ਫਿਰੋਜ਼ਪੁਰ : ਜ਼ਿਲ੍ਹੇ ਤੋਂ ਨਵੇਂ ਸਾਂਸਦ ਬਣੇ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਮਾਲਵਾ ਖ਼ੇਤਰ ਦੇ ਫਿਰੋਜ਼ਪੁਰ ਅਤੇ ਜਲਾਲਾਬਾਦ ਜ਼ਿਲ੍ਹੇ ਦਾ ਦੌਰ ਕਰਨ ਪੁਜੇ।
ਸੁਖਬੀਰ ਬਾਦਲ ਨੇ ਇਥੇ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਸਾਂਸਦ ਚੁਣੇ ਜਾਣ ਲਈ ਲੋਕਾਂ ਦਾ ਧੰਨਵਾਦ ਕੀਤਾ। ਇਥੇ ਉਨ੍ਹਾਂ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਸੂਬੇ ਦੀਆਂ ਸਮੱਸਿਆਵਾਂ ਬਾਰੇ ਗੱਲ ਕੀਤੀ।
ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਵਿੱਚ ਬਿਜ਼ਲੀ ਮਹਿੰਗੀ ਹੋ ਗਈ ਹੈ , ਸੂਬਾ ਸਰਕਾਰ ਵੱਲੋਂ ਅਕਾਲੀ ਦਲ ਵੱਲੋਂ ਚਲਾਈਆਂ ਗਈਆਂ ਭਲਾਈ ਸਕੀਮਾਂ ਬੰਦ ਕੀਤੇ ਜਾਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੀ ਸੱਮਸਿਆਵਾਂ ਤੋਂ ਨਜਿੱਠਣ ਵਿੱਚ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।
ਇਸ ਤੋਂ ਇਲਾਵਾ ਸੁਖੀਬਰ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦਿੱਤੇ ਜਾਣ ਨੂੰ ਪੂਰੀ ਤਰ੍ਹਾਂ ਢੋਂਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਮੁੱਖ ਮੰਤਰੀ ਨੂੰ ਛੱਡ ਕੇ ਕਾਂਗਰਸ ਪਾਰਟੀ ਦੇ ਪ੍ਰਧਾਨ ਨੂੰ ਅਸਤੀਫਾ ਸੌਂਪੀਆ ਹੈ। ਕਿਉਂਕਿ ਉਹ ਬਿਨ੍ਹਾਂ ਕੰਮ ਕੀਤੇ ਸਰਕਾਰੀ ਸਹੂਲਤਾਂ ਹਾਸਲ ਕਰਨਾ ਚਾਹੁੰਦੇ ਹਨ।