ਫਿਰੋਜ਼ਪੁਰ: ਸਿਹਤ ਵਿਭਾਗ ਦੀ ਟੀਮ ਵੱਲੋਂ ਭਾਰਤ-ਪਾਕਿ ਨਾਲ ਲੱਗਦੇ ਸਰਹੱਦੀ ਪਿੰਡਾਂ ’ਚ ਵੈਕਸੀਨੇਸ਼ਨ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਉਚੇਚੇ ਤੌਰ ’ਤੇ ਸਿਹਤ ਵਿਭਾਗ ਦੀ ਟੀਮ ਨਾਲ ਮੌਜੂਦ ਰਹੇ।
ਇਸ ਮੌਕੇ ਪਿੰਡ ਵਾਸੀ ਮਲਕੀਤ ਸਿੰਘ ਨੇ ਕਿਹਾ ਕਿ ਕੋਰੋਨਾ ਵੈਕਸੀਨੇਸ਼ਨ ਸਾਨੂੰ ਸਾਰਿਆਂ ਨੂੰ ਕਰਵਾਉਣੀ ਚਾਹੀਦੀ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਮਿਲ ਸਕੇ।
ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਪੰਜਾਬ ਦਾ ਸਰਹੱਦੀ ਪਿੰਡ ਹੋਣ ਕਾਰਨ ਲੋਕਾਂ ’ਚ ਕੋਰੋਨਾ ਦੀ ਵੈਕਸੀਨ ਬਾਰੇ ਜਾਗਰੂਕਤਾ ਦੀ ਕਮੀ ਸੀ ਅਤੇ ਪਿੰਡ ਵਾਸੀ ਟੀਕਾ ਲਗਾਵਾਉਣ ਤੋਂ ਕਤਰਾਉਂਦੇ ਸਨ। ਪਰ ਅੱਜ ਉਨ੍ਹਾਂ ਦੇ ਸਿਹਤ ਵਿਭਾਗ ਦੇ ਡਾਕਟਰਾਂ ਦੀ ਟੀਮ ਦੇ ਆਉਣ ਨਾਲ ਲੋਕਾਂ ’ਚ ਉਤਸ਼ਾਹ ਹੈ ਅਤੇ ਲੋਕ ਵੈਕਸੀਨ ਲਗਵਾਉਣ ਲਈ ਤਿਆਰ ਹੋਏ ਹਨ।
ਉਨ੍ਹਾਂ ਇਸ ਮੌਕੇ ਕਿਹਾ ਕਿ ਬਾਰਡਰ ਦੇ ਪਿੰਡਾਂ ’ਚ ਸਕੂਲ ਦਾ ਨਿਰਮਾਣ ਵੀ ਕਰਵਾਇਆ ਹੈ ਅਤੇ ਆਉਣ ਵਾਲੇ ਸਮੇਂ ’ਚ ਇਸ ਪਿੰਡ ’ਚ ਡਿਸਪੈਂਸਰੀ ਵੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ: ਭਾਰਤ ਬਾਇਓਟੈਕ ਨੇ ਕਿਹਾ- ਬੱਚਿਆਂ ਲਈ ਕੋਵੈਕਸੀਨ ਦਾ ਜੂਨ 'ਚ ਸ਼ੁਰੂ ਹੋਵੇਗਾ ਟਰਾਇਲ