ਫਿਰੋਜ਼ਪੁਰ: ਸੂਬੇ ਅੰਦਰ ਬੇਅਦਬੀਆ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਆਏ ਦਿਨ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜੇਕਰ ਤਾਜਾ ਮਾਮਲੇ ਦੀ ਗੱਲ ਕਰੀਏ ਤਾਂ ਮਾਮਲਾ ਸਾਹਮਣੇ ਆਇਆ ਹੈ ਫਿਰੋਜ਼ਪੁਰ ਤੋਂ, ਜਿੱਥੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਜਾ ਰਹੀ ਹੈ। ਜਿਸਨੂੰ ਲੈ ਕੇ ਸਿੱਖ ਜੱਥੇਬੰਦੀਆਂ ਵੱਲੋਂ ਪੁਲਿਸ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਪ੍ਰਸ਼ਾਸਨ ਨੇ ਜਲਦ ਕੋਈ ਕਾਰਵਾਈ ਨਾ ਕੀਤੀ ਤਾਂ ਰੋਡ ਜਾਂਮ ਕਰ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਸਿੱਖ ਜੱਥੇਬੰਦੀਆਂ ਵੱਲੋਂ ਐਸਐਸਪੀ ਫਿਰੋਜ਼ਪੁਰ ਨੂੰ ਇੱਕ ਦਿੱਤਾ ਗਿਆ ਮੰਗ ਪੱਤਰ: ਇਸੇ ਤਹਿਤ ਫਿਰੋਜ਼ਪੁਰ ਵਿੱਚ ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਐਸਐਸਪੀ ਫਿਰੋਜ਼ਪੁਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਭਾਈ ਲਖਵੀਰ ਸਿੰਘ ਮਹਾਲਮ ਨੇ ਦੱਸਿਆ ਕਿ ਫਿਰੋਜ਼ਪੁਰ ਛਾਉਣੀ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਵਿੱਚ ਇੱਕ ਗ੍ਰੰਥੀ ਸਿੰਘ ਦੀ ਨੂੰਹ ਵੱਲੋਂ ਨਿਸ਼ਾਨ ਸਾਹਿਬ ਤੇ ਕੱਪੜੇ ਅਤੇ ਆਦਿ ਸਮਾਨ ਰੱਖਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਪਿਛਲੇ ਲੰਮੇ ਸਮੇਂ ਤੋਂ ਨਿਸ਼ਾਨ ਸਾਹਿਬ ਦਾ ਚੋਲਾ ਵੀ ਨਹੀਂ ਬਦਲਿਆ ਗਿਆ ਹੈ।
ਇਸ ਸਭ ਨੂੰ ਲੈ ਕੇ ਜਦੋਂ ਔਰਤ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਅਪਸ਼ਬਦ ਬੋਲੇ ਗਏ। ਉਨ੍ਹਾਂ ਮੰਗ ਕੀਤੀ ਹੈ ਕਿ ਬੇਅਦਬੀ ਕਰਨ ਵਾਲੇ ਲੋਕਾਂ ਤੇ ਸਖਤ ਕਾਰਵਾਈ ਕੀਤੀ ਜਾਵੇ ਅਗਰ ਜਲਦ ਕੋਈ ਕਾਰਵਾਈ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿੱਚ ਫਿਰੋਜ਼ਪੁਰ ਵਿੱਚ ਰੋਡ ਜਾਂਮ ਕਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
'ਸਿੱਖ ਜੱਥੇਬੰਦੀਆਂ ਨੇ ਕੁੱਝ ਸਮਾਂ ਪਹਿਲਾਂ ਗੁਰੂਦੁਆਰਾ ਸਾਹਿਬ ਦੀ ਥਾਂ ਦਾ ਕਬਜਾ': ਦੂਸਰੇ ਪਾਸੇ ਇਸ ਮਾਮਲੇ ਨੂੰ ਲੈ ਕੇ ਜਦੋਂ ਕੁਲਦੀਪ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਉਹ ਇਥੇ ਪਿਛਲੇ 35 ਸਾਲਾਂ ਤੋਂ ਇਥੇ ਰਹਿ ਰਹੀ ਹੈ। ਅਤੇ ਇਸ ਥਾਂ ਤੇ ਕਬਜਾ ਝਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸਿੱਖ ਜੱਥੇਬੰਦੀਆਂ ਨੇ ਕੁੱਝ ਸਮਾਂ ਪਹਿਲਾਂ ਗੁਰੂਦੁਆਰਾ ਸਾਹਿਬ ਦੀ ਥਾਂ ਦਾ ਕਬਜਾ ਲਿਆ ਸੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਉਸਦੇ ਘਰ ਵਿੱਚ ਵੀ ਧੱਕੇ ਨਾਲ ਨਿਸ਼ਾਨ ਸਾਹਿਬ ਲਗਾ ਦਿੱਤਾ ਸੀ ਤਾਂਕਿ ਇਥੇ ਵੀ ਕਬਜ਼ਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਜੋ ਸਿੱਖ ਜੱਥੇਬੰਦੀਆਂ ਵੱਲੋਂ ਉਨ੍ਹਾਂ ਤੇ ਆਰੋਪ ਲਗਾਏ ਜਾ ਰਹੇ ਹਨ। ਸਭ ਝੂਠੇ ਹਨ ਉਨ੍ਹਾਂ ਕਿਹਾ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਖਤਰਾ ਹੈ। ਇਸ ਲਈ ਉਸਨੂੰ ਸਕਿਓਰਿਟੀ ਦਿੱਤੀ ਜਾਵੇ।
ਇਹ ਵੀ ਪੜ੍ਹੋ: ਰੰਗੇ ਹੱਥੀਂ ਰਿਸ਼ਵਤ ਲੈਂਦਾ ASI ਕਾਬੂ