ETV Bharat / state

ਫਿਰੋਜ਼ਪੁਰ 'ਚ ਦਾਜ ਦੀ ਬਲੀ ਚੜ੍ਹੀ ਵਿਆਹੁਤਾ - ਵਿਆਹੁਤਾ ਦੀ ਭੇਤ ਭਰੇ ਹਲਾਤਾਂ 'ਚ ਮੌਤ

ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਖੇ ਜੌਹਲ ਨਗਰ 'ਚ 28 ਸਾਲਾ ਵਿਆਹੁਤਾ ਕੁੜੀ ਨੂੰ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਵੱਲੋਂ ਜਬਰਨ ਫਾਹਾ ਦੇ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਦਾਜ ਦੀ ਬਲੀ ਚੜ੍ਹੀ ਵਿਆਹੁਤਾ
ਦਾਜ ਦੀ ਬਲੀ ਚੜ੍ਹੀ ਵਿਆਹੁਤਾ
author img

By

Published : Oct 26, 2020, 10:52 AM IST

ਫਿਰੋਜ਼ਪੁਰ :ਜ਼ਿਲ੍ਹੇ ਦੇ ਕਸਬਾ ਜ਼ੀਰਾ ਵਿਖੇ ਇੱਕ ਵਿਆਹੁਤਾ ਦੀ ਭੇਤ ਭਰੇ ਹਲਾਤਾਂ 'ਚ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਸਹੁਰੇ ਪਰਿਵਾਰ ਉੱਤੇ ਦਾਜ ਦੀ ਮੰਗ ਦੇ ਚਲਦੇ ਕਤਲ ਕੀਤੇ ਜਾਣ ਦੇ ਦੋਸ਼ ਲਾਏ ਹਨ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਸੱਸ-ਸਹੁਰੇ ਤੇ ਦਿਓਰ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਮ੍ਰਿਤਕਾ ਦੀ ਪਛਾਣ ਰਜਿੰਦਰ ਕੌਰ ਵਸਨੀਕ ਤਪਾ ਮੰਡੀ, ਫਿਰੋਜ਼ਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਦੇ ਸਮੇੇਂ ਰਜਿੰਦਰ ਦੇ ਸਹੁਰੇ ਘਰ ਤੋਂ ਫੋਨ ਆਇਆ। ਉਨ੍ਹਾਂ ਨੂੰ ਰਜਿੰਦਰ ਦੀ ਤਬੀਅਤ ਖ਼ਰਾਬ ਹੋਣ ਸਬੰਧੀ ਸੂਚਨਾ ਦਿੱਤੀ ਗਈ। ਜਦ ਉਸ ਦੇ ਪਿਤਾ ਤੇ ਭਰਾ ਸਿਵਲ ਹਸਪਤਾਲ ਜ਼ੀਰਾ ਵਿਖੇ ਪੁੱਜੇ ਤਾਂ ਉਥੇ ਡਾਕਟਰਾਂ ਵੱਲੋਂ ਰਜਿੰਦਰ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਮ੍ਰਿਤਕਾ ਦੇ ਸਹੁਰੇ ਪਰਿਵਾਰ ਨੇ ਉਨ੍ਹਾਂ ਨੂੰ ਕਿਹਾ ਕਿ ਰਜਿੰਦਰ ਨੂੰ ਹਾਰਟ ਅਟੈਕ ਹੋ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ, ਜਦਕਿ ਉਸ ਦੇ ਗਲੇ 'ਤੇ ਰੱਸੀ ਦੇ ਨਿਸ਼ਾਨ ਮਿਲੇ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਉਸ ਦੇ ਸਹੁਰੇ ਪਰਿਵਾਰ ਉੱਤੇ ਦਾਜ ਲਈ ਤੰਗ ਪਰੇਸ਼ਾਨ ਕੀਤੇ ਜਾਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਰਜਿੰਦਰ ਦੀ ਸੱਸ ਨਾਲ ਅਕਸਰ ਉਸ ਦੀ ਦਾਜ ਨੂੰ ਲੈ ਕੇ ਲੜਾਈ ਹੁੰਦੀ ਰਹਿੰਦੀ ਸੀ। ਜਿਵੇਂ ਹੀ ਸਵੇਰ ਦੇ ਸਮੇਂ ਉਸ ਦਾ ਪਤੀ ਗੁਰਦੁਆਰਾ ਸਾਹਿਬ ਗਿਆ ਤਾਂ ਪਿੱਛੋਂ ਜਬਰਨ ਫਾਹਾ ਦੇ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਮ੍ਰਿਤਕਾ ਦੇ ਸੱਸ-ਸਹੁਰੇ ਤੇ ਦਿਓਰ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਦਾਜ ਦੀ ਬਲੀ ਚੜ੍ਹੀ ਵਿਆਹੁਤਾ

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੋਹਿਤ ਧਵਨ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਦੀ ਸ਼ਿਕਾਇਤ 'ਤੇ ਸਹੁਰੇ ਪਰਿਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਆਖਿਆ ਕਿ ਮੁੱਢਲੀ ਜਾਂਚ ਵਿੱਚ ਤੇ ਡਾਕਟਰਾਂ ਵੱਲੋਂ ਵੀ ਮ੍ਰਿਤਕਾ ਦੇ ਗਲੇ 'ਤੇ ਰੱਸੀ ਦੇ ਨਿਸ਼ਾਨ ਮਿਲਣ ਦੀ ਪੁਸ਼ਟੀ ਹੋਈ ਹੈ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋੇਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮ੍ਰਿਤਕਾ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਮਾਮਲੇ 'ਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.