ਫਿਰੋਜ਼ਪੁਰ: ਗੁਰੂਹਰਸਹਾਏ (Guruharsahai) ਦੇ ਇਲਾਕੇ ਅੰਦਰ ਸ਼ਾਮ ਨੂੰ ਭਾਰੀ ਮੀਂਹ ਅਤੇ ਗੜੇਮਾਰੀ ਹੋਈ। ਜਿਸ ਕਾਰਨ ਝੋਨੇ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਮੀਂਹ ਅਤੇ ਗੜੇ ਮਾਰੀ ਪੈਣ ਨਾਲ ਇਕ ਦਮ ਮੌਸਮ ਬਦਲ ਗਿਆ ਹੈ 'ਤੇ ਮੌਸਮ ਸੁਹਾਵਣਾ ਹੋ ਗਿਆ ਹੈ।
ਇਸੇ ਦੌਰਾਨ ਸ਼ਹਿਰ ਦੇ ਗੁੱਦੜ ਢੰਡੀ ਰੋਡ, ਕਰਕਾਂਦੀ, ਬਾਘੂਵਾਲਾ ਰੋਡ (Baghuwala Road) ਅਤੇ ਕਈ ਹੋਰ ਪਿੰਡਾਂ ਵਿਚ ਭਾਰੀ ਮੀਂਹ ਪਿਆ ਅਤੇ ਮੋਟੇ-ਮੋਟੇ ਗੜ੍ਹੇ ਵੀ ਪਏ। ਜਿਸ ਨਾਲ ਕਿਸਾਨਾਂ ਦੀ ਝੋਨੇ ਦੀ ਖੜ੍ਹੀ ਫ਼ਸਲ ਦਾ ਕਾਫ਼ੀ ਜ਼ਿਆਦਾ ਨੁਕਸਾਨ ਹੋ ਗਿਆ ਹੈ।
ਇਹ ਵੀ ਪੜ੍ਹੋ: ਤੇਜ਼ ਹਵਾਵਾਂ ਅਤੇ ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
ਇਸ ਦੇ ਨਾਲ ਹੀ ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ਵੀ ਭਿੱਜ ਗਈ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਕਿਉਂਕਿ ਗੜੇਮਾਰੀ ਅਤੇ ਭਾਰੀ ਮੀਂਹ ਪੈਣ ਨਾਲ ਮੰਡੀਆਂ ਅੰਦਰ ਖੁੱਲ੍ਹੇ ਅਸਮਾਨ ਥੱਲੇ ਪਏ ਝੋਨੇ ਵਿੱਚ ਨਮੀ ਦੀ ਮਾਤਰਾ ਵਧ ਸਕਦੀ ਹੈ ਅਤੇ ਝੋਨੇ ਅੰਦਰ ਵਧੀ ਨਮੀ ਦੀ ਮਾਤਰਾ ਹੋਣ ਕਰਕੇ ਸਰਕਾਰੀ ਏਜੰਸੀਆਂ ਵੱਧ ਨਮੀ ਵਾਲੇ ਝੋਨੇ ਦੀ ਖਰੀਦ ਨਹੀਂ ਕਰਨਗੀਆਂ।
ਇਹ ਵੀ ਪੜ੍ਹੋ: ਪੰਜਾਬ, ਹਰਿਆਣਾ ਸਣੇ ਦਿੱਲੀ-ਐਨਸੀਆਰ 'ਚ ਤੌਕਤੇ ਤੂਫ਼ਾਨ ਦਾ ਅਸਰ, ਕਈ ਥਾਵਾਂ 'ਤੇ ਪੈ ਰਿਹੈ ਹਲਕਾ ਮੀਂਹ
ਜਿਸ ਕਾਰਨ ਇਸ ਮੀਂਹ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਮੌਕੇ ਮੰਡੀਆਂ ਵਿੱਚ ਬੈਠੇ ਕਿਸਾਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨਾਂ ਉੱਪਰ ਜੋ ਪ੍ਰਮਾਤਮਾ ਦਾ ਕਹਿਰ ਡਿੱਗਿਆ ਹੈ, ਉਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ 'ਤੇ ਉਹ ਮੰਡੀਆਂ ਵਿੱਚ ਪਿਆ ਝੋਨਾ ਮੀਂਹ ਦੇ ਪਾਣੀ ਨਾਲ ਪੂਰੀ ਤਰ੍ਹਾਂ ਖ਼ਰਾਬ ਹੋ ਗਿਆ ਹੈ।
ਉਨ੍ਹਾਂ ਨੇ ਸਰਕਾਰ ਤੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਮੰਡੀਆਂ ਵਿੱਚ ਤ੍ਰਿਪਾਲਾਂ ਦਾ ਇੰਤਜ਼ਾਮ ਵੀ ਨਹੀਂ ਕੀਤਾ ਗਿਆ। ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪਿਛਲੇ ਅੱਠ-ਦਸ ਦਿਨ੍ਹਾਂ ਤੋਂ ਲਗਾਤਾਰ ਮੰਡੀਆਂ ਵਿੱਚ ਰੁਲ ਰਹੇ ਹਾਂ। ਇੱਥੇ ਨਾ ਤਾਂ ਲਿਫਟਿੰਗ ਹੋ ਰਹੀ ਹੈ ਅਤੇ ਨਾ ਹੀ ਤੁਲਾਈ ਸਮੇਂ ਸਿਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਤੁਲਾਈ ਹੋ ਜਾਂਦੀ ਤਾਂ ਅੱਜ ਮੰਡੀਆਂ ਵਿੱਚ ਬੈਠੇ ਕਿਸਾਨਾਂ ਦਾ ਨੁਕਸਾਨ ਨਹੀਂ ਹੋਣਾ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਕਈ ਹਿੱਸਿਆਂ 'ਚ ਪਿਆ ਮੀਂਹ