ, ਜਿਸ ਨਾਲ ਅਸੀਂ ਦੋਵੇਂ ਜ਼ਖਮੀ ਹੋ ਗਏ।
ਇਸੇ ਤਹਿਤ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸਐਚਓ ਮੋਹਿਤ ਧਵਨ ਨੇ ਦੱਸਿਆ ਕਿ ਜੇਲ੍ਹ ਦੇ ਹਾਈ ਸਕਿਓਰਿਟੀ ਜ਼ੋਨ ਵਿੱਚ ਨਜ਼ਰਬੰਦ ਗੈਂਗਸਟਰਾਂ ਵਿਚਾਲੇ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਹਵਾਲਾਤੀ ਅਮਿਤ ਚੰਬੀ ਅਤੇ ਇੱਕ ਕੈਦੀ ਹਰਪ੍ਰੀਤ ਸਿੰਘ ਗੈਂਗਸਟਰ ਜ਼ਖਮੀ ਹੋ ਗਏ। ਜ਼ਖ਼ਮੀ ਜੋ ਕਿ ਅੰਮ੍ਰਿਤਸਰ ਦੇ ਵਸਨੀਕ ਹਨ, ਨੂੰ ਫਿਰੋਜ਼ਪੁਰ ਜੇਲ੍ਹ ਤੋਂ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਦੋਵੇਂ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀ ਹਵਾਲਾਤੀ ਕੈਦੀ ਗੈਂਗਸਟਰ ਖਿਲਾਫ ਕਤਲ ਅਤੇ ਕਈ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਰਕਾਰ ਨੂੰ ਦਿੱਤਾ ਅਲਟੀਮੇਟਮ ਖ਼ਤਮ, ਲਤੀਫਪੁਰਾ ਦੇ ਲੋਕਾਂ ਵੱਲੋਂ ਪੀਏਪੀ ਚੌਕ ਜਾਮ