ਫਿਰੋਜ਼ਪੁਰ: ਕਾਫ਼ੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਜੋ ਕਿ 2 ਮਈ ਸਵੇਰੇ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ਵਾਲੀ ਵਿਚ ਅੰਤਮ ਸੰਸਕਾਰ ਕੀਤਾ ਗਿਆ ਸੀ।
ਉਸ ਤੋਂ ਬਾਅਦ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਾਂਸਦ ਜਸਬੀਰ ਸਿੰਘ ਡਿੰਪਾ ਤੇ ਸੁਲਤਾਨਪੁਰ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਦੁੱਖ ਸਾਂਝਾ ਕਰਨ ਪਹੁੰਚੇ।
ਇਸ ਮੌਕੇ ਦੋਵਾਂ ਆਗੂਆਂ ਵੱਲੋਂ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੇ ਜੀਵਨ ਕਾਲ ਨੂੰ ਵੇਖਦੇ ਹੋਏ ਕਿਹਾ ਕਿ ਅਸੀਂ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਾਂ। ਇਸ ਮੌਕੇ ਉਨ੍ਹਾਂ ਕਿਹਾ ਕਿ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੇ ਜਾਣ ਨਾਲ ਜਿੱਥੇ ਇਲਾਕੇ ਨੂੰ ਜਿੱਥੇ ਬਹੁਤ ਵੱਡਾ ਘਾਟਾ ਪਿਆ ਹੈ, ਉਥੇ ਹੀ ਕਾਂਗਰਸ ਪਾਰਟੀ ਦਾ ਵੀ ਇੱਕ ਥੰਮ੍ਹ ਡਿੱਗ ਗਿਆ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀ ਸੋਚ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੀ ਸੀ, ਜੇ ਇਸ ਤਰ੍ਹਾਂ ਦੀ ਸੋਚ ਸਭ ਦੀ ਬਣ ਜਾਵੇ ਤਾਂ ਪੰਜਾਬ ਤਰੱਕੀ ਦੀਆਂ ਰਾਹਾਂ ’ਤੇ ਤੁਰ ਪਵੇ।
ਇਹ ਵੀ ਪੜ੍ਹੋ: ਕੋਰੋਨਾ ਮਰੀਜ਼ਾਂ ਦੀ ਸੇਵਾ ਕਰਨ ਵਾਲੀ ਸਟਾਫ਼ ਨਰਸ ਬਲਵਿੰਦਰ ਕੌਰ ਦੀ ਵੀ ਹੋਈ ਮੌਤ