ETV Bharat / state

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਚ ਕੀਤਾ ਇਹ ਵੱਡਾ ਉਪਰਾਲਾ

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਜੇ ਤੱਕ ਪੰਜਾਬ ਚ ਕਿਸੇ ਵੀ ਸਕੂਲ ਚ ਇਸ ਤਰ੍ਹਾਂ ਦਾ ਐਪ ਨਹੀਂ ਬਣਾਈ ਗਈ ਜੋ ਐਪ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਕ ਗੁੱਜਰਾਂ ਵੱਲੋਂ ਬਣਾਈ ਗਈ ਹੈ।

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਚ ਕੀਤਾ ਇਹ ਵੱਡਾ ਉਪਰਾਲਾ
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਚ ਕੀਤਾ ਇਹ ਵੱਡਾ ਉਪਰਾਲਾ
author img

By

Published : Aug 10, 2021, 6:42 PM IST

ਫਿਰੋਜ਼ਪੁਰ: ਜ਼ਿਲ੍ਹੇ ’ਚ ਵਿਧਾਨਸਭਾ ਹਲਕਾ ਜ਼ੀਰਾ ਦੇ ਪਿੰਡ ਬਹਿਕ ਗੁੱਜਰਾਂ ਦੇ ਸਰਕਾਰੀ ਸਮਾਰਟ ਸਕੂਲ ’ਚ ਈ ਮੈਗਜ਼ੀਨ ਦੀ ਸ਼ੁਰੂਆਤ ਕੀਤੀ ਗਈ। ਇਸਦਾ ਉਦਘਾਟਨ ਕਰਨ ਲਈ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜੀਰਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਕੀਤਾ ਗਿਆ

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਚ ਕੀਤਾ ਇਹ ਵੱਡਾ ਉਪਰਾਲਾ

ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਜੇ ਤੱਕ ਪੰਜਾਬ ਚ ਕਿਸੇ ਵੀ ਸਕੂਲ ਚ ਇਸ ਤਰ੍ਹਾਂ ਦਾ ਐਪ ਨਹੀਂ ਬਣਾਈ ਗਈ ਜੋ ਐਪ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਕ ਗੁੱਜਰਾਂ ਵੱਲੋਂ ਬਣਾਈ ਗਈ ਹੈ। ਉਹ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਤੇ ਸਕੱਤਰ ਕ੍ਰਿਸ਼ਨ ਕੁਮਾਰ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਇਸ ਸੋਚ ਸਦਕਾ ਸਮਾਰਟ ਸਕੂਲ ਤਰੱਕੀ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਸਕੂਲ ਵਿੱਚ ਸਾਇੰਸ ਪਾਰਕ ਬਣਨ ਜਾ ਰਿਹਾ ਹੈ ਜੋ ਪੰਚਾਇਤ ਵੱਲੋਂ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।

ਦੂਜੇ ਪਾਸੇ ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵਧੀਆ ਢੰਗ ਨਾਲ ਸਿੱਖਿਆ ਦੇ ਰਹੇ ਹਨ ਤੇ ਵਧੀਆ ਢੰਗ ਨਾਲ ਬਣੇ ਹੋਏ ਹਨ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਈ ਮੈਗਜ਼ੀਨ ਲਾਂਚ ਕੀਤੀ ਗਈ ਹੈ ਜਿਸ ਵਿੱਚ 72 ਪੇਜ ਹਨ ਤੇ ਜਿਨ੍ਹਾਂ ਵਿੱਚ ਅਲੱਗ ਅਲੱਗ ਪੇਜ ’ਤੇ ਅਲੱਗ ਅਲੱਗ ਤਰ੍ਹਾਂ ਦੇ ਆਰਟੀਕਲ ਅਤੇ ਇਲਾਕੇ ਦਾ ਇਤਿਹਾਸ ਲਿਖਿਆ ਗਿਆ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਜ਼ੀਰੋ ਕੋਸਟ ਹੈ ਕੋਈ ਵੀ ਪੈਸਾ ਨਹੀਂ ਲੱਗਦਾ ਇਸ ਦਾ ਇੱਕ ਲਿੰਕ ਹੀ ਭੇਜਿਆ ਜਾਂਦਾ ਹੈ ਜਿਸ ਨਾਲ ਤੁਸੀਂ ਇਸ ਨੂੰ ਦੇਖ ਸਕਦੇ ਹੋ।

ਇਹ ਵੀ ਪੜੋ: ਲੁਧਿਆਣਾ ਦੇ ਇੱਕ ਹੋਰ ਸਕੂਲ ’ਚ ਕੋਰੋਨਾ ਬਲਾਸਟ

ETV Bharat Logo

Copyright © 2024 Ushodaya Enterprises Pvt. Ltd., All Rights Reserved.