ਫਿਰੋਜ਼ਪੁਰ:ਪੰਜਾਬ 'ਚ ਮੁੜ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਇਸ ਦੇ ਮੱਦੇਨਜ਼ਰ ਕਸਬਾ ਜ਼ੀਰਾ ਦੇ ਸਿਹਤ ਵਿਭਾਗ ਨੇ ਸਕੂਲਾਂ 'ਚ ਕੋਰੋਨਾ ਬਚਾਅ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਕੁੱਝ ਸਕੂਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਕੂਲਾਂ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪੂਰੀ ਤਰ੍ਹਾਂ ਨਾਲ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ।
ਮੁੜ ਤੋਂ ਵੱਧਿਆ ਕੋਰੋਨਾ ਦਾ ਖ਼ਤਰਾ
ਸਿਵਲ ਹਸਪਤਾਲ ਜ਼ੀਰਾ ਦੇ ਨੋਡਲ ਅਫਸਰ ਡਾ. ਜਸਵਿੰਦਰ ਕਾਲੜਾ ਨੇ ਦੱਸਿਆ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਮੁੜ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਕੇਸਾਂ 'ਤੇ ਠੱਲ ਪੈਣ ਮਗਰੋਂ ਕੋਰੋਨਾ ਨੇ ਮੁੜ ਦਸਤਕ ਦਿੱਤੀ ਹੈ। ਕੋਰੋਨਾ ਵਾਇਰਸ ਦੇ ਨਵੇਂ ਸਟ੍ਰੋਕ ਜ਼ਿਆਦਾ ਖ਼ਤਰਨਾਕ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ੀਰਾ ਵਿੱਚ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਪੌਜ਼ੀਟਿਵ ਮਰੀਜ਼ਾਂ ਨੂੰ ਜ਼ੇਰੇ ਇਲਾਜ ਸਿਵਲ ਹਸਪਤਾਲ 'ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਰੋਨਾ ਸਬੰਧੀ ਲੱਛਣ ਨਜ਼ਰ ਆਉਣ ਤਾਂ ਉਹ ਤੁਰੰਤ ਡਾਕਟਰ ਕੋਲ ਪਹੁੰਚ ਕਰਨ ਤੇ ਖ਼ੁਦਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।
ਸਕੂਲਾਂ 'ਚ ਕੋਰੋਨਾ ਬਚਾਅ ਨਿਯਮਾਂ ਦੀ ਪਾਲਣਾ
ਦੂਨ ਵੈਲੀ ਕੈਂਬਰਿਜ ਸਕੂਲ ਦੇ ਪ੍ਰਿੰਸੀਪਲ ਵਿਪਨ ਜੈਸਵਾਲ ਨੇ ਦੱਸਿਆ ਕਿ ਜਿਸ ਦਿਨ ਤੋਂ ਪੂਰੀ ਤਰ੍ਹਾਂ ਸਕੂਲ ਖੁੱਲ੍ਹ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵਿਦਿਆਰਥੀ ਤੇ ਅਧਿਆਪਕਾਂ ਵੱਲੋਂ ਪੂਰੀ ਤਰ੍ਹਾੰ ਨਾਲ ਕੋਰੋਨਾ ਬਚਾਅ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵੀ ਬੱਚੇ ਦੀ ਸਿਹਤ ਖਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਇਲਾਜ ਦੀ ਸੁਵਿਧਾ ਉਪਲਬਧ ਕਰਵਾਈ ਜਾਂਦੀ ਹੈ। ਇਸੇ ਤਰ੍ਹਾਂ ਜ਼ੀਰਾ ਦੇ ਆਤਮ ਵੱਲਭ ਜੈਨ ਵਿੱਦਿਆਪੀਠ ਸਕੂਲ ਦੀ ਪ੍ਰਿੰਸੀਪਲ ਕਿਰਨ ਅਗਰਵਾਲ ਨੇ ਕਿਹ ਕਿ ਉਹ ਰੋਜ਼ਾਨਾਂ ਸਕੂਲ ਚੈੱਕ ਕਰਦੇ ਹਨ। ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵੀ ਕੋਰੋਨਾ ਨਿਯਮਾੰ ਦੀ ਪਾਲਣਾ ਤੇ ਮਾਸਕ ਪਹਿਨਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇੰਝ ਅਸੀਂ ਵੱਧ ਤੋਂ ਵੱਧ ਕੋਰੋਨਾ ਤੋਂ ਬਚਾਅ ਕਰ ਸਕਦੇ ਹਾਂ।
ਇਹ ਵੀ ਪੜ੍ਹੋ : ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਕਰਵਾਇਆ ਗਿਆ 51ਵਾਂ ਸਾਲਾਨਾ ਖੇਡ ਸਮਾਗਮ