ਫਿਰੋਜ਼ਪੁਰ: ਜ਼ਿਲ੍ਹੇ ’ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕਟਾਰੀਆ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੁਆਰਾ ਕੀਤੇ ਵਾਅਦਿਆ ਨੂੰ ਲੋਕਾ ਸਾਹਮਣੇ ਰੱਖਿਆ ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ ਹਰ ਪਰਿਵਾਰ ਲਈ 50,000 ਰੁਪਏ ਸਹਾਇਤਾ ਰਾਸ਼ੀ ਦੀ ਮੰਗ ਕੀਤੀ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਨਰੇਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਐਲਾਨ ਮੁਤਾਬਕ ਘਰ ’ਚ ਕਮਾਉਣ ਵਾਲੇ ਵਿਅਕਤੀ ਦੀ ਮੌਤ ਤੋਂ ਬਾਅਦ ਬੱਚਿਆਂ ਨੂੰ 1500 ਰੁਪਏ ਪੈਨਸ਼ਨ ਤੇ ਆਸ਼ੀਰਵਾਦ ਯੋਜਨਾ ਤਹਿਤ ਵਿਆਹ ਤੇ 51,000 ਸ਼ਗਨ ਦੇਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਜਨਤਾ ਨੂੰ ਲਾਅਰੇ ਲਗਾ ਕੇ ਉਲਝਾ ਰਹੇ ਹਨ।
ਨਰੇਸ਼ ਕਟਾਰੀਆ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਜਿਸ ਤਰ੍ਹਾਂ 50,000 ਰੁਪਏ ਪੀੜਤ ਪਰਿਵਾਰ ਨੂੰ ਦਿੰਦੀ ਹੈ ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਪੀੜਤ ਪਰਿਵਾਰ ਨੂੰ 50,000 ਰੁਪਏ ਨਕਦ ਰਾਸ਼ੀ ਦੇਵੇ। ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਕੋਰੋਨਾ ਯੋਧਿਆਂ ਦੇ ਪਰਿਵਾਰਾਂ ਦੇ ਚੰਗੇ ਜੀਵਨ ਬਸਰ ਲਈ ਨਕਦ ਰਾਸ਼ੀ ਦਾ ਐਲਾਨ ਕੀਤਾ ਜਾਵੇ, ਜਿਸ ਤਰ੍ਹਾਂ ਕੇਜਰੀਵਾਲ ਸਰਕਾਰ ਦਿੱਲੀ ਵਿੱਚ ਕੋਰੋਨਾ ਯੋਧਿਆਂ ਨੂੰ ਇੱਕ ਕਰੋੜ ਤੇ ਉਸ ਦੇ ਪਰਿਵਾਰ ਚੋਂ ਇੱਕ ਵਿਅਕਤੀ ਨੂੰ ਨੌਕਰੀ ਦੇਣ ਦਾ ਵਾਅਦਾ ਕਰ ਚੁੱਕੀ ਹੈ ਇਸੇ ਤਰ੍ਹਾਂ ਪੰਜਾਬ ਸਰਕਾਰ ਨੂੰ ਵੀ ਕਰਨਾ ਚਾਹੀਦਾ ਹੈ।
ਇਹ ਵੀ ਪੜੋ: ਇਸ ਪੰਪ ਨੇ ਹਰ ਰੋਜ 50 ਲੀਟਰ ਮੁਫ਼ਤ ਤੇਲ ਪਾਉਣ ਦੀ ਸ਼ੁਰੂਆਤ...