ETV Bharat / state

ਬਦਮਾਸ਼ਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਹਿਲਾਇਆ ਫਿਰੋਜ਼ਪੁਰ, ਦੇਖੋ ਵੀਡੀਓ - ਪੁਲਿਸ

ਫਿਰੋਜ਼ਪੁਰ (Ferozepur) ਦੇ ਵਿੱਚ ਕੁਝ ਗੁੰਡਿਆਂ ਦੇ ਵੱਲੋਂ ਇੱਕ ਪਰਿਵਾਰ ਦੇ ਘਰ ਜਾ ਕੇ ਗੋਲੀਆਂ (Firing) ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੇ ਵਿੱਚ ਪੀੜਤ ਪਰਿਵਾਰ ਦੀ ਮਹਿਲਾ ਜ਼ਖ਼ਮੀ ਹੋਈ ਹੈ।

ਬਦਮਾਸ਼ਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਹਿਲਾਇਆ ਫਿਰੋਜ਼ਪੁਰ, ਵੀਡੀਓ ਵਾਇਰਲ
ਬਦਮਾਸ਼ਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਹਿਲਾਇਆ ਫਿਰੋਜ਼ਪੁਰ
author img

By

Published : Nov 19, 2021, 8:31 AM IST

ਫਿਰੋਜ਼ਪੁਰ: ਸੂਬੇ ਦੇ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਫਿਰੋਜ਼ਪੁਰ ਦੇ ਪਿੰਡ ਜਾਖੜਵਾਂ ਦੇ ਵਿੱਚ ਕੁਝ ਗੁੰਡਿਆਂ ਦੇ ਵੱਲੋਂ ਪਰਿਵਾਰ ਦੇ ਘਰ ’ਤੇ ਅੰਨ੍ਹੇਵਾਹ ਫਾਇਰਿੰਗ (Firing) ਕੀਤੀ ਗਈ ਹੈ। ਇਸ ਘਟਨਾ ਦੇ ਵਿੱਚ ਪੀੜਤ ਪਰਿਵਾਰ ਦੇ ਵਿੱਚ ਇੱਕ ਮਹਿਲਾ ਜ਼ਖ਼ਮੀ ਹੋਈ ਹੈ। ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਇੱਕ ਇਹ ਘਟਨਾ ਵਾਪਰੀ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਵੀ ਸਾਹਮਣੇ ਆਈ ਹੈ।

ਪਰਮਜੀਤ ਕੌਰ ਅਤੇ ਲੱਖਾ ਨੇ ਦੱਸਿਆ ਕਿ ਸਰਪੰਚ ਨੇ ਪਿੰਡ ਦੇ ਵਿਅਕਤੀ ਨੂੰ ਪੈਸੇ ਦਿੱਤੇ ਸਨ ਅਤੇ ਜਦੋਂ ਉਸ ਨੇ ਪੈਸੇ ਮੰਗਣੇ ਚਾਹੇ ਤਾਂ ਪਹਿਲਾਂ ਲੜਾਈ ਹੋਈ ਅਤੇ ਫਿਰ ਫੋਨ 'ਤੇ ਧਮਕੀਆਂ ਵੀ ਦਿੱਤੀਆਂ ਅਤੇ ਬਾਅਦ ਵਿੱਚ ਉਹ ਦੋ ਕਾਰਾਂ ਲੈ ਕੇ ਉਨ੍ਹਾਂ ਦੇ ਘਰ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੀਆਂ ਕੰਧਾਂ 'ਤੇ ਵੀ ਨਿਸ਼ਾਨ ਸਾਫ਼ ਦਿਖਾਈ ਦੇ ਰਹੇ ਹਨ।

ਬਦਮਾਸ਼ਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਹਿਲਾਇਆ ਫਿਰੋਜ਼ਪੁਰ, ਵੀਡੀਓ ਵਾਇਰਲ

ਗੋਲੀ ਚੱਲਣ ਕਾਰਨ ਜ਼ਖ਼ਮੀ ਹੋਈ ਮਹਿਲਾ ਨੂੰ ਇਲਾਜ ਦੇ ਲਈ ਹਸਪਤਾਲ (hospital) ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ ਦੇ ਪੀੜਤ ਮਹਿਲਾ ਦੇ ਇਲਾਜ ਕਰ ਰਹੇ ਡਾਕਟਰ ਨੇ ਦੱਸਿਆ ਕਿ ਮਹਿਲਾ ਦੇ ਗੋਲੀ ਲੱਗੀ ਨਹੀਂ ਜਾਪਦੀ ਬਲਕਿ ਉਸਦੇ ਸਰੀਰ ਨੂੰ ਖਹਿ ਕੇ ਗੋਲੀ ਲੱਘੀ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟ ਦੇ ਵਿੱਚ ਸਾਰੀ ਜਾਣਕਾਰੀ ਦਿੱਤੀ ਗਈ ਹੈ।

ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਹੈ। ਪੁਲਿਸ (Police) ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਡਰੱਗਜ਼ ਮਾਮਲੇ ‘ਤੇ HC ‘ਚ ਸੁਣਵਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.