ETV Bharat / state

ਨਸ਼ੇ ਕਾਰਨ ਇਕ ਹੋਰ 25 ਸਾਲਾਂ ਨੌਜਵਾਨ ਦੀ ਮੌਤ, ਪਿੱਛੇ ਛੱਡੇ 2 ਮਾਸੂਮ ਤੇ ਪਤਨੀ - ਨਸ਼ੇ ਦਾ ਆਦੀ

ਨਸ਼ੇ ਕਾਰਨ ਇਕ ਹੋਰ 25 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਤੇ ਸਥਾਨਕ ਲੋਕਾਂ ਦਾ ਇਸ ਸਮੇਂ ਪੁਲਿਸ ਪ੍ਰਸ਼ਾਸਨ ਉੱਤੇ ਗੁੱਸਾ ਫੁੱਟਿਆ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਮਦਦ ਦੀ ਮੰਗ ਕੀਤੀ ਹੈ।

One Person died due to Drugs in Firozepur

author img

By

Published : Mar 30, 2023, 5:00 PM IST

ਨਸ਼ੇ ਕਾਰਨ ਇਕ ਹੋਰ 25 ਸਾਲਾਂ ਨੌਜਵਾਨ ਦੀ ਮੌਤ, ਪਿੱਛੇ ਛੱਡੇ 2 ਮਾਸੂਮ ਤੇ ਪਤਨੀ

ਫਿਰੋਜ਼ਪੁਰ: ਸੂਬੇ ਅੰਦਰ ਨਸ਼ੇ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬੇਸ਼ੱਕ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕੀਤੇ ਗਏ ਸਨ। ਪਰ, ਲੋਕਾਂ ਦਾ ਕਹਿਣਾ ਹੈ ਕਿ ਨਸ਼ਾ ਅੱਜ ਵੀ ਧੜੱਲੇ ਨਾਲ ਵਿਕ ਰਿਹਾ ਹੈ ਜਿਸ ਨਾਲ ਆਏ ਦਿਨ ਪੰਜਾਬ ਦੀ ਨੌਜਵਾਨੀ ਖ਼ਤਮ ਹੁੰਦੀ ਜਾ ਰਹੀ ਹੈ। ਨਸ਼ੇ ਦੀ ਦਲਦਲ ਵਿੱਚ ਫਸੇ ਇਕ ਹੋਰ 25 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਤੇ ਸਥਾਨਕ ਲੋਕਾਂ ਦਾ ਇਸ ਸਮੇਂ ਪੁਲਿਸ ਪ੍ਰਸ਼ਾਸਨ ਉੱਤੇ ਗੁੱਸਾ ਫੁੱਟਿਆ। ਉਨ੍ਹਾਂ ਕਿਹਾ ਅੰਮ੍ਰਿਤਪਾਲ ਨੂੰ ਫੜ੍ਹਨ ਲਈ ਪੁਲਿਸ ਇੰਨੇ ਤਾਂਮ ਜਾਂਮ ਕਰ ਰਹੀ ਹੈ, ਤਾਂ ਨਸ਼ਾ ਤਸਕਰਾਂ ਲਈ ਇੰਨੀ ਮੁਸਤੈਦੀ ਕਿਉਂ ਨਹੀਂ ਹੈ। ਮ੍ਰਿਤਕ ਨੌਜਵਾਨ ਦੇ 2 ਛੋਟੇ ਬੱਚੇ ਵੀ ਹਨ, ਜਿਨ੍ਹਾਂ ਦੇ ਪਾਲਣ ਪੋਸ਼ਣ ਲਈ ਸਥਾਨਕ ਲੋਕਾਂ ਨੇ ਮਦਦ ਦੀ ਗੁਹਾਰ ਲਾਈ।

ਨਸ਼ੇ ਦਾ ਆਦੀ ਸੀ ਮ੍ਰਿਤਕ: ਫਿਰੋਜ਼ਪੁਰ ਦੀ ਬਸਤੀ ਬਾਗ ਵਾਲੀ ਵਿੱਚ ਇੱਕ 25 ਸਾਲਾਂ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਹਰੀਸ਼ ਦੀ ਪਤਨੀ ਨੇ ਦੱਸਿਆ ਕਿ ਹਰੀਸ਼ ਨਸ਼ਾ ਕਰਨ ਦਾ ਆਦੀ ਸੀ ਜਿਸ ਦੀ ਅੱਜ ਨਸ਼ੇ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੇ ਦੋ ਛੋਟੇ-ਛੋਟੇ ਬੱਚੇ ਵੀ ਹਨ। ਉਸ ਨੇ ਦੱਸਿਆ ਕਿ ਬੇਸ਼ੱਕ ਉਸ ਦਾ ਪਤੀ ਨਸ਼ਾ ਕਰਦਾ ਸੀ, ਪਰ ਥੋੜ੍ਹਾ ਬਹੁਤਾ ਘਰ ਦਾ ਗੁਜਾਰਾ ਚੱਲ ਰਿਹਾ ਸੀ ਅਤੇ ਉਹ ਖੁਦ ਵੀ ਮਿਹਨਤ ਮਜ਼ਦੂਰੀ ਕਰ ਆਪਣੇ ਬੱਚੇ ਪਾਲ ਰਹੀ ਸੀ, ਪਰ ਹੁਣ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਉਸ ਨੂੰ ਇਕੱਲੀ ਨੂੰ ਘਰ ਚਲਾਉਣਾ ਬਹੁਤ ਮੁਸ਼ਕਿਲ ਹੋ ਜਾਣਾ ਹੈ।

ਕਿਰਾਏ ਦਾ ਮਕਾਨ ਉੱਤੇ ਰਿਹਾ ਸੀ ਮ੍ਰਿਤਕ: ਗੱਲਬਾਤ ਦੌਰਾਨ ਸਥਾਨਕ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਕੋਲ ਰਹਿਣ ਲਈ ਸਿਰ ਉੱਤੇ ਖੁਦ ਦੀ ਛੱਤ ਵੀ ਨਹੀਂ ਹੈ, ਕਿਉਂਕਿ ਜਿੱਥੇ ਉਹ ਰਹਿ ਰਹੇ ਹਨ। ਉਹ ਕਿਰਾਏ ਦਾ ਮਕਾਨ ਹੈ ਅਤੇ ਹੁਣ ਉਸ ਨੂੰ ਛੋਟੇ ਛੋਟੇ ਬੱਚੇ ਪਾਲਣੇ ਬਹੁਤ ਮੁਸ਼ਕਿਲ ਹੋ ਜਾਣੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸਰਕਾਰ ਇਸ ਗਰੀਬ ਪਰਿਵਾਰ ਦੀ ਮਦਦ ਜਰੂਰ ਕਰਨ, ਤਾਂ ਜੋ ਛੋਟੇ ਛੋਟੇ ਬੱਚਿਆਂ ਦਾ ਪਾਲਣ ਪੋਸ਼ਣ ਹੋ ਸਕੇ।

ਨਸ਼ਾ ਧੜੱਲੇ ਨਾਲ ਵਿਕ ਰਿਹਾ : ਉਥੇ ਹੀ, ਸਥਾਨਕ ਲੋਕਾਂ ਅਤੇ ਮ੍ਰਿਤਕ ਦੀ ਮਾਂ ਨੇ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਨਸ਼ੇ ਨੂੰ ਬੰਦ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੇ ਇਲਾਕੇ ਵਿੱਚ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ। ਜਿਸ ਵੱਲ ਪੁਲਿਸ ਵੀ ਕੋਈ ਧਿਆਨ ਨਹੀਂ ਦੇ ਰਹੀ ਜਿਸ ਸਬੰਧੀ ਉਹ ਕਈ ਵਾਰ ਪੁਲਿਸ ਨੂੰ ਜਾਣੂ ਕਰਵਾ ਚੁੱਕੇ ਹਨ। ਪਰ, ਪੁਲਿਸ ਮੂਕਦਰਸ਼ਕ ਬਣੀ ਹੋਈ ਹੈ। ਇਸ ਨਾਕਾਮੀ ਦੇ ਕਾਰਨ ਲਗਾਤਾਰ ਘਰਾਂ ਵਿੱਚ ਸੱਥਰ ਵਿਛ ਰਹੇ ਹਨ।

ਉਨ੍ਹਾਂ ਕਿਹਾ ਉਨ੍ਹਾਂ ਦੀ ਬਸਤੀ ਵਿੱਚ ਨਸ਼ੇ ਕਾਰਨ ਇਹ ਦੂਜੀ ਮੌਤ ਹੈ। ਪਰ, ਪੁਲਿਸ ਅਤੇ ਸਰਕਾਰ ਨਸ਼ਾ ਰੋਕਣ ਵਿੱਚ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਦਲਾਅ ਦੀ ਗੱਲ ਕੀਤੀ ਸੀ, ਪਰ ਬਦਲਾਅ ਇਸ ਤਰ੍ਹਾਂ ਆਵੇਗਾ। ਇਹ ਉਨ੍ਹਾਂ ਨੂੰ ਨਹੀਂ ਪਤਾ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਪੀੜਤ ਪਰਿਵਾਰ ਦੀ ਸਰਕਾਰ ਕੋਈ ਨਾ ਕੋਈ ਮਦਦ ਜਰੂਰ ਕਰੇ ਅਤੇ ਇਲਾਕੇ ਵਿੱਚ ਨਸ਼ੇ ਉੱਤੇ ਵੀ ਰੋਕ ਲਗਾਵੇ।

ਇਹ ਵੀ ਪੜ੍ਹੋ: Court On Rape Accused: ਨਾਬਾਲਗ ਕੁੜੀ ਨਾਲ ਕੁਕਰਮ ਤੇ ਫਿਰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ

ETV Bharat Logo

Copyright © 2024 Ushodaya Enterprises Pvt. Ltd., All Rights Reserved.