ਫਿਰੋਜ਼ਪੁਰ: ਸੂਬੇ ਦੇ ਵਿੱਚ 2022 ਦੀਆਂ ਵਿਧਾਨ ਚੋਣਾਂ (2022 Assembly Elections) ਤੋਂ ਵਿਧਾਨ ਸਭਾ ਚੋਣਾਂ ਤੋਂ ਕਰਤਾਰਪੁਰ ਲਾਂਘੇ (Kartarpur corridor ) ਨੂੰ ਲੈ ਕੇ ਇੱਕ ਵਾਰ ਫੇਰ ਸਿਆਸਤ ਗਰਮਾਉਂਦੀ ਵਿਖਾਈ ਦੇ ਰਹੀ ਹੈ। ਜਿੱਥੇ ਨਾਨਕ ਨਾਮ ਲੇਵਾ ਸੰਗਤ ਲਾਂਘੇ ਦੇ ਖੋਲ੍ਹਣ ਨੂੰ ਲੈ ਕੇ ਸਰਕਾਰ ਤੋਂ ਮੰਗ ਕਰ ਰਹੀ ਹੈ ਤਾਂ ਕਿ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ ਤਾਂ ਉੱਥੇ ਹੀ ਵੋਟਰਾਂ ਨੂੰ ਲੁਭਾਉਣ ਲਈ ਸਿਆਸੀ ਪਾਰਟੀਆਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਤੇਜ਼ ਕਰ ਦਿੱਤੀ ਹੈ।
ਹੁਣ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਕਰਤਾਰਪੁਰ ਲਾਂਘਾ (Kartarpur corridor ) ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਸ ਮਹੀਨੇ ਸਿੱਖ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ।
ਪਿਛਲੇ ਮਹੀਨੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸ਼ਰਧਾਲੂਆਂ ਨੂੰ ਗੁਰਦੁਆਰੇ ਜਾਣ ਦੀ ਇਜਾਜ਼ਤ ਦੇਣ ਲਈ ਕਿਹਾ ਸੀ। ਟਵਿੱਟਰ 'ਤੇ ਮੁੱਖ ਮੰਤਰੀ ਚੰਨੀ ਨੇ ਕਿਹਾ, 'ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕਰਦੇ ਹਨ ਕਿ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਿਆ ਜਾਵੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਲਿਖਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦਿੱਤੀ ਜਾਵੇ।
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Sidhu) ਮੰਗਲਵਾਰ ਨੂੰ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਪਹੁੰਚੇ ਜਿੱਥੇ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਬਾਬਾ (ਗੁਰੂ ਨਾਨਕ ਦੇਵ ਜੀ) ਦੇ ਆਸ਼ੀਰਵਾਦ ਨਾਲ ਲਾਂਘਾ ਖੁੱਲ੍ਹ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇੱਥੇ ਇੱਕ ਵਿਸ਼ਵਾਸ ਨਾਲ ਆਏ ਹਨ। ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਉਹ ਗੁਰੂ ਸਾਹਿਬ ਨੂੰ ਆਪਣਾ ਪਿਤਾ ਸਮਝਦਾ ਹਨ। ਉਨ੍ਹਾਂ ਕਿਹਾ ਕਿ ਇਹ ਬੇਅੰਤ ਸੰਭਾਵਨਾਵਾਂ ਦਾ ਗਲਿਆਰਾ ਹੈ।
ਭਾਜਪਾ ਦੇ ਸੀਨੀਅਰ ਤਰੁਣ ਚੁੱਘ ਨੇ ਪਿਛਲੇ ਹਫ਼ਤੇ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਛੇਤੀ ਹੀ ਲਾਂਘਾ ਖੋਲ੍ਹ ਸਕਦੀ ਹੈ। ਹੁਣ ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ।ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਖ ਸੰਗਤਾਂ ਇਕ ਵਾਰ ਫਿਰ ਲਾਂਘਾ ਖੁੱਲ੍ਹਣ ਦੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ। ਗੁਰਪੁਰਬ ਕੁਝ ਹੀ ਦਿਨ ਦੂਰ ਹੈ ਅਤੇ ਉਸ ਤੋਂ ਪਹਿਲਾਂ ਲਾਂਘਾ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ। ਕੋਵਿਡ ਦੀ ਸਥਿਤੀ ਵੀ ਕਾਬੂ ਹੇਠ ਹੈ। ਦੱਸ ਦਈਏ ਕਿ 16 ਮਾਰਚ 2020 ਨੂੰ ਲਾਂਘਾ ਕੋਰੋਨਾ ਮਹਾਮਾਰੀ ਦੇ ਕਾਰਨ ਬੰਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਕਰਤਾਰਪੁਰ ਲਾਂਘੇ ’ਤੇ Credit War ਸ਼ੁਰੂ !