ETV Bharat / state

ਮੱਲਾਂਵਾਲਾ ਪੁਲਿਸ ਵੱਲੋਂ ਕਰੀਬ 2 ਕਿੱਲੋ ਹੈਰੋਇਨ ਸਮੇਤ ਤਸਕਰ ਕਾਬੂ - ਹੈਰੋਇਨ ਬਰਾਮਦ

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣੇ ਮੱਲਾਂਵਾਲਾ ਦੀ ਪੁਲਿਸ ਵੱਲੋਂ ਇੱਕ ਵਿਕਅਤੀ ਨੂੰ 1 ਕਿੱਲੋ 800 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਮੌਕੇ ਦੋਸ਼ੀ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ।

ਮੱਲਾਂਵਾਲਾ ਪੁਲਿਸ ਵੱਲੋਂ ਕਰੀਬ 2 ਕਿੱਲੋ ਹੈਰੋਇਨ ਸਮੇਤ ਤਸਕਰ ਕਾਬੂ
ਤਸਵੀਰ
author img

By

Published : Oct 13, 2020, 3:06 PM IST

ਫ਼ਿਰੋਜ਼ਪੁਰ: ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 1 ਕਿੱਲੋ 800 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਲਫਤਾ ਪ੍ਰਾਪਤ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁੱਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਮੁੱਖ ਅਫ਼ਸਰ ਥਾਣਾ ਮੱਲਾਂਵਾਲਾ ਵੱਲੋਂ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੋਰਾਨ ਹਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਬੂਟਾ ਸਿੰਘ ਵਾਸੀ ਬਸਤੀ ਬਿਸ਼ਨ ਸਿੰਘ ਵਾਲੀ ਮੱਲਾਂਵਾਲਾ ਨੂੰ ਸ਼ੱਕ ਦੇ ਆਧਾਰ ਉੱਤੇ ਮੱਲਾਂਵਾਲਾ ਤੋਂ ਸਪਲੈਂਡਰ ਮੋਟਰ ਸਾਈਕਲ ਉੱਤੇ ਕਾਬੂ ਕੀਤਾ ਗਿਆ।

ਮੱਲਾਂਵਾਲਾ ਪੁਲਿਸ ਵੱਲੋਂ ਕਰੀਬ 2 ਕਿੱਲੋ ਹੈਰੋਇਨ ਸਮੇਤ ਤਸਕਰ ਕਾਬੂ

ਕਾਬੂ ਕੀਤੇ ਵਿਅਕਤੀ ਦੀ ਜਦੋਂ ਤਲਾਸ਼ੀ ਕੀਤੀ ਗਈ ਤਾਂ ਦੋਸ਼ੀ ਹਰਪ੍ਰੀਤ ਸਿੰਘ ਦੇ ਕਬਜੇ ਵਿੱਚੋਂ 1 ਕਿੱਲੋ 800 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਥਾਣਾ ਮੱਲਾਂਵਾਲਾ ਵੱਲੋਂ ਉਕਤ ਦੋਸ਼ੀ ਹਰਪ੍ਰੀਤ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ

ਥਾਣਾ ਮੱਲਾਂਵਾਲਾ ਦੇ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਕੰਮ ਕਰਦੇ ਹੋਏ ਪੁਲਿਸ ਟੀਮ ਵੱਲੋਂ ਨਸ਼ਾ ਸਮੱਗਲਰਾਂ ਦੇ ਖਿਲਾਫ਼ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ, ਮੁਕੱਦਮੇ ਦੀ ਤਫਤੀਸ਼ ਉਪਰੰਤ ਹੋਰ ਨਸ਼ਾ ਤਸਕਰਾਂ ਦੀ ਸ਼ਮੂਲੀਅਤ ਬਾਰੇ ਵੀ ਸੁਰਾਗ ਲੱਗਣ ਦੀ ਆਸ ਹੈ।

ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਉਕਤ ਵਿਅਕਤੀ ਕੋਲੋਂ ਪੁੱਛਗਿਛ ਜਾਰੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਇਆ ਅਤੇ ਕਿਸ ਨੂੰ ਅੱਗੇ ਦੇਣ ਜਾ ਰਿਹਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.