ਫਿਰੋਜ਼ਪੁਰ : ਫ਼ਿਰੋਜ਼ਪੁਰ ਪੁਲਿਸ ਦੇ ਸੀਆਈਏ ਸਟਾਫ਼ ਨੇ ਗਾਂਧੀ ਗਾਰਡਨ ਦੇ ਕੋਲ ਨਾਕਾ ਲਾ ਕੇ ਇਕ ਮੁਲਜਮ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਐਸ ਪੀ ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਧਰਮਪਾਲ ਸਿੰਘ ਓਰਫ ਧਰਮਾਂ ਅਤੇ ਰੋਹਿਤ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਧਰਮ ਪਾਲ ਸਿੰਘ ਧਰਮਾ ਖਿਲਾਫ ਥਾਣਾ ਦਿਆਲਪੁਰਾ ਜਿਲਾ ਬਠਿੰਡਾ ਵਿਚ 13 ਵੈਪਨ ਤੇ 368 ਜ਼ਿੰਦਾ ਕਾਰਤੂਸ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਹ ਭਗੌੜਾ ਚੱਲ ਰਿਹਾ ਸੀ। ਇਸ ਮੁਲਜ਼ਮ ਦਾ ਰਿਮਾਂਡ ਲਿਆ ਗਿਆ ਹੈ।
ਇਹ ਵੀ ਯਾਦ ਰਹੇ ਕਿ ਬਾਰਡਰ ਤੋਂ ਪਹਿਲਾਂ ਵੀ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜਾਬ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਨੇ ਦੋਸਤੀ ਦਾ ਸੰਦੇਸ਼ ਦਿੰਦੇ ਹੋਏ ਗਲਤੀ ਨਾਲ ਸਰਹੱਦ ਪਾਰ ਕਰ ਕੇ ਭਾਰਤੀ ਸਰਹੱਦ 'ਚ ਦਾਖਲ ਹੋਏ ਇਕ ਪਾਕਿਸਤਾਨੀ ਨੂੰ ਵਾਪਸ ਮੋੜ ਦਿੱਤਾ ਪਰ ਉਸੇ ਰਾਤ ਪਾਕਿਸਤਾਨ ਨੇ ਇਕ ਵਾਰ ਫਿਰ ਤੋਂ 3 ਕਿੱਲੋ ਹੈਰੋਇਨ ਭਾਰਤ ਭੇਜ ਦਿੱਤੀ ਸੀ। ਜਿਸ ਨੂੰ ਬੀਐਸਐਫ ਜਵਾਨਾਂ ਨੇ ਜ਼ਬਤ ਕਰ ਲਿਆ ਸੀ।
ਇਹ ਵੀ ਪੜ੍ਹੋ : Bathinda government hospital : ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਮਰੀਜ਼ ਹੋ ਰਹੇ ਪਰੇਸ਼ਾਨ, ਐਕਸਰੇ ਲਈ ਦੋ-ਦੋ ਦਿਨ ਦੀ ਉਡੀਕ
ਬੀਐਸਐਫ ਨੇ ਦੱਸਿਆ ਸੀ ਕਿ ਜਵਾਨ 10-11 ਮਾਰਚ ਦੀ ਦਰਮਿਆਨੀ ਰਾਤ ਨੂੰ ਗਸ਼ਤ 'ਤੇ ਸਨ। ਜਵਾਨਾਂ ਨੇ ਅੰਮ੍ਰਿਤਸਰ ਅਧੀਨ ਪੈਂਦੇ ਬੀਓਪੀ ਧਨੋਏ ਕਲਾਂ ਵਿਖੇ ਡਰੋਨ ਦੀ ਹਰਕਤ ਸੁਣੀ, ਬੀਐੱਸਐੱਫ ਨੇ ਤੁਰੰਤ ਫਾਇਰਿੰਗ ਕੀਤੀ। ਕੁਝ ਸਮੇਂ ਬਾਅਦ ਡਰੋਨ ਵਾਪਸ ਆ ਗਿਆ, ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਦੋਂ ਜਵਾਨਾਂ ਨੇ ਪਿੰਡ ਧਨੋਏ ਕਲਾਂ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਖੇਤਾਂ 'ਚੋਂ ਗੁਲਾਬੀ ਰੰਗ ਦਾ ਪੈਕਟ ਬਰਾਮਦ ਹੋਇਆ। ਜਦੋਂ ਪੈਕੇਟ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਤਿੰਨ ਪੈਕੇਟ ਹੈਰੋਇਨ ਬਰਾਮਦ ਹੋਈ। ਜਾਂਚ ਤੋਂ ਬਾਅਦ ਜਦੋਂ ਉਸ ਦਾ ਵਜ਼ਨ ਕੀਤਾ ਗਿਆ ਤਾਂ ਉਸ ਦਾ ਕੁੱਲ ਵਜ਼ਨ 3.055 ਕਿਲੋ ਪਾਇਆ ਗਿਆ, ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੇ ਕਰੀਬ ਹੈ।
ਪਾਕਿਸਤਾਨੀ ਨਾਗਰਿਕ ਨੂੰ ਬੀਤੀ ਸ਼ਾਮ ਹੀ ਵਾਪਸ ਭੇਜਿਆ ਗਿਆ ਸੀ : ਦੂਜੇ ਪਾਸੇ ਬੀਐਸਐਫ ਨੇ ਪਿਛਲੇ 24 ਘੰਟਿਆਂ ਵਿੱਚ ਸਰਹੱਦ ਪਾਰ ਕਰਦੇ ਹੋਏ ਤਿੰਨ ਘੁਸਪੈਠੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਸ ਵਿੱਚੋਂ ਇੱਕ ਘੁਸਪੈਠੀਏ ਨੂੰ ਫਿਰੋਜ਼ਪੁਰ ਸੈਕਟਰ ਵਿੱਚ ਵੀ ਫੜਿਆ ਗਿਆ। ਜਿਸ ਦਾ ਨਾਮ ਰਹਿਮਾਨ ਸੀ ਅਤੇ ਪਾਕਿਸਤਾਨ ਦੇ ਖੈਬਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਵਿਅਕਤੀ ਦੀ ਤਲਾਸ਼ੀ ਲੈਣ ਤੇ ਪੁੱਛਗਿੱਛ ਕਰਨ ਉਤੇ ਕੁਝ ਵੀ ਸ਼ੱਕੀ ਨਹੀਂ ਪਾਇਆ ਗਿਆ ਅਤੇ ਬੀਐਸਐਫ ਨੇ ਉਸ ਨੂੰ ਦੋਸਤੀ ਦਾ ਸੰਦੇਸ਼ ਦਿੰਦੇ ਹੋਏ ਸ਼ਾਮ ਨੂੰ ਵਾਪਸ ਭੇਜ ਦਿੱਤਾ।