ETV Bharat / state

ਕਿਸਾਨਾਂ ਦਾ ਇੱਕ ਹੋਰ ਵੱਡਾ ਐਲਾਨ, ਦੁਸ਼ਹਿਰੇ ਵਾਲੇ ਦਿਨ ਹੋਵੇਗਾ ਆਹ ਕੰਮ! - Kisan Mazdoor Mahapanchayat

ਕਿਸਾਨ ਆਗੂ ਬਲਦੇਵ ਸਿੰਘ ਲਹਿਰਾ ਨੇ ਦੱਸਿਆ ਕਿ 15 ਅਕਤੂਬਰ ਨੂੰ ਹੋਣ ਵਾਲੀ ਕਿਸਾਨ ਮਜ਼ਦੂਰ ਮਹਾਪੰਚਾਇਤ 'ਚ ਕਈ ਵੱਡੇ ਕਿਸਾਨ ਆਗੂ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਕਈ ਪੰਜਾਬੀ ਗਾਇਕ ਵੀ ਇਸ ਮਹਾਪੰਚਾਇਤ 'ਚ ਸ਼ਮੂਲੀਅਤ ਕਰਨਗੇ।

ਕਿਸਾਨਾਂ ਦਾ ਇੱਕ ਹੋਰ ਵੱਡਾ ਐਲਾਨ, ਹੋਵੇਗਾ ਵੱਡਾ ਇਕੱਠ

author img

By

Published : Oct 9, 2021, 6:49 PM IST

ਫਿਰੋਜ਼ਪੁਰ: ਜ਼ੀਰਾ ਦੇ ਦੁਸ਼ਹਿਰਾ ਗਰਾਊਂਡ 'ਚ 15 ਅਕਤੂਬਰ ਨੂੰ ਦੁਸ਼ਹਿਰੇ ਵਾਲੇ ਦਿਨ ਕਿਸਾਨ ਮਜ਼ਦੂਰ ਮਹਾਪੰਚਾਇਤ ਕੀਤੀ ਜਾਵੇਗੀ। ਇਸ ਮਹਾਪੰਚਾਇਤ ਪਿਛਲੇ ਦਿਨੀਂ ਲਖੀਮਪੁਰ ਖੀਰੀ 'ਚ ਹੋਈ ਘਟਨਾ ਨੂੰ ਸਮਰਪਿਤ ਕੀਤੀ ਜਾਵੇਗੀ। ਇਸ ਦਿਨ ਕਿਸਾਨਾਂ ਵਲੋਂ ਦੁਸ਼ਹਿਰੇ ਮੌਕੇ ਰਾਵਣ ਦੀ ਥਾਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਜਾਵੇਗਾ।

ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਲਹਿਰਾ ਨੇ ਦੱਸਿਆ ਕਿ 15 ਅਕਤੂਬਰ ਨੂੰ ਹੋਣ ਵਾਲੀ ਕਿਸਾਨ ਮਜ਼ਦੂਰ ਮਹਾਪੰਚਾਇਤ 'ਚ ਕਈ ਵੱਡੇ ਕਿਸਾਨ ਆਗੂ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਕਈ ਪੰਜਾਬੀ ਗਾਇਕ ਵੀ ਇਸ ਮਹਾਪੰਚਾਇਤ 'ਚ ਸ਼ਮੂਲੀਅਤ ਕਰਨਗੇ। ਕਿਸਾਨ ਆਗੂ ਦਾ ਕਹਿਣਾ ਕਿ ਉਹ ਇਲਾਵਾ ਨਿਵਾਸੀਆਂ ਨੂੰ ਵੀ ਅਪੀਲ ਕਰਦੇ ਹਨ ਕਿ ਇਸ ਮਹਾਪੰਚਾਇਤ ਨੂੰ ਸਫ਼ਲ ਬਣਾਉਣ ਲਈ ਯੋਗਦਾਨ ਦੇਣ।

ਕਿਸਾਨਾਂ ਦਾ ਇੱਕ ਹੋਰ ਵੱਡਾ ਐਲਾਨ, ਹੋਵੇਗਾ ਵੱਡਾ ਇਕੱਠ

ਇਹ ਵੀ ਪੜ੍ਹੋ: ਜਲੰਧਰ ਰੈਲੀ ’ਚ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ, ਕੇਜਰੀਵਾਲ ਨੂੰ ਛੱਡਿਆ ਪਿੱਛੇ!

ਕਿਸਾਨ ਆਗੂ ਲਹਿਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਜਪਾ ਆਗੂ ਦੇ ਪੁੱਤਰ ਵਲੋਂ ਯੂ.ਪੀ ਦੇ ਲਖੀਮਪੁਰ ਖੀਰੀ 'ਚ ਕਿਸਾਨਾਂ ਨੂੰ ਗੱਡੀ ਹੇਠ ਦੇ ਕੇ ਮਾਰ ਦਿੱਤਾ ਗਿਆ। ਇਸ ਦੇ ਨਾਲ ਹੀ ਕੇਂਦਰ ਅਤੇ ਯੂ.ਪੀ ਸਰਕਾਰ ਵਲੋਂ ਮੰਤਰੀ ਦੇ ਉਸ ਪੁੱਤਰ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ 'ਤੇ ਅੰਨ੍ਹਾ ਤਸੱਦਦ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਦੁਸ਼ਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਜਾਵੇਗਾ।

ਇਸ ਤੋਂ ਇਲਾਵਾ ਕਿਸਾਨ ਆਗੂ ਵਲੋਂ ਅਪੀਲ ਵੀ ਕੀਤੀ ਗਈ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਇਸ ਤਰ੍ਹਾਂ ਹੀ ਜਾਰੀ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਚੜ੍ਹ ਕੇ ਦਿੱਲੀ ਬਾਰਡਰਾਂ 'ਤੇ ਕਿਸਾਨ ਸੰਘਰਸ਼ 'ਚ ਲਾਮਬੰਦ ਹੋਈਏ।

ਇਹ ਵੀ ਪੜ੍ਹੋ: ਲੰਮੀ ਉਡੀਕ ਤੋਂ ਬਾਅਦ ਖੁੱਲ੍ਹਿਆ 'ਰਾਮੋਜੀ ਫਿਲਮ ਸਿੱਟੀ', ਪਹਿਲੇ ਹੀ ਦਿਨ ਪੁੱਜੇ ਹਜ਼ਾਰਾਂ ਸੈਲਾਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.