ETV Bharat / state

ਕਿਸਾਨ ਮਜਦੂਰ ਸੰਘਰਸ਼ ਜਥੇਬੰਦੀ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ, ਕੀਤੀ ਨਾਅਰੇਬਾਜ਼ੀ

author img

By

Published : Feb 14, 2022, 5:26 PM IST

ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਤਹਸੀਲ ਜੀਰਾ ਦੇ ਜੋਨ ਮੱਲਾਂ ਦੇ ਪਿੰਡਾਂ ਦੇ ਕਿਸਾਨਾਂ ਮਜਦੂਰਾ ਵੱਲੋਂ ਵੱਡੀ ਗਿਣਤੀ ਵਿੱਚ ਇੱਕਠੇ ਹੋ ਕੇ ਮੱਲਾਂ ਵਾਲੇ ਮੇਨ ਚੌਕ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕੇਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਭਾਜਪਾ ਦੇ ਗੱਠਜੋੜ ਦੀਆਂ ਪਾਰਟੀਆਂ ਦਾ ਪਿੰਡ ਵਿੱਚ ਆਉਣ ਤੇ ਕਾਲੇ ਝੰਡੇ ਦਖਾ ਕੇ ਵਿਰੋਧ ਕੀਤਾ ਜਾਵੇਗਾ

ਕਿਸਾਨ ਮਜਦੂਰ ਸੰਘਰਸ਼ ਜਥੇਬੰਦੀ
ਕਿਸਾਨ ਮਜਦੂਰ ਸੰਘਰਸ਼ ਜਥੇਬੰਦੀ

ਫਿਰੋਜ਼ਪੁਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸਿਆਸੀ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਲੰਧਰ ਵਿਖੇ ਚੋਣ ਰੈਲੀ ਕੀਤੀ ਜਾਵੇਗੀ। ਜਿਸਦੇ ਖਿਲਾਫ਼ ਕਿਸਾਨ ਮਜਦੂਰ ਸੰਘਰਸ਼ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਤਹਸੀਲ ਜੀਰਾ ਦੇ ਜੋਨ ਮੱਲਾਂ ਦੇ ਪਿੰਡਾਂ ਦੇ ਕਿਸਾਨਾਂ ਮਜਦੂਰਾ ਵੱਲੋਂ ਵੱਡੀ ਗਿਣਤੀ ਵਿੱਚ ਇੱਕਠੇ ਹੋਕੇ ਮੱਲਾਂ ਵਾਲੇ ਮੇਨ ਚੌਂਕ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਵੀ ਕੀਤੀ।

ਕਿਸਾਨ ਆਗੂ ਰਣਜੀਤ ਸਿੰਘ ਖੱਚਰ ਵਾਲਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਇਹ ਪੁਤਲਾ ਫੂਕ ਮੁਜ਼ਾਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਵਿਖੇ ਹੋਣ ਜਾ ਰਹੀ ਰੈਲੀ ਦੇ ਖਿਲਾਫ਼ ਕੀਤਾ ਗਿਆ ਹੈ ਕਿਉਂਕਿ ਤਿੰਨ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਚਿੱਠੀ ਦੇ ਕੇ 6 ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਤੇ ਕਿਸਾਨ ਆਗੂਆਂ ਨੇ ਇੱਕ ਵਾਰ ਅੰਦੋਲਨ ਮੁਲਤਵੀ ਕਰਨ ਦਾ ਫੈਸਲਾ ਕਰ ਲਿਆ ਸੀ। ਇਸ ਚਿੱਠੀ ਵਿੱਚ ਐਮਐਸਪੀ ਕਾਨੂੰਨ ਬਣਾਉਣ ਲਈ ਕਮੇਟੀ ਗਠਿਤ ਕਰਨ, ਕਿਸਾਨਾਂ, ਨੌਜਵਾਨਾ ’ਤੇ ਪਾਏ ਪਰਚੇ ਰੱਦ ਕਰਨ, ਕਿਸਾਨਾ ਨੂੰ ਪ੍ਰਦੂਸ਼ਣ ਐਕਟ ਵਿੱਚੋਂ ਬਾਹਰ ਕੱਢਣ, ਬਿਜਲੀ ਸੋਧ ਬਿੱਲ ਇੱਕ ਸਾਲ ਲਈ ਰੱਦ ਕਰਕੇ ਕਮੇਟੀ ਗਠਿਤ ਕਰਨ, ਸਹੀਦ ਪਰਿਵਾਰਾਂ ਨੂੰ ਮੁਆਵਜ਼ਾ ਦੇ ਕੇ ਨੌਕਰੀਆਂ ਦੇਣ ਤੇ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਮੰਗਾਂ ਤੇ ਸਹਿਮਤੀ ਬਣੀ ਸੀ। ਪਰ ਸਰਕਾਰ ਵੱਲੋਂ ਵਿਸ਼ਵਾਸ ਘਾਤ ਕੀਤਾ ਜਾ ਰਿਹਾ ਹੈ।

ਕਿਸਾਨ ਮਜਦੂਰ ਸੰਘਰਸ਼ ਜਥੇਬੰਦੀ

ਕਿਸਾਨ ਆਗੂ ਨੇ ਅੱਗੇ ਕਿਹਾ ਕਿ ਇਨ੍ਹਾਂ ਜਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਮੰਗ ਵੱਲ ਗੌਰ ਨਹੀਂ ਕੀਤਾ ਜਾ ਰਿਹਾ। ਉਲਟਾ ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀ ਨੂੰ 302 ਦੀ ਧਾਰਾ ਦੇ ਤਹਿਤ ਪਰਚਾ ਦਰਜ ਹੋਣ ਦੇ ਬਾਵਜੂਦ ਕੇਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਨੂੰ ਇਲਾਹਾਬਾਦ ਹਾਈਕੋਰਟ ਤੋਂ ਐਕਸੀਡੈਂਟ ਕੇਸ ਦੱਸ ਕੇ ਜ਼ਮਾਨਤ ਦਵਾ ਦਿੱਤੀ ਗਈ ਹੈ। ਕੇਦਰ ਸਰਕਾਰ ਇਸ ਤਰ੍ਹਾਂ ਕਰਕੇ ਸਹੀਦ ਪਰਿਵਾਰਾਂ ਦੇ ਜਖ਼ਮਾਂ ਤੇ ਲੂਣ ਭੁੱਕਣ ਦਾ ਕੰਮ ਕਰ ਰਹੀ ਹੈ।

ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਭਾਜਪਾ ਦੇ ਗੱਠਜੋੜ ਦੀਆਂ ਪਾਰਟੀਆਂ ਦਾ ਪਿੰਡ ਵਿੱਚ ਆਉਣ ਤੇ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਜਾਵੇਗਾ ਤੇ ਪ੍ਰਧਾਨ ਮੰਤਰੀ ਦੀ ਪਠਾਨਕੋਟ ਤੇ ਅਬੋਹਰ ਰੈਲੀ ਵੀ ਸ਼ਹਿਰਾਂ ਅਤੇ ਕਸਬਿਆਂ ਵਿੱਚ ਰੋਸ ਮਾਰਚ ਕਰਕੇ ਵਿਰੋਧ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਜਲਦ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਤਿੱਖਾਂ ਕੀਤਾ ਜਾਵੇਗਾ।

ਇਹ ਵੀ ਪੜੋ: ਲੰਬੇ ਇੰਤਜ਼ਾਰ ਤੋਂ ਬਾਅਦ ਸੀਐੱਮ ਚੰਨੀ ਦੇ ਹੈਲੀਕਾਪਟਰ ਨੂੰ ਮਿਲੀ ਉੱਡਣ ਦੀ ਇਜ਼ਾਜਤ

ETV Bharat Logo

Copyright © 2024 Ushodaya Enterprises Pvt. Ltd., All Rights Reserved.