ਫਿਰੋਜ਼ਪੁਰ: ਕੋਰੋਨਾ ਵਾਇਰਸ ਨੂੰ ਵੇਖਦਿਆਂ ਫਿਰੋਜ਼ਪੁਰ ਵਿੱਚ ਜੇਲ੍ਹ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀ ਮੁਲਾਕਾਤ ਉੱਤੇ 31 ਮਾਰਚ ਤੱਕ ਰੋਕ ਲਗਾ ਦਿੱਤੀ ਗਈ ਹੈ।
ਜੇਲ੍ਹ ਦੇ ਬਾਹਰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਉੱਤੇ 31 ਮਾਰਚ ਤੱਕ ਰੋਕ ਦਾ ਨੋਟਿਸ ਲਿਖ ਕੇ ਲਗਾ ਦਿੱਤਾ ਗਿਆ ਹੈ। ਮੁਲਾਕਾਤ ਕਰਨ ਆ ਰਹੇ ਕੈਦੀਆਂ ਅਤੇ ਹਵਾਲਾਤੀਆਂ ਦੇ ਰਿਸ਼ਤੇਦਾਰ ਪਰੇਸ਼ਾਨ ਹੋ ਰਹੇ ਹਨ।
ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਭਾਰਤ ਵਿੱਚ ਹੁਣ ਤੱਕ 112 ਮਾਮਲੇ ਸਾਹਮਣੇ ਆਏ ਹਨ ਅਤੇ 2 ਦੀ ਮੌਤ ਵੀ ਹੋ ਚੁੱਕੀ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਕੋਰੋਨਾ ਨੂੰ ਵੇਖਦਿਆਂ ਜਿਮ, ਕਲੱਬ, ਸਿਨੇਮਾ ਘਰ, ਸਕੂਲ ਤੇ ਕਾਲਜ ਬੰਦ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।